ਫਰਾਈ ਡੇ- ਡਰਾਈ ਡੇ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼):  ਸਿਹਤ ਵਿਭਾਗ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਗਰਮੀਆਂ ਅਤੇ ਬਰਸਾਤ ਦੇ ਮੌਸਮ ਦੀ ਆਮਦ ਸ਼ੁਰੂ ਹੁੰਦਿਆਂ ਹੀ ਵੈਕਟਰ ਬੌਰਨ ਬਿਮਾਰੀਆਂ ਜਿਵੇਂ ਮਲੇਰੀਆ, ਡੇਂਗੂ ਚਿਕਨਗੂਣੀਆ ਦੇ ਮਰੀਜ਼ਾਂ ਦੀ ਗਿਣਤੀ ਵੀ ਵਧਣੀ ਸ਼ੁਰੂ ਹੋ ਜਾਂਦੀ ਹੈ। ਸਿਹਤ ਵਿਭਾਗ ਇਨਾਂ ਬੀਮਾਰੀਆਂ ਦੇ ਬਚਾਅ ਲਈ ਸਮੇਂ ਸਮੇਂ ਤੇ ਜਾਗਰੂਕ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਸੁਚੇਤ ਕਰਦਾ ਰਹਿੰਦਾ ਹੈ। ਇਸੇ ਲੜੀ ਤਹਿਤ ਹਫਤੇ ਦੇ  ਹਰ ਸ਼ੁਕਰਵਾਰ ਨੂੰ ਖੁਸ਼ਕ ਦਿਵਸ (ਡਰਾਈ-ਡੇ) ਵਜੋਂ ਮਨਾ ਕੇ ਸਿਹਤ ਵਿਭਾਗ ਦੇ ਐਂਟੀ ਲਾਰਵਾ ਵਿੰਗ ਅਤੇ ਮਲਟੀਪਰਪਜ਼ ਹੈਲਥ ਵਰਕਰਾਂ ਵਲੋਂ ਘਰ ਘਰ ਵਿਜ਼ਿਟ  ਦੌਰਾਨ ਕੂਲਰ, ਗਮਲੇ, ਛੱਤਾਂ ਤੇ ਪਿਆ ਸਮਾਨ, ਫਰਿਜ ਦੀ ਟਰੇਅ ਆਦਿ ਵਿੱਚ ਜਮਾ ਪਾਣੀ ਨੂੰ ਨਸ਼ਟ ਕਰਵਾਕੇ, ਪੂਰੀ ਤਰ੍ਹਾਂ  ਖੁਸ਼ਕ (ਡਰਾਈ) ਰੱਖਣ ਲਈ ਕਿਹਾ ਜਾਦਾ ਹੈ ਤਾਂ ਜੋ ਇਹ ਬਿਮਾਰੀਆਂ ਫੈਲਾਉਣ ਵਾਲੇ ਮੱਛਰਾਂ ਦਾ ਲਾਰਵਾ ਖਤਮ ਕੀਤਾ ਜਾਂਦਾ ਜਾ ਸਕੇ। 

Advertisements

ਇਹ ਜਾਣਕਾਰੀ ਸਾਂਝੀ ਕਰਦੇ ਹੋਏ ਕਾਰਜਕਾਰੀ ਸਿਵਲ ਸਰਜਨ ਡਾ.ਪਵਨ ਕੁਮਾਰ ਨੇ ਦੱਸਿਆ ਕਿ ਪੇਂਡੂ ਖੇਤਰ ਦੇ ਨਾਲ ਨਾਲ  ਸ਼ਹਿਰੀ ਖੇਤਰ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਅੱਜ ਖੁਸ਼ਕ ਦਿਵਸ ਦੇ ਸਬੰਧ ਵਿੱਚ 1034 ਘਰਾਂ ਵਿੱਚ ਦਸਤਕ ਦੇਕੇ 9264 ਕੰਨਟੇਨਰ ਚੈਕ ਕੀਤੇ ਗਏ ਅਤੇ ਇਨਾਂ ਵਿੱਚੋ 55 ਕੰਨਟੇਨਰਾਂ ਵਿੱਚ ਲਾਰਵਾ ਪਾਇਆ ਗਿਆ ਜਿਸ ਨੂੰ ਮੌਕੇ ਤੇ ਹੀ ਨਸ਼ਟ ਕਰ ਦਿੱਤਾ। ਇਸ ਮੌਕੇ ਸਿਹਤ ਕਾਮਿਆਂ ਵਲੋਂ ਲੋਕਾਂ ਨੂੰ ਮਲੇਰੀਆਂ ਤੇ ਡੇਂਗੂ ਬਿਮਾਰੀ ਤੋਂ ਬਚਾਅ ਲਈ ਜਾਗਰੂਕ ਵੀ ਕੀਤਾ। ਮੱਛਰ ਦੇ ਕਟੱਣ ਤੋਂ ਬਚਾਅ ਲਈ ਦਿਨ ਵਿੱਚ ਪੂਰੀਆਂ ਬਾਹਾਂ ਦੇ ਕੱਪੜੇ ਪਹਿਨਣ, ਮੱਛਰ ਭਜਾਊ ਕਰੀਮਾਂ ਦੀ ਵਰਤੋਂ ਕਰਨ ਅਤੇ ਸਾਫ ਸਫਾਈ ਦਾ ਪੂਰਾ ਧਿਆਨ ਰੱਖਣ ਨਾਲ ਅਸੀਂ ਇਨਾਂ ਬੀਮਾਰੀਆਂ ਤੋਂ ਬੱਚ ਸਕਦੇਂ ਹਾਂ । ਉਨਾਂ ਸਮੂਹ  ਸ਼ਹਿਰ ਵਾਸੀਆਂ ਨੂੰ ਸਰਵੇ ਕਰ ਰਹੀਆਂ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ ।

LEAVE A REPLY

Please enter your comment!
Please enter your name here