ਸੀਵਰੇਜ ਅਤੇ ਵਾਟਰ ਸਪਲਾਈ ਦੀ ਸਹੂਲਤ ਲਈ ਨਗਰ ਨਿਗਮ ਨੂੰ ਸੂਚਿਤ ਕੀਤਾ ਜਾਵੇ: ਕਮਿਸ਼ਨਰ ਨਗਰ ਨਿਗਮ


ਹੁਸ਼ਿਆਰਪੁਰ (ਦ ਸਟੈਲਰ ਨਿਊਜ਼):
ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਸ਼ਹਿਰ ਵਿਚ ਨਗਰ ਨਿਗਮ ਅਧੀਨ ਪੈਂਦੇ ਜਿਸ ਏਰੀਏ ਵਿਚ ਅਜੇ ਤੱਕ ਸੀਵਰੇਜ ਅਤੇ ਵਾਟਰ ਸਪਲਾਈ ਦੀ ਸਹੂਲਤ ਨਹੀਂ ਪਹੁੰਚੀ, ਉਸ ਸਬੰਧੀ ਵਿਅਕਤੀਗਤ ਤੌਰ ’ਤੇ ਜਾਂ ਕੌਂਸਲਰਾਂ/ਮੁਹੱਲਿਆਂ ਵਿਚ ਬਣੀਆਂ ਰੈਜ਼ੀਡੈਂਟ ਵੈਲਫੇਅਰ ਸੋਸਾਇਟੀਆਂ ਰਾਹੀਂ ਨਗਰ ਨਿਗਮ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹਿਰ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਪੱਖੋਂ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਸ੍ਰੀ ਸੰਦੀਪ ਹੰਸ ਨੇ ਅਣ-ਅਧਿਕਾਰਤ ਕਲੋਨੀਆਂ ਸਬੰਧੀ ਸਖਤ ਨੋਟਿਸ ਲੈਂਦਿਆਂ ਕਿਹਾ ਕਿ ਇਨ੍ਹਾਂ ਅਣ-ਅਧਿਕਾਰਤ ਕਲੋਨੀਆਂ ਨੂੰ ਨਗਰ ਨਿਗਮ ਤੋਂ ਰੈਗੂਲਰ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਅਣ-ਅਧਿਕਾਰਤ ਕਲੋਨੀਆਂ ਰੈਗੂਲਰ ਨਹੀਂ ਹੋਣਗੀਆਂ, ਉਦੋਂ ਤੱਕ ਇਨ੍ਹਾਂ ਕਲੋਨੀਆਂ ਵਿਚ ਵਾਟਰ ਸਪਲਾਈ, ਸੀਵਰੇਜ, ਸਟਰੀਟ ਲਾਈਟ, ਸਫਾਈ ਆਦਿ ਬੁਨਿਆਦੀ ਸਹੂਲਤਾਂ ਮੁਹੱਈਆ ਨਹੀਂ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਬੁਨਿਆਦੀ ਸਹੂਲਤਾਂ ਪ੍ਰਾਪਤ ਕਰਨ ਲਈ ਤੁਰੰਤ ਇਨ੍ਹਾਂ ਕਲੋਨੀਆਂ ਨੂੰ ਰੈਗੂਲਰ ਕਰਵਾਇਆ ਜਾਵੇ।

Advertisements


ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਨੇ ਕਿਹਾ ਕਿ ਪਾਣੀ ਦੀ ਦੁਰਵਰਤੋਂ ਰੋਕਣ ਲਈ ਨਗਰ ਨਿਗਮ ਵਲੋਂ ਪੈਟਰੋÇਲੰਗ ਪਾਰਟੀ ਦਾ ਗਠਨ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਪਾਣੀ ਦੀ ਦੁਰਵਰਤੋਂ ਕਰਦਾ ਸਾਹਮਣੇ ਆਇਆ ਤਾਂ ਜ਼ੁਰਮਾਨੇ ਤੋਂ ਇਲਾਵਾ ਸਬੰਧਤ ਸਮਾਨ ਜ਼ਬਤ ਕਰ ਲਿਆ ਜਾਵੇਗਾ। ਇਸ ਤੋਂ ਇਲਾਵਾ ਵਾਰ-ਵਾਰ ਪੀਣ ਵਾਲੇ ਪਾਣੀ ਦੀ ਦੁਰਵਰਤੋਂ ਦਾ ਮਾਮਲਾ ਸਾਹਮਣੇ ਆਉਣ ’ਤੇ ਤੁਰੰਤ ਪ੍ਰਭਾਵ ਨਾਲ ਕੁਨੈਕਸ਼ਨ ਵੀ ਕੱਟ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੁਝ ਵਿਅਕਤੀਆਂ ਵਲੋਂ ਘਰਾਂ ਦੇ ਵਿਹੜੇ, ਥੜੇ ਅਤੇ ਗੱਡੀਆਂ ਪੀਣ ਵਾਲੇ ਪਾਣੀ ਨਾਲ ਧੋਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਕੁਝ ਵਿਅਕਤੀਆਂ ਵਲੋਂ ਆਪਣੇ ਪਲਾਟਾਂ ’ਤੇ ਅਣ-ਅਧਿਕਾਰਤ ਵਾਟਰ ਸਪਲਾਈ ਦਾ ਕੁਨੈਕਸ਼ਨ ਕਰਕੇ ਸਬਜ਼ੀਆਂ ਆਦਿ ਨੂੰ ਵੀ ਪਾਣੀ ਲਗਾਇਆ ਜਾ ਰਿਹਾ ਹੈ, ਜੋ ਗੈਰ-ਕਾਨੂੰਨੀ ਹੈ। ਇਸ ਤੋਂ ਇਲਾਵਾ ਪੀਣ ਵਾਲਾ ਪਾਣੀ ਕਈ ਵਾਰ ਉਸਾਰੀ ਲਈ ਵੀ ਵਰਤਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪਾਣੀ ਦੀ ਮਹੱਤਤਾ ਨੂੰ ਦੇਖਦੇ ਹੋਏ ਇਸ ਦੀ ਦੁਰਵਰਤੋਂ ਨਾ ਕਰਦੇ ਹੋਏ ਸੰਜਮ ਨਾਲ ਵਰਤੋਂ ਕੀਤੀ ਜਾਵੇ।

LEAVE A REPLY

Please enter your comment!
Please enter your name here