ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੈਂਟਰਲ ਜੇਲ੍ਹ, ਹੁਸ਼ਿਆਰਪੁਰ ਦਾ ਕੀਤਾ ਗਿਆ ਦੌਰਾ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼): ਮਾਣਯੋਗ ਅਮਰਜੋਤ ਭੱਟੀ, ਜ਼ਿਲ੍ਹਾ ਤੇ ਸ਼ੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾ ਅਥਾਰਟੀ, ਹੁਸ਼ਿਆਰਪੁਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਮਾਣਯੋਗ ਅਪਰਾਜੀਤਾ ਜੋਸ਼ੀ, ਚੀਫ ਜੁਡੀਸ਼ੀਅਲ ਮੈਜਿਸਟੇ੍ਰਟ—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵੱਲੋਂ ਸੈਂਟਰਲ ਜੇਲ੍ਹ, ਹੁਸ਼ਿਆਰਪੁਰ ਦਾ ਦੌਰਾ ਕੀਤਾ ਗਿਆ ਅਤੇ ਇਸ ਦੌਰੇ ਦੌਰਾਨ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਹਵਾਲਾਤੀ/ਕੈਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ, ਉਨ੍ਹਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਬਾਰੇ ਦੱਸਿਆ ਗਿਆ, ਸੈਂਟਰਲ ਜੇਲ੍ਹ ਦੇ ਰਜਿਸਟਰ ਚੈਕ ਕੀਤੇ ਗਏ, ਕੈਦੀਆਂ ਦੀ ਸਿਹਤ ਪੱਖੋ ਜਾਣਕਾਰੀ ਲਈ ਗਈ, ਜੇਲ੍ਹ ਵਿੱਚ ਮੌਜੂਦ ਮਹਿਲਾਵਾਂ ਕੈਦੀਆਂ/ਹਵਾਲਾਤੀਆਂ ਤੋਂ ਜਾਣਿਆ ਕਿ ਉਨ੍ਹਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਬਾਰੇ ਦੱਸਿਆ ਗਿਆ ਅਤੇ ਉਨ੍ਹਾਂ ਦੇ ਅਧਿਕਾਰਾਂ ਅਤੇ ਹੱਕਾਂ ਦੀ ਗੱਲ ਕੀਤੀ ਗਈ।

Advertisements

ਇਸ ਦੌਰਾਨ ਇੱਕ ਮਹਿਲਾ ਕੈਦੀ ਨਾਲ ਉਸ ਦਾ ਬੱਚਾ (No Warrant Child) ਵੀ ਮੌਜੂਦ ਸੀ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਉਸ ਬੱਚੇ ਨਾਲ ਗੱਲ—ਬਾਤ ਕੀਤੀ ਗਈ ਅਤੇ ਜੇਲ੍ਹ ਸੁਪਰਡੈਂਟ ਅਨੁਰਾਗ ਕੁਮਾਰ ਆਜ਼ਾਦ ਨੂੰ ਕਿਹਾ ਕਿ ਬੱਚੇ ਦੀ ਸਿਹਤ ਦਾ ਧਿਆਨ ਰੱਖਿਆ ਜਾਵੇ, ਜੇਲ੍ਹ ਵਿੱਚ ਪੀਣ ਵਾਲੇ ਪਾਣੀ ਦਾ ਨਿਰੀਖਣ ਕਰਵਾਉਣ, ਸਫਾਈ ਦਾ ਪ੍ਰਬੰਧ ਕਰਨ ਲਈ ਕਿਹਾ ਗਿਆ ਅਤੇ ਕੇਂਦਰੀ ਜੇਲ੍ਹ, ਹੁਸ਼ਿਆਰਪੁਰ ਵਿਖੇ ਲਗਾਈ ਜਾਣ ਵਾਲੀ ਮਿਤੀ 13.06.2022 ਨੂੰ ਜੇਲ੍ਹ ਲੋਕ ਅਦਾਲਤ/ਕੈਂਪ ਕੋਰਟ ਸਬੰਧੀ ਜਾਣਕਾਰੀ ਦੇਣ ਦੇ ਨਾਲ ਹੀ (International Yoga Day) ਵਿਸ਼ਵ ਯੋਗ ਦਿਵਸ ਮਿਤੀ 21.06.2022 ਨੂੰ ਕੇਂਦਰੀ ਜੇਲ੍ਹ, ਹੁਸ਼ਿਆਰਪੁਰ ਵਿਖੇ ਮਨਾਇਆ ਜਾਣਾ ਹੈ, ਸਬੰਧੀ ਜਾਣਕਾਰੀ ਦਿੱਤੀ ਗਈ।

ਉਪਰੋਕਤ ਦੌਰੇ ਦੌਰਾਨ ਮਾਣਯੋਗ ਅਪਰਾਜੀਤਾ ਜੋਸ਼ੀ, ਚੀਫ ਜੁਡੀਸ਼ੀਅਲ ਮੈਜਿਸਟੇ੍ਰਟ—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਜੀਆਂ ਦੇ ਨਾਲ ਸੁਪਰਡੈਂਟ ਅਨੁਰਾਗ ਕੁਮਾਰ ਆਜ਼ਾਦ,  ਸਤਨਾਮ ਸਿੰਘ,  ਸਰਬਜੀਤ ਸਿੰਘ ਗੁਰਜਿੰਦਰ ਸਿੰਘ ਸੈਂਟਰਲ ਜੇਲ੍ਹ, ਹੁਸ਼ਿਆਰਪੁਰ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵਲੋਂ ਪਵਨ ਕੁਮਾਰ ਹਾਜ਼ਰ ਸਨ।

ਇਸ ਦੇ ਨਾਲ ਹੀ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੇਂਦਰੀ ਜੇਲ੍ਹ, ਹੁਸ਼ਿਆਪੁਰ ਵਿਖੇ PLEA Bargaining (Section 265-A-265-L) ਵਿੱਚ ਪ੍ਰਾਵਧਾਨ ਨੂੰ ਪ੍ਰੋਤਸਾਹਣ ਦੇਣ ਲਈ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸੁਦਰਸ਼ਨ ਕੁਮਾਰ ਐਡਵੋਕੇਟ ਵਲੋਂ ਸ਼:ਥਂ ਨ਼ਗਪ਼ਜਅਜਅਪ PLEA Bargaining (Section 265-A-265-L) ਕੈਦੀਆਂ/ਹਵਾਲਾਤੀਆਂ ਨੂੰ ਦੱਸਿਆ ਗਿਆ ਕਿ ਉਹ ਆਪਣਾ ਅਪਰਾਧ ਸਵੀਕਾਰ ਕਰਕੇ ਨਿਧਾਰਤ ਸਜ਼ਾ ਤੋਂ ਘੱਟ ਸਜ਼ਾ ਪ੍ਰਾਪਤ ਕਰ ਸਕਦੇ ਹਨ, ਜਿਨ੍ਹਾਂ ਕੈਦੀਆਂ ਵਲੋਂ ਸਮੇਂ ਸਿਰ ਅਪੀਲ ਨਹੀਂ ਦਾਇਰ ਕੀਤੀ ਗਈ, ਉਨ੍ਹਾਂ ਕੈਦੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਮੁਹੱਇਆ ਕਰਵਾਉਣ ਲਈ ਸਪੈਸ਼ਲ ਮੁਹਿੰਮ ਸਬੰਧੀ ਅਤੇ ਜ਼ਿਲ੍ਹਾ ਕਚੈਹਰੀ ਹੁਸ਼ਿਆਰਪੁਰ ਵਿਖੇ ਲਗਾਈ ਜਾਣ ਵਾਲੀ ਮਿਤੀ 13.08.2022 ਨੂੰ ਨੈਸ਼ਨਲ ਲੋਕ ਅਦਾਲਤ ਸਬੰਧੀ ਜਾਣਕਾਰੀ ਦਿੱਤੀ ਗਈ। ਅੰਤ ਵਿੱਚ ਸੁਰਿੰਦਰ ਸਿੰਘ ਪੀ.ਐਲ. ਵੀ. ਵਲੋਂ ਮੁਫਤ ਕਾਨੂੰਨੀ ਸਹਾਇਤਾ ਦੀ ਸਮਗਰੀ ਵੰਡੀ ਗਈ।       

LEAVE A REPLY

Please enter your comment!
Please enter your name here