Monday, October 26, 2026
Home Chandigarh ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਨਸ਼ਾ ਛੱਡਣ ਵਾਲੇ ਨੌਜਵਾਨਾਂ ਲਈ ਵਿਲੱਖਣ ਪ੍ਰੋਗਰਾਮ...

ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਨਸ਼ਾ ਛੱਡਣ ਵਾਲੇ ਨੌਜਵਾਨਾਂ ਲਈ ਵਿਲੱਖਣ ਪ੍ਰੋਗਰਾਮ ਦੀ ਸ਼ੁਰੂਆਤ

ਚੰਡੀਗੜ੍ਹ, (ਦ ਸਟੈਲਰ ਨਿਊਜ਼)। ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਉਨ੍ਹਾਂ ਦੇ ਚੰਗੇਰੇ ਭਵਿੱਖ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀਐਸਡੀਐਮ) ਨੇ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਵਿਸ਼ੇਸ਼ ਹੁਨਰ ਸਿਖਲਾਈ ਪ੍ਰੋਗਰਾਮ ਸ਼ੁਰੂ ਕੀਤਾ ਹੈ ਜਿਸਦੀ ਸ਼ੁਰੂਆਤ ਫਿਰੋਜ਼ਪੁਰ ਦੇ ਮੁੜ ਵਸੇਬਾ ਕੇਂਦਰ ਤੋਂ ਕੀਤੀ ਗਈ।

Advertisements

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੀ.ਐਸ.ਡੀ.ਐਮ. ਦੇ ਮਿਸ਼ਨ ਡਾਇਰੈਕਟਰ ਦੀਪਤੀ ਉੱਪਲ ਨੇ ਦੱਸਿਆ ਕਿ ਮਿਸ਼ਨ ਵੱਲੋਂ ਅਜਿਹੇ 30 ਨੌਜਵਾਨਾਂ ਨੂੰ ਪਲੰਬਰ ਵਜੋਂ ਸਿਖਲਾਈ ਦੇਣ ਲਈ ਤਿੰਨ ਮਹੀਨੇ ਦਾ ਹੁਨਰ ਸਿਖਲਾਈ ਪ੍ਰੋਗਰਾਮ ਉਲੀਕਿਆ ਗਿਆ ਤਾਂ ਜੋ ਉਨ੍ਹਾਂ ਨੂੰ ਰੁਜ਼ਗਾਰ ਦੇ ਯੋਗ ਬਣਾ ਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕੀਤਾ ਜਾ ਸਕੇ।

ਉਨ੍ਹਾਂ ਅੱਗੇ ਦੱਸਿਆ ਕਿ ਪੀ.ਐਸ.ਡੀ.ਐਮ ਦੇ ਅਧਿਕਾਰੀਆਂ ਨੇ ਇਸ ਸਬੰਧ ਵਿੱਚ ਓ.ਓ.ਏ.ਟੀ. ਸੈਂਟਰ ਵਿਖੇ ਨੌਜਵਾਨਾਂ ਨਾਲ ਮੀਟਿੰਗ ਕੀਤੀ ਅਤੇ ਸਿਖਲਾਈ ਦਾ ਕੰਮ ਮੈਸਰਜ਼ ਲਾਰਡ ਗਣੇਸ਼ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ, ਫਿਰੋਜ਼ਪੁਰ ਨੂੰ ਦਿੱਤਾ ਗਿਆ ਹੈ। ਸਾਰੇ 30 ਸਿਖਲਾਈ ਪ੍ਰਾਪਤ ਨੌਜਵਾਨਾਂ ਨੂੰ ਹੁਣ ਪਲੰਬਰ ਵਜੋਂ ਜ਼ਿਲ੍ਹੇ ਵਿੱਚ ਰੱਖਿਆ ਗਿਆ ਹੈ। ਇਨ੍ਹਾਂ ਵਿੱਚੋਂ ਕੁਝ ਨੂੰ ਨੌਕਰੀਆਂ ਮਿਲੀਆਂ ਹਨ  ਜਦੋਂ ਕਿ ਦੂਸਰੇ ਸਵੈ-ਰੁਜ਼ਗਾਰ ਕਰਦੇ ਹਨ।

ਮਿਸ਼ਨ ਡਾਇਰੈਕਟਰ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੂੰ ਹੋਰ ਸਹਾਇਤਾ ਪ੍ਰਦਾਨ ਕਰਨ ਲਈ ਪੀ.ਐਸ.ਡੀ.ਐਮ. ਨੇ ਪਲੰਬਿੰਗ ਦਾ ਕੰਮ ਕਰਨ ਦੇ ਉਦੇਸ਼ਾਂ ਲਈ ਵਿਸ਼ੇਸ਼ ਕਿੱਟਾਂ ਵੀ ਪ੍ਰਦਾਨ ਕੀਤੀਆਂ ਹਨ ਤਾਂ ਜੋ ਉਨ੍ਹਾਂ ਨੂੰ ਬਿਹਤਰ ਭਵਿੱਖ ਲਈ ਉਸਾਰੂ ਕਦਮਾਂ ਰਾਹੀਂ ਸਮਰੱਥ ਬਣਾਇਆ ਜਾ ਸਕੇ। ਇਸ ਦੌਰਾਨ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੇ ਇਹਨਾਂ 30 ਵਿਅਕਤੀਆਂ ਨੂੰ ਹੁਨਰ ਕੋਰਸ ਪੂਰਾ ਕਰਨ ਉਪਰੰਤ ਇਹ ਕਿੱਟਾਂ ਵੰਡੀਆਂ।

LEAVE A REPLY

Please enter your comment!
Please enter your name here