ਫ਼ਸਲੀ ਵਿਭਿੰਨਤਾ ਲਈ ਮੀਲ ਦਾ ਪੱਥਰ ਸਾਬਤ ਹੋਣਗੇ ਛੋਟੇ ਕੋਲਡ ਰੂਮ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼)। ਡਿਪਟੀ ਡਾਇਰੈਕਟਰ ਬਾਗਬਾਨੀ ਹੁਸ਼ਿਆਰਪੁਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਖੇਤੀ ਵਿਭਿੰਨਤਾ ਤਹਿਤ ਬਾਗਬਾਨੀ ਵਿਭਾਗ ਵੱਲੋਂ ਫਸਲਾਂ ਦੀ ਤੁੜਾਈ ਉਪਰੰਤ ਸਾਂਭ-ਸੰਭਾਲ ਲਈ ਖਾਸ ਤੌਰ ’ਤੇ ਛੋਟੇ ਅਤੇ ਸੀਮਾਂਤ ਜ਼ਿਮੀਦਾਰਾਂ ਲਈ ਉਨ੍ਹਾਂ ਦੇ ਖੇਤਾਂ ਵਿੱਚ ਹੀ ਛੋਟੇ ਕੋਲਡ ਰੂਮ (ਆਨ ਫਾਰਮ ਕੋਲਡ ਰੂਮ) ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਤਹਿਤ ਇਸ ਕੋਲਡ ਰੂਮ ਦੀ ਸਮਰੱਥਾ ਲਗਭਗ 3 ਮੀ.ਟਨ ਹੈ ਅਤੇ ਕਰੀਬ ਸਾਰੀਆਂ ਹੀ ਬਾਗਬਾਨੀ ਫਸਲਾਂ ਵੱਖ-ਵੱਖ ਤਾਮਪਾਨ ਅਤੇ ਨਮੀ ਤੇ ਸਟੋਰ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਵਿਭਾਗ ਵਲੋਂ ਆਨ ਫਾਰਮ ਕੋਲਡ ਰੂਮ ਬਣਾਉਣ ਲਈ 1.50 ਲੱਖ ਰੁਪਏ ਦੀ ਸਬਸਿਡੀ ਦਾ ਉਪਬੰਧ ਹੈ।

Advertisements

ਇਨ੍ਹਾਂ ਕੋਲਡ ਰੂਮਾਂ ਦੀ ਸਹਾਇਤਾ ਨਾਲ ਕਿਸਾਨ ਆਪਣੀਆਂ ਫਸਲਾਂ ਨੂੰ ਤੁੜਾਈ ਉਪਰੰਤ ਲੋੜ ਅਨੁਸਾਰ ਮੰਡੀਕਰਨ ਲਈ ਲੈ ਕੇ ਜਾ ਸਕਦਾ ਹੈ, ਜਿਸ ਕਰਕੇ ਮਾਰਕੀਟ ਵਿੱਚ ਕਿਸਾਨ ਆਪਣੀ ਫਸਲ ਦਾ ਚੰਗਾ ਮੁੱਲ ਪਾ ਸਕਦਾ ਹੈ ਅਤੇ ਆਪਣੀ ਆਮਦਨ ਵਿੱਚ ਵਾਧਾ ਕਰ ਸਕਦਾ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਆਪਣੇ ਬਲਾਕ ਦੇ ਬਾਗਬਾਨੀ ਵਿਕਾਸ ਅਫਸਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲਾ ਜੁਲਾਈ ਮਹੀਨਾ ਨਵੇਂ ਬਾਗ ਲਗਾਉਣ ਲਈ ਢੁੱਕਵਾਂ ਹੈ, ਇਸ ਲਈ ਲੋੜੀਂਦੇ ਬੂਟਿਆਂ ਦੀ ਬੁਕਿੰਗ ਜਿਲ੍ਹੇ ਦੀਆਂ ਸਰਕਾਰੀ ਨਰਸਰੀਆਂ ਵਿੱਚ ਕਰਵਾਈ ਜਾ ਸਕਦੀ ਹੈ। ਇਸ ਤੋਂ ਇਲਾਵਾ ਨਿਸ਼ਾਨਦੇਹੀ ਲਈ ਸਬੰਧਤ ਬਲਾਕ ਦੇ ਬਾਗਬਾਨੀ ਵਿਕਾਸ ਅਫਸਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here