Sunday, October 18, 2026
Home Latest ਵਧੀਕ ਡਿਪਟੀ ਕਮਿਸ਼ਨਰ ਨੇ ਸਤਿਗੁਰੂ ਕਬੀਰ ਜੀ ਦੇ ਪ੍ਰਕਾਸ਼ ਉਤਸਵ ਮੌਕੇ 13 ਜੂਨ ਨੂੰ...

ਵਧੀਕ ਡਿਪਟੀ ਕਮਿਸ਼ਨਰ ਨੇ ਸਤਿਗੁਰੂ ਕਬੀਰ ਜੀ ਦੇ ਪ੍ਰਕਾਸ਼ ਉਤਸਵ ਮੌਕੇ 13 ਜੂਨ ਨੂੰ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਜਲੰਧਰ(ਦ ਸਟੈਲਰ ਨਿਊਜ਼)। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸਤਿਗੁਰੂ ਕਬੀਰ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ 13 ਜੂਨ ਨੂੰ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਦੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਸਮੀਖਿਆ ਮੀਟਿੰਗ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਨੇ ਇਸ ਸਮਾਗਮ ਨੂੰ ਨਿਰਵਿਘਨ ਅਤੇ ਧਾਰਮਿਕ ਰੀਤੀ-ਰਿਵਾਜ਼ਾਂ ਅਨੁਸਾਰ ਮਨਾਉਣ ਲਈ ਸਮੂਹ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੂੰ ਵਿਸਥਾਰਪੂਰਵਕ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਸ਼ਹਿਰ ਦੀਆਂ ਸੜਕਾਂ ‘ਤੇ ਆਉਣ-ਜਾਣ ਵਾਲੇ ਲੋਕਾਂ ਦੀ ਸਹੂਲਤ ਲਈ ਰੂਟ ਪਲਾਨ ਤਿਆਰ ਤੋਂ ਇਲਾਵਾ ਵਿਆਪਕ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਸ਼ੋਭਾ ਯਾਤਰਾ ਸਤਿਗੁਰੂ ਕਬੀਰ ਜੀ ਮੰਦਰ ਭਾਰਗੋ ਕੈਂਪ ਤੋਂ ਸ਼ੁਰੂ ਹੋ ਕੇ ਡਾ. ਬੀ.ਆਰ.ਅੰਬੇਡਕਰ ਚੌਕ, ਭਗਵਾਨ ਵਾਲਮੀਕਿ ਚੌਕ (ਜਯੋਤੀ ਚੌਕ), ਬਸਤੀ ਅੱਡਾ ਚੌਕ, ਫੁੱਟਬਾਲ ਚੌਕ, ਵੀਰ ਬਬਰੀਕ ਚੌਕ, ਮਾਡਲ ਹਾਊਸ, ਗੁਰੂ ਰਵਿਦਾਸ ਚੌਕ ਤੋਂ ਹੁੰਦੀ ਹੋਈ ਮੁੜ ਸਤਿਗੁਰੂ ਕਬੀਰ ਜੀ ਮੰਦਰ ਭਾਰਗੋ ਕੈਂਪ ਵਿਖੇ ਸਮਾਪਤ ਹੋਵੇਗੀ। ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸ਼ੋਭਾ ਯਾਤਰਾ ਦੇ ਰੂਟ ਤੋਂ ਇਲਾਵਾ ਵਿਸ਼ੇਸ਼ ਥਾਵਾਂ ਦੀ ਸਫਾਈ, ਸੁੰਦਰੀਕਰਨ ਅਤੇ ਸਜਾਵਟ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ।

Advertisements

ਅਮਿਤ ਸਰੀਨ ਨੇ ਪੀ.ਐਸ.ਪੀ.ਸੀ.ਐਲ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸਮਾਗਮ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ ਅਤੇ ਲਟਕਦੀਆਂ ਤਾਰਾਂ ਨੂੰ ਤੁਰੰਤ ਹਟਾਇਆ ਜਾਵੇ। ਇਸ ਮੌਕੇ ਸਿਹਤ ਵਿਭਾਗ ਨੂੰ ਵਿਸ਼ੇਸ਼ ਮੈਡੀਕਲ ਟੀਮਾਂ ਤਾਇਨਾਤ ਕਰਨ ਲਈ ਵੀ ਕਿਹਾ ਗਿਆ। ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਹਾਜ਼ਰ ਸਮੂਹ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਤਿਗੁਰੂ ਕਬੀਰ ਜੀ ਪ੍ਰਕਾਸ਼ ਉਤਸਵ ਸਬੰਧੀ ਸ਼ੋਭਾ ਯਾਤਰਾ ਨੂੰ ਲੈ ਕੇ ਸਾਰੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣਗੇ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਡੀ.ਸੀ.ਪੀ. ਅਦਿੱਤਿਆ, ਐਸ.ਡੀ.ਐਮ. ਬਲਬੀਰ ਰਾਜ ਸਿੰਘ, ਰਾਜਨ ਅੰਗੂਰਾਲ ਅਤੇ ਸਿਵਲ ਅਤੇ ਪੁਲਿਸ ਵਿਭਾਗ ਦੇ ਅਧਿਕਾਰੀ ਮੌਜੂਦ ਸਨ।

LEAVE A REPLY

Please enter your comment!
Please enter your name here