ਫਰੀਦਕੋਟ ਵਿੱਚ ਜੱਜ ਦੀ ਕੋਠੀ ਦੀ ਕੰਧ ਤੇ ਲਿਖਿਆਂ ਖਾਲਿਸਤਾਨੀ ਜ਼ਿੰਦਾਬਾਦ

ਰੀਦਕੋਟ : ( ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਇਕ ਮਹੀਨੇ ਬਾਅਦ ਫਰੀਦਕੋਟ ‘ਚ ਦੂਜੀ ਵਾਰ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲੱਗਣ ਨਾਲ ਪੁਲਿਸ ‘ਚ ਤੜਥੱਲੀ ਮਚ ਗਿਆ ਹੈ। ਸ਼ਨੀਵਾਰ ਨੂੰ ਸੈਸ਼ਨ ਹਾਊਸ ਦੀ ਕੰਧ ਦੇ ਬਾਹਰ ਖਾਲਿਸਤਾਨੀ ਨਾਅਰੇ ਲਿਖੇ ਹੋਏ ਦੇਖੇ ਗਏ। ਪੁਲਿਸ ਨੂੰ ਇਸ ਸਬੰਧੀ ਸੂਚਨਾ ਮਿਲਦਿਆਂ ਹੀ ਇਨ੍ਹਾਂ ਨਾਅਰਿਆਂ ਨੂੰ ਕਾਲੇ ਰੰਗ ਨਾਲ ਮਿਟਾ ਦਿੱਤਾ ਗਿਆ। ਹਾਲਾਂਕਿ ਅਜਿਹੀ ਘਟਨਾ ਤੋਂ ਬਾਅਦ ਸ਼ਹਿਰ ‘ਚ ਡਰ ਦਾ ਮਾਹੌਲ ਜ਼ਰੂਰ ਬਣ ਗਿਆ ਹੈ। ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ ਦੇ ਸੰਸਥਾਪਕ ਗੁਰਪਤਵੰਤ ਸਿੰਘ ਪੰਨੂ ਨੇ ਵੀ ਇੰਟਰਨੈੱਟ ਮੀਡੀਆ ‘ਤੇ ਇਕ ਪੋਸਟ ਅਪਲੋਡ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਫਰੀਦਕੋਟ ਦੇ ਪਾਰਕ ਦੀ ਕੰਧ ‘ਤੇ ਖਾਲਿਸਤਾਨੀ ਨਾਅਰੇ ਲਿਖੇ ਹੋਏ ਪਾਏ ਗਏ ਹਨ।

Advertisements

ਐਸਐਸਪੀ ਫਰੀਦਕੋਟ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਇਸ ਸਬੰਧੀ ਸੂਚਨਾ ਮਿਲਦੇ ਹੀ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਸੈਸ਼ਨ ਜੱਜ ਦੀ ਕੋਠੀ ਦੇ ਆਸ-ਪਾਸ ਲੱਗੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਮੁਲਜ਼ਮਾਂ ਦਾ ਚਿਹਰਾ ਬੇਨਕਾਬ ਹੋ ਸਕੇ। ਦੂਜੇ ਪਾਸੇ ਜ਼ਿਲ੍ਹੇ ਭਰ ਵਿੱਚ ਨਾਕਾਬੰਦੀ ਕਰਕੇ ਮੁਲਜ਼ਮਾਂ ਦੀ ਭਾਲ ਜਾਰੀ ਹੈ। ਇਸ ਸਬੰਧੀ ਮਾਮਲਾ ਵੀ ਦਰਜ ਕੀਤਾ ਜਾ ਰਿਹਾ ਹੈ। ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

LEAVE A REPLY

Please enter your comment!
Please enter your name here