ਜ਼ਿਲ੍ਹੇ ਵਿੱਚ ਕੋਵਿਡ-19 ਦੇ 7 ਨਵੇਂ ਪਾਜੇਟਿਵ ਮਰੀਜ 

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਕਾਰਜਕਾਰੀ ਸਿਵਲ ਸਰਜਨ ਡਾ. ਪਵਨ ਕੁਮਾਰ ਨੇ ਕੋਵਿਡ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  411  ਨਵੇਂ ਸੈਪਲ ਲੈਣ  ਨਾਲ ਅਤੇ 1063 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 07 ਨਵੇਂ ਪਾਜੇਟਿਵ ਮਰੀਜ ਆਏ ਹਨ । ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 38047 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ  2862 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 40909 ਹੋ ਗਏ ਹਨ।ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1194697 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 1158758 ਸੈਪਲ  ਨੈਗਟਿਵ ਹਨ  ਜਦਕਿ 213  ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ। ਐਕਟਿਵ ਕੇਸਾ ਦੀ ਗਿਣਤੀ  07 ਹੈ ।  ਠੀਕ ਹੋਏ ਮਰੀਜਾਂ ਦੀ ਗਿਣਤੀ 39806 ਹੈ  ਤੇ   ਹੁਣ ਤੱਕ ਮੌਤਾਂ ਦੀ ਗਿਣਤੀ 1096 ਹੈ । 

Advertisements

LEAVE A REPLY

Please enter your comment!
Please enter your name here