ਸਰਕਾਰੀ ਦਫ਼ਤਰਾਂ ’ਚ ਸੀਨੀਅਰ ਸਿਟੀਜਨਜ਼ ਦਾ ਸਤਿਕਾਰ ਬਹਾਲ ਰੱਖਿਆ ਜਾਵੇ: ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੀਨੀਅਰ ਸਿਟੀਜਨਜ਼ ਨੂੰ ਸਹੂਲਤਾਂ ਦੇਣ ਅਤੇ ਭਲਾਈ ਸਬੰਧੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਕੀਤੀ, ਜਿਸ ਵਿਚ ਉਨ੍ਹਾਂ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿਚ ਬਜ਼ੁਰਗਾਂ ਦਾ ਸਤਿਕਾਰ ਬਹਾਲ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਸੀਨੀਅਰ ਸਿਟੀਜਨਜ਼ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ, ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਸੇਵਾ ਕੇਂਦਰਾਂ ਵਿਚ ਸੀਨੀਅਰ ਸਿਟੀਜਨਜ਼ ਲਈ ਬਣਾਏ ਕਾਊਂਟਰਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੇਵਾ ਕੇਂਦਰਾਂ ਵਿਚ ਵੀ ਬਜ਼ੁਰਗਾਂ ਨੂੰ ਪਹਿਲ ਦੇ ਆਧਾਰ ’ਤੇ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ।

Advertisements

ਇਸ ਤੋਂ ਇਲਾਵਾ ਬੈਂਕਾਂ ਵਿਚ ਵੀ ਬਜ਼ੁਰਗਾਂ ਦੀਆਂ ਸੁਵਿਧਾਵਾਂ ਲਈ ਵਿਸ਼ੇਸ਼ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਸਕੱਤਰ ਜ਼ਿਲ੍ਹਾ ਟਰਾਂਸਪੋਰਟ ਅਥਾਰਟੀ ਅਤੇ ਜ਼ਿਲ੍ਹਾ ਪੁਲਿਸ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪ੍ਰੈਸ਼ਰ ਹਾਰਨਾਂ ’ਤੇ ਸਖਤੀ ਨਾਲ ਕਾਰਵਾਈ ਕੀਤੀ ਜਾਵੇ, ਕਿਉਂਕਿ ਇਹ ਪ੍ਰੈਸ਼ਰ ਹਾਰਨ ਬਜ਼ੁਰਗਾਂ ਲਈ ਹਾਨੀਕਾਰਕ ਸਾਬਤ ਹੋ ਸਕਦੇ ਹਨ। ਮੀਟਿੰਗ ਦੌਰਾਨ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਅਪਰਾਜਿਤਾ ਜੋਸ਼ੀ ਵਲੋਂ ਸੀਨੀਅਰ ਸਿਟੀਜਨਜ਼ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਮੁਹੱਈਆ ਕਰਵਾਈ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਮੁਕੇਸ਼ ਗੌਤਮ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here