ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਲਗਾਏ ਪਲੇਸਮੈੰਟ ਕੈਂਪ ’ਚ 15 ਨੌਜਵਾਨਾਂ ਦੀ ਰੋਜ਼ਗਾਰ ਲਈ ਚੋਣ

ਜਲੰਧਰ (ਦ ਸਟੈਲਰ ਨਿਊਜ਼)। ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਜਲੰਧਰ ਵੱਲੋਂ ਅੱਜ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਜਲੰਧਰ ਪੂਰਬੀ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ, ਜਿਸ ਵਿੱਚ 15 ਨੌਜਵਾਨਾਂ ਦੀ ਮੌਕੇ ’ਤੇ ਰੋਜ਼ਗਾਰ ਲਈ ਚੋਣ ਕੀਤੀ ਗਈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਜਲੰਧਰ ਦੇ ਡਿਪਟੀ ਡਾਇਰੈਕਟਰ ਜਸਵੰਤ ਰਾਏ ਨੇ ਦੱਸਿਆ ਕਿ ਬਿਊਰੋ ਵੱਲੋਂ ਐਸ.ਆਈ.ਐਸ. ਸਕਿਓਰਿਟੀ ਤੇ ਇੰਟੈਲੀਜੈਂਸ ਸਰਵਿਸਿਜ਼ ਦੇ ਸਹਿਯੋਗ ਨਾਲ ਇਹ ਕੈਂਪ ਲਗਾਇਆ ਗਿਆ ਸੀ, ਜਿਸ ਵਿੱਚ 22 ਉਮੀਦਵਾਰਾਂ ਨੇ ਭਾਗ ਲਿਆ, ਜਿਨ੍ਹਾਂ ਵਿਚੋਂ 15 ਉਮੀਦਵਾਰਾਂ ਦੀ ਮੌਕੇ ’ਤੇ ਰੋਜ਼ਗਾਰ ਲਈ ਚੋਣ ਕੀਤੀ ਗਈ।

Advertisements

ਉਨ੍ਹਾਂ ਦੱਸਿਆ ਕਿ ਅਗਲਾ ਪਲੇਸਮੈਂਟ ਕੈਂਪ 15 ਜੂਨ ਨੂੰ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਜਲੰਧਰ ਪੱਛਮੀ ਵਿਖੇ ਲਗਾਇਆ ਜਾ ਰਿਹਾ ਹੈ, ਜਿਸ ਵਿੱਚ 21 ਤੋਂ 37 ਸਾਲ ਉਮਰ, ਕੱਦ 168 ਸੈਂਟੀ ਮੀਟਰ, ਛਾਤੀ 80 ਤੋਂ 85 ਸੈਂਟੀ ਮੀਟਰ, ਘੱਟੋ-ਘੱਟ 10ਵੀਂ ਪਾਸ ਵਿੱਦਿਅਕ ਯੋਗਤਾ ਵਾਲੇ ਪੁਰਸ਼ ਉਮੀਦਵਾਰ ਭਾਗ ਲੈ ਸਕਦੇ ਹਨ। ਉਨ੍ਹਾਂ ਯੋਗ ਉਮੀਦਵਾਰਾਂ ਨੂੰ ਕੈਂਪ ਵਿੱਚ ਹਿੱਸਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਹੈਲਪ ਲਾਈਨ ਨੰਬਰ 90569-20100 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here