ਰੋਜ਼ਗਾਰ ਉਤਪਤੀ ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਵੱਲੋਂ ਕੈਰੀਅਰ ਟਾਕ ਦਾ ਆਯੋਜਨ

ਫਿਰੋਜ਼ਪੁਰ(ਦ ਸਟੈਲਰ ਨਿਊਜ਼)। ਰੋਜ਼ਗਰ ਉਤਪਤੀ ਹੁਨਰ ਵਿਕਾਸ ਤੇ ਸਿਲਾਈ ਵਿਭਾਗ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਤੇ ਸਵੈ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਸਮੇ ਸਮੇ ਤੇ ਉਪਰਾਲੇ ਕੀਤੇ ਜਾ ਰਹੇ ਹਨ। ਨੌਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾਉਣ ਲਈ ਜਿਥੇ ਪਲੇਸਮੈਂਟ ਕੈਂਪ ਲਗਾਏ ਜਾਂਦੇ ਹਨ ਉਥੇ ਨੌਜਵਾਨਾਂ ਨੂੰ ਕਰੀਅਰ ਦੇ ਪ੍ਰਤੀ ਜਾਗਰੂਕ ਕਰਨ ਲਈ ਵੀ ਵੱਖ-ਵੱਖ ਪ੍ਰੋਗਰਾਮ ਉਲੀਕੇ ਜਾਂਦੇ ਹਨ। ਇਸੇ ਲੜੀ ਤਹਿਤ 15 ਜੂਨ 2022 ਨੂੰ ਪੰਜਾਬ ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਅਤੇ ਰੋਜਗਾਰ ਉਤਪਤੀ ਹੁਨਰ ਵਿਕਾਸ ਸਿਖਲਾਈ ਵਿਭਾਗ ਵੱਲੋਂ ਕਰੀਅਰ ਟਾਕ ਦਾ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਰੋਜਗਾਰ ਅਫਸਰ ਹਰਮੇਸ਼ ਕੁਮਾਰ ਨੇ ਦਿੱਤੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪਲੇਸਮੈਂਟ ਅਫਸਰ ਗੁਰਜੰਟ ਸਿੰਘ ਨੇ ਦੱਸਿਆ ਕਿ ਇਹ ਪ੍ਰੋਗਰਾਮ 15 ਜੂਨ 2022 ਨੂੰ ਸਵੇਰੇ 11 ਵਜੇ ਆਨਲਾਈਨ ਮਾਧਿਅਮ ਰਾਹੀਂ ਕਰਵਾਇਆ ਜਾ ਰਿਹਾ ਹੈ।

Advertisements

ਇਸ ਸੈਮੀਨਾਰ ਦੇ ਮੁੱਖ ਬੁਲਾਰੇ ਸੀਨੀਅਰ ਕੰਨਸਲਟੈਂਟ ਸਟਾਰਟ-ਅਪ ਇੰਨਵੈਸਟ ਪੰਜਾਬ ਹਰਦੀਪ ਸਿੰਘ ਅਤੇ ਮੈਨੇਜਿੰਗ ਡਾਇਰੈਕਟਰ, ਬਲੈਕ ਆਈ ਟੇਕਨੋਲਜੀ ਪ੍ਰਾਈਵੇਟ ਲਿਮਿਟਡ ਪ੍ਰਿਯਾ ਸਿੰਘ ਵਿਸ਼ੇਸ਼ ਤੌਰ ਤੇ ਪ੍ਰਾਰਥੀਆਂ ਨੂੰ ਸਵੈ-ਰੋਜ਼ਗਾਰ ਲਈ ਜਾਗਰੂਕ ਕਰਨਗੇ।ਉਨ੍ਹਾਂ ਕਿਹਾ ਕਿ ਚਾਹਵਾਨ ਵਿਦਿਆਰਥੀ ਪੰਜਾਬ ਘਰ-ਘਰ ਰੋਜ਼ਗਾਰ ਕਾਰੋਬਾਰ ਮਿਸ਼ਨ ਦੇ ਫੇਸਬੁਕ ਪੇਜ਼ ਦੇ ਲਿੰਕ https://fb.me/e/3dM2obxup `ਤੇ ਵਿਜ਼ਿਟ ਕਰ ਸਕਦੇ ਹਨ।  ਜ਼ਿਲੇ੍ ਦੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਵਿਦਿਆਰਥੀ ਇਸ ਲਿੰਕ `ਤੇ ਵਿਜ਼ਿਟ ਕਰਨ ਅਤੇ ਕਰੀਅਰ ਸਬੰਧੀ ਵਡਮੁੱਲੇ ਵਿਚਾਰ ਜ਼ਰੂਰ ਸੁਣਨ।

LEAVE A REPLY

Please enter your comment!
Please enter your name here