
ਫਿਰੋਜ਼ਪੁਰ(ਦ ਸਟੈਲਰ ਨਿਊਜ਼)। ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਸਿਵਲ ਸਰਜਨ ਡਾ:ਰਾਜਿੰਦਰ ਅਰੋੜਾ ਦੀ ਅਗਵਾਈ ਵਿੱਚ ਵੱਖ ਵੱਖ ਪ੍ਰਕਾਰ ਦੀਆਂ ਸਿਹਤ ਗਤੀਵਿਧੀਆਂ ਨਿਰੰਤਰ ਜਾਰੀ ਹਨ।ਇਸੇ ਸਿਲਸਿਲੇ ਵਿੱਚ ਜ਼ਿਲੇ ਵਿੱਚ ਪਿਛਲੇ ਮਹੀਨੇ ਹੋਈਆਂ ਮੈਟਰਨਲ ਮੌਤਾਂ ਸਬੰਧੀ ਇੱਕ ਰਿਵੀਊ ਮੀਟਿੰਗ ਦਫਤਰ ਸਿਵਲ ਸਰਜਨ ਵਿਖੇ ਕੀਤੀ ਗਈ।ਇਸ ਮੀਟਿੰਗ ਵਿੱਚ ਸਬੰਧਤ ਖੇਤਰਾਂ ਦੇ ਐਸ.ਐਮ.ਓਜ਼,ਇਸਤਰੀ ਰੋਗ ਮਾਹਿਰ ਐਮ.ਓਜ਼,ਸਬੰਧਤ ਏ.ਐਨ.ਐਮਜ਼ ਅਤੇ ਆਸ਼ਾ ਵਰਕਰਜ਼ ਨੇ ਸ਼ਮੂਲੀਅਤ ਕੀਤੀ।ਇਸ ਮੀਟਿੰਗ ਵਿੱਚ ਜੱਚਗੀ ਦੇ ਸਮੇਂ ਦੌਰਾਨ ਹੋਈਆਂ ਮੌਤਾਂ ਦੇ ਕਾਰਨਾਂ ਅਤੇ ਹਾਲਾਤਾਂ ਦੀ ਬਾਰੀਕੀ ਨਾਲ ਪੜਤਾਲ ਕੀਤੀ ਗਈ ਅਤੇ ਵਿਸਤ੍ਰਿਤ ਚਰਚਾ ਕੀਤੀ ਗਈ ਤਾਂ ਕਿ ਭਵਿੱਖ ਵਿੱਚ ਅਜਿਹੀਆਂ ਸਥਿਤੀਆਂ ਨੂੰ ਟਾਲਿਆ ਜਾ ਸਕੇ।ਸਿਵਲ ਸਰਜਨ ਡਾ: ਅਰੋੜਾ ਨੇ ਹਾਜਿਰ ਏ.ਐਨ.ਐਮਜ਼ ਅਤੇ ਆਸ਼ਾ ਕਾਰਜਕਰਤਾਵਾਂ ਨੂੰ ਸਾਰੀਆਂ ਗਰਭਵਤੀਆਂ ਦੀ ਮੁਕੰਮਲ ਐਂਟੀਨੇਟਲ ਕੇਅਰ ਯਕੀਨੀ ਬਨਾਉਣ ਦੀ ਹਦਾਇਤ ਕੀਤੀ।

ਸਿਵਲ ਸਰਜਨ ਨੇ ਸਮੂਹ ਸੀਨੀਅਰ ਮੈਡੀਕਲ ਅਧਿਕਾਰੀਆਂ ਨੂੰ ਆਪੋ ਆਪਣੇ ਖੇਤਰ ਵਿੱਚ ਜੱਚਾ ਬੱਚਾ ਸਿਹਤ ਸੇਵਾਵਾਂ ਦੀ ਢੁਕਵੀਂ ਨਿਗਰਾਨੀ ਕਰਨ ਅਤੇ ਸਮੇਂ ਸਮੇਂ ਤੇ ਸਟਾਫ ਨੂੰ ਲੋੜੀਦੀ ਟਰੇਨਿੰਗ ਦੇਣ ਲਈ ਵੀ ਕਿਹਾ।ਇਸ ਅਵਸਰ ਤੇ ਸਿਵਲ ਸਰਜਨ ਡਾ: ਅਰੋੜਾ ਨੇ ਇਹ ਖੁਲਾਸਾ ਵੀ ਕੀਤਾ ਕਿ ਕਈ ਵਾਰ ਔਰਤ ਦੀ ਵਡੇਰੀ ਉਮਰ ਵਿੱਚ ਹੋਇਆ ਅਣਚਾਹਿਆ ਗਰਭ ਵੀ ਮਾਤਰੀ ਮੌਤਾਂ ਦਾ ਕਾਰਨ ਬਣਦਾ ਹੈ ।ਇਸ ਅਵਸਰ ਤੇ ਜ਼ਿਲਾ ਪਰਿਵਾਰ ਭਲਾਈ ਅਫਸਰ ਡਾ:ਸੰਜੀਵ ਕੁਮਾਰ ਐਸ.ਐਮ.ਓ ਡਾ:ਭੁਪਿੰਦਰਜੀਤ ਕੌਰ,ਡਾ:ਦਵਿੰਦਰਪਾਲ ,ਇਸਤਰੀ ਰੋਗ ਮਾਹਿਰ ਡਾ. ਪੂਜਾ:,ਐਮ.ਈ.ਓ.ਦੀਪਕ ਕੁਮਾਰ,ਅਤੇ ਵਿਭਾਗ ਦੇ ਹੋਰ ਅਧਿਕਾਰੀ/ ਕਰਮਚਾਰੀ ਹਾਜ਼ਿਰ ਸਨ।












