ਏਅਰਪੋਰਟ ਤੱਕ ਲਗਜ਼ਰੀ ਬੱਸਾਂ ਚੱਲਣ ਨਾਲ ਐਨਆਰਆਈ ਭਰਾਂਵਾ ਨੂੰ ਮਿਲੇਗੀ ਵੱਡੀ ਰਾਹਤ: ਵਿਧਾਇਕ ਭੁੱਲਰ 

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਇੱਕ ਹੋਰ ਵੱਡੇ ਚੋਣ ਵਾਅਦੇ ਨੂੰ ਪੂਰਾ ਕਰਦੇ ਹੋਏ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਨਵੀਂ ਦਿੱਲੀ ਏਅਰਪੋਰਟ ਤੱਕ 15 ਜੂਨ ਤੋਂ ਸੁਪਰ ਲਗਜ਼ਰੀ ਬੱਸਾਂ ਚਲਾਈਆਂ ਜਾ ਰਹੀਆਂ ਹਨ। ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਟਰਾਂਸਪੋਰਟ ਮਾਫੀਏ ਨੂੰ ਵੱਡੀ ਢਾਹ ਲੱਗੇਗੀ। ਇਹ ਬਿਆਨ ਜਾਰੀ ਕਰਦੇ ਹੋਏ ਆਮ ਪਾਰਟੀ ਦੇ ਫਿਰੋਜ਼ਪੁਰ ਸ਼ਹਿਰੀ ਤੋਂ ਵਿਧਾਇਕ  ਸ. ਰਣਬੀਰ ਭੁੱਲਰ ਨੇ ਕਿਹਾ ਕਿ ਇਸ ਫੈਸਲੇ ਨਾਲ ਸਾਡੇ ਐਨ.ਆਰ.ਆਈ. ਭਰਾਂਵਾ ਨੂੰ ਕਾਫੀ ਰਾਹਤ ਮਿਲੇਗੀ।

Advertisements

ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਦੇ ਵਸਨੀਕਾਂ ਲਈ ਨਵੀਂ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੱਕ ਦਾ ਸਫਰ ਕਿਫਾਇਤੀ ਰੇਟਾਂ ‘ਤੇ ਅਰਾਮਦਾਇਕ ਅਤੇ ਆਨੰਦਮਈ ਹੋ ਜਾਵੇਗਾ। ਸ. ਰਣਬੀਰ ਭੁੱਲਰ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਹਰ ਖੇਤਰ ਵਿੱਚ ਜਨਤਾ ਦੇ ਹਿੱਤਾਂ ਨੂੰ ਅੱਖੋਂ ਪਰੋਖੇ ਕਰਕੇ ਮਾਫੀਆ ਰਾਜ ਚਲਾਇਆ ਜਾ ਰਿਹਾ ਸੀ। ਉਨ੍ਹਾਂ ਦੱਸਿਆ ਇਸ ਤੋਂ ਪਹਿਲਾਂ ਵੱਡੇ ਪਰਿਵਾਰਾਂ ਦੀਆਂ ਪ੍ਰਾਈਵੇਟ ਬੱਸਾਂ ਲੋਕਾਂ ਤੋਂ ਮਨਮਰਜ਼ੀ ਦਾ ਕਿਰਾਇਆ ਵਸੂਲ ਕੇ ਦਿੱਲੀ ਏਅਰਪੋਰਟ ਤੱਕ ਚਲਦੀਆਂ ਸਨ ਜਦਕਿ ਸਰਕਾਰੀ ਬੱਸਾਂ ਨੂੰ ਇਹ ਇਜ਼ਾਜਤ ਨਹੀਂ ਦਿੱਤੀ ਗਈ ਸੀ।

ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਲੋਕ ਪੱਖੀ ਕਦਮ ਨਾਲ ਜਿੱਥੇ ਸੂਬੇ ਵਿਚ ਪ੍ਰਾਈਵੇਟ ਟਰਾਂਸਪੋਰਟਰਾਂ ਦੀ ਮਨਮਰਜੀ ਤੇ ਲੁੱਟ ਨੂੰ ਨੱਥ ਪਵੇਗੀ ਉੱਥੇ ਹੀ ਸੂਬੇ ਦੇ ਲੋਕਾਂ ਤੇ ਐਨ.ਆਰ.ਆਈ. ਭਰਾਵਾਂ ਨੂੰ ਵੀ ਵੱਡੀ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬੱਸਾਂ ਲਈ ਟਿਕਟਾਂ ਦੀ ਬੁਕਿੰਗ ਕਰਵਾਉਣ ਲਈ http://www.punbusonline.com , ਜਾਂ ਫਿਰ http://www.pepsuonline.com ਵੈੱਬਸਾਈਟਾਂ ਤੇ ਜਾ ਕੇ ਆਪਣੀ ਬੁਕਿੰਗ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਵਿਭਾਗ ਵੱਲੋਂ ਬੱਸਾਂ ਦੇ ਆਉਣ-ਜਾਣ ਦੀ ਸਮਾਂ ਸਾਰਨੀ ਸਬੰਧੀ ਡਿਟੇਲ ਵੀ ਵੈਬ ਸਾਈਟਾਂ ਤੇ ਉਪਲਬਧ ਹੈ।

LEAVE A REPLY

Please enter your comment!
Please enter your name here