ਸੀ.ਜੇ.ਐੱਮ. ਮਿਸ ਏਕਤਾ ਉੱਪਲ ਵੱਲੋਂ ਮਨਾਇਆ ਗਿਆ ਵਿਸ਼ਵ ਖੂਨਦਾਨ ਦਿਵਸ

????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਅੱਜ ਵਿਸ਼ਵ ਖੂਨਦਾਨ ਦਿਵਸ ਮੌਕੇ ਤੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀ ਵੀਰਇੰਦਰ ਅਗਰਵਾਲ ਜੀਆਂ ਦੀ ਰਹਿਨੁਮਾਈ ਹੇਠ ਸੀ. ਜੇ. ਐੱਮ. ਮਿਸ ਏਕਤਾ ਉੱਪਲ ਵੱਲੋਂ ਵਿਸ਼ਵ ਖੂਨਦਾਨ ਦਿਵਸ ਮਨਾਇਆ ਗਿਆ। ਇਸ ਦਿਵਸ ਨੂੰ ਮਨਾਉਣ ਮੌਕੇ ਜੀਰਾ ਦੇ ਐੱਨ. ਜੀ. ਓ. ਕਮੇਟੀ ਅਲਾਈਂਸ ਕਲੱਬ ਵੱਲੋਂ ਜੋਤ ਹਸਪਤਾਲ ਵਿਖੇ ਮਨਾਇਆ ਗਿਆ । ਇਸ ਦਿਵਸ ਅਲਾਂਇਸ ਕਲੱਬ ਵਿੱਚ ਦੇ ਇਸ ਕਲੱਬ ਦੇ ਸਹਿਯੋਗ ਨਾਲ ਇਹ ਦਿਵਸ ਮਨਾਇਆ ਗਿਆ । ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਸ਼੍ਰੀ ਚਮਕੌਰ ਸਿੰਘ ਸਰਾਂ ਜੀ ਵੀ ਵਿਸ਼ੇਸ਼ ਤੌਰ ਤੇ ਪਹੁੰਚੇ ਸਨ । ਇਸ ਵਿੱਚ ਅੱਜ ਮਿਸ ਏਕਤਾ ਉੱਪਲ ਜੱਜ ਸਾਹਿਬ ਵੱਲੋਂ ਇਸ ਸਮਾਰੋਹ ਦਾ ਰੀਬਨ ਕੱਟ ਕੇ ਸ਼ੁਰੂਆਤ ਕੀਤੀ ਗਈ । ਇਸ ਵਿੱਚ ਜੱਜ ਸਾਹਿਬ ਨੇ ਬੋਲਦਿਆਂ ਦੱਸਿਆ ਕਿ ਹਰੇਕ 18 ਤੋਂ 65 ਸਾਲ ਦੇ ਵਿਅਕਤੀ ਨੂੰ ਖੂਨਦਾਨ ਕਰਨਾ ਚਾਹੀਦਾ ਹੈ, ਖੂਨਦਾਨ ਕਰਨ ਨਾਲ ਸਰੀਰ ਵਿੱਚ ਕਿਸੇ ਤਰ੍ਹਾਂ ਦੀ ਕੋਈ ਕਮਜ਼ੋਰੀ ਨਹੀਂ ਆਉਂਦੀ ਅਤੇ ਉਨ੍ਹਾਂ ਔਰਤਾਂ ਨੂੰ ਵੀ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ।

Advertisements

ਇਸ ਤੋਂ ਬਾਅਦ ਚਮਕੌਰ ਸਿੰਘ ਮਾਨਯੋਗ ਜ਼ਿਲ੍ਹਾ ਸਿੱਖਿਆ ਅਫਸਰ ਨੇ ਇਸ ਸੈਮੀਨਾਰ ਵਿੱਚ ਆਏ ਹੋਏ ਸਾਰੇ ਹਾਜ਼ਰੀਨ ਨੂੰ ਸੰਬੋਧਨ ਕੀਤਾ ਅਤੇ ਦੱਸਿਆ ਕਿ ਸਮੇਂ ਸਮੇਂ ਤੇ ਇਸ ਕਲੱਬ ਵੱਲੋਂ ਖੂਨਦਾਨ ਕੈਂਪ ਲਗਾਏ ਜਾਂਦੇ ਹਨ ਅਤੇ ਸਾਰੇ ਅਲਾਂਇਸ ਕਲੱਬ ਦੇ ਚੇਅਰਮੈਨ, ਪ੍ਰਧਾਨ ਅਤੇ ਮੈਂਬਰ ਸਾਹਿਬਾਨਾਂ ਦਾ ਧੰਨਵਾਦ ਕੀਤਾ । ਅੰਤ ਵਿੱਚ ਖੂਨਦਾਨ ਕਰਨ ਵਾਲੇ ਸਾਰੇ ਵਿਅਕਤੀਆਂ ਨੂੰ ਜੱਜ ਸਾਹਿਬ ਰਾਹੀਂ ਸਨਮਾਨਿਤ ਕੀਤਾ ਗਿਆ । ਇਸ ਖੂਨਦਾਨ ਪ੍ਰੋਗਰਾਮ ਵਿੱਚ 50, 55 ਅਤੇ 74 ਵਾਰ ਖੂਨਦਾਨ ਕਰਨ ਵਾਲੇ ਵਿਅਕਤੀਆਂ ਦਾ ਜੱਜ ਸਾਹਿਬ ਨੇ ਆਪਣੇ ਵੱਲੋਂ ਵਿਸ਼ੇਸ਼ ਸਨਮਾਨ ਕੀਤਾ । ਇਸ ਖੂਨਦਾਨ ਕੈਂਪ ਦੇ ਸਨਮਾਨ ਸਮਾਰੋਹ ਵਿੱਚ ਸ਼੍ਰੀ ਸਤਿੰਦਰ ਸਚਦੇਵਾ ਚੇਅਰਮੈਨ, ਸ਼੍ਰੀ ਚਰਨਪ੍ਰੀਤ ਸਿੰਘ ਸੋਨੂੰ ਪ੍ਰਧਾਨ, ਸ਼੍ਰੀ ਨਰਿੰਦਰ ਸਿੰਘ, ਗੁਰਾ ਸਿੰਘ ਸਰਪੰਚ, ਡਾਕਟਰ ਪ੍ਰਮਪ੍ਰੀਤ ਸਿੰਘ ਜ਼ੋਤ ਹਸਪਤਾਲ, ਸ਼੍ਰੀ ਜ਼ਸਕਰਨ ਸਿੰਘ, ਜੀਰਾ ਬਾਰ ਦੇ ਐਡਵੋਕੇਟ ਸਾਹਿਬ ਸ਼੍ਰੀ ਨਵਦੀਪ ਸਿੰਘ ਕਰੀਰ ਐਡਵੋਕੇਟ ਸ਼੍ਰੀ ਰੋਹਿਤ ਅਤੇ ਲੋਕ ਅਦਾਲਤ ਮੈਂਬਰ ਸ਼੍ਰੀਮਤੀ ਵਨੀਤਾ ਝਾਂਜੀ ਆਦਿ ਹਾਜਰ ਸਨ ।

LEAVE A REPLY

Please enter your comment!
Please enter your name here