ਸਿਹਤ ਵਿਭਾਗ ਨੇ ਵੱਖ-ਵੱਖ ਬਜ਼ਾਰਾਂ ਤੇ ਮਹੱਲਿਆਂ ਵਿਚ ਕਰਵਾਈ ਮੁਨਿਆਦੀ

ਕਪੂਰਥਲਾ (ਦ ਸਟੈਲਰ ਨਿਊਜ਼)ਰਿਪੋਰਟ: ਗੌਰਵ ਮੜੀਆ। ਤਿੰਨ ਦਿਨਾਂ ਮਾਈਗਰੇਟਰੀ ਪਲਸ ਪੋਲੀਓ ਦੇ ਮੱਦੇਨਜ਼ਰ ਸਿਵਲ ਸਰਜਨ ਦਫ਼ਤਰ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਦੇ ਮਨੋਰਥ ਨਾਲ ਕਪੂਰਥਲਾ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਤੇ ਮਹੱਲਿਆਂ ਵਿਚ ਮੁਨਿਆਦੀ ਕਰਵਾਈ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਦੱਸਿਆ ਕਿ 19 ਤੋ 21ਜੂਨ ਤੱਕ ਮਾਈਗਰੇਟਰੀ ਪਲਸ ਪੋਲੀਓ ਰਾਊਂਡ ਆ ਰਿਹਾ ਹੈ, ਇਸ ਮੁਹਿੰਮ ਤਹਿਤ 0 ਤੋ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ ਅਤੇ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਤੇ ਜਾਣਕਾਰੀ ਦੇਣ ਲਈ ਅੱਜ ਸ਼ਹਿਰ ‘ਚ ਮੁਨਿਆਦੀ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕਪੂਰਥਲਾ ਵਿੱਚ ਤਿੰਨ ਦਿਨਾਂ ‘ਚ ਸਿਹਤ ਕਾਮਿਆਂ ਵੱਲੋਂ 14221 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ।

Advertisements

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ 19,20,21 ਜੂਨ ਨੂੰ 0 ਤੋ 5 ਸਾਲ ਤੱਕ ਦੇ ਮਾਈਗਰੇਟਰੀ ਅਬਾਦੀ ਵਿੱਚ ਰਹਿੰਦੇ ਬੱਚਿਆਂ ਨੂੰ ਦਵਾਈ ਜ਼ਰੂਰ ਪਿਲਾਉਣ। ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਤੋ ਵਾਂਝਾ ਨਾ ਰਹੇ । ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਮੁਨਿਆਦੀ ਕਰਨ ਲਈ ਰਿਕਸ਼ੇ ਨੂੰ ਹਰੀ ਝੰਡੀ ਦੇ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਮੁਨਿਆਦੀ ਕਰਨ ਲਈ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਏਸੀਐਸ ਡਾ. ਅੰਨੂ ਸ਼ਰਮਾ, ਡੀਆਈਓ ਡਾ. ਰਣਦੀਪ ਸਿੰਘ,ਡੀਐਫਪੀਓ ਡਾ. ਅਸ਼ੋਕ ਕੁਮਾਰ,ਡੀਐਚਓ ਡਾ. ਕੁਲਜੀਤ ਸਿੰਘ, ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ, ਬੀਈਈ ਰਵਿੰਦਰ ਜੱਸਲ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here