ਸਾਬਕਾ ਮੰਤਰੀ ਸੰਤੋਸ਼ ਚੌਧਰੀ ਨੇ ਮੇਅਰ ਅਤੇ ਕੌਂਸਲਰਾਂ ਨਾਲ ਮਿਲ ਕੇ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਕੀਤੀ ਬੈਠਕ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਹੁਸ਼ਿਆਰਪੁਰ ਤੋਂ ਕਾਂਗਰਸ ਦੀ ਸਾਬਕਾ ਮੰਤਰੀ ਸੰਤੋਸ਼ ਚੌਧਰੀ ਨੇ ਮੇਅਰ ਸੁਰਿੰਦਰ ਕੁਮਾਰ ਸ਼ਿੰਦਾ ਅਤੇ ਹੁਸ਼ਿਆਰਪੁਰ ਦੇ ਕੌਂਸਲਰਾਂ ਨਾਲ ਮਿਲ ਕੇ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਮੀਟਿੰਗ ਕੀਤੀ। ਇਸ ਮੌਕੇ ਤੇ ਮੈਡਮ ਸੰਤੋਸ਼ ਚੌਧਰੀ ਨੇ ਕਿਹਾ ਕਿ ਅੱਜ ਉਨ੍ਹਾਂ ਦੇ ਹੁਸ਼ਿਆਰਪੁਰ ਦਾ ਮਕਸਦ ਕੀ ਹੈ ਕਿ ਹੁਸ਼ਿਆਰਪੁਰ ਦੇ ਵਿੱਚ ਕਾਂਗਰਸ ਨੂੰ ਕਿਸ ਤਰ੍ਹਾਂ ਸਟਰੌਂਗ ਕੀਤਾ ਜਾ ਸਕਦਾ ਹੈ ਇਸੇ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ ਸੁੰਦਰ ਸ਼ਾਮ ਅਰੋੜਾ ਦੇ ਕਾਂਗਰਸ ਛੱਡਣ ਦੇ ਬਿਆਨ ਤੇ ਮੈਡਮ ਸੰਤੋਸ਼ ਚੌਧਰੀ ਨੇ ਕਿਹਾ ਕਿ ਕਾਂਗਰਸ ਬਹੁਤ ਮਜ਼ਬੂਤ ਪਾਰਟੀ ਹੈ।

Advertisements

ਉਸ ਵਿੱਚ ਬਹੁਤ ਸਾਰੇ ਇਸ ਤਰ੍ਹਾਂ ਦੇ ਲੋਕ ਆਉਂਦੇ ਹਨ ਅਤੇ ਚਲੇ ਜਾਂਦੇ ਹਨ ਪਰ ਇਸ ਦੇ ਨਾਲ ਕਾਂਗਰਸ ਪਾਰਟੀ ਨੂੰ ਕੋਈ ਫ਼ਰਕ ਨਹੀਂ ਪੈਂਦਾ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਸ਼ੁਰੂ ਤੋਂ ਹੀ ਕਾਂਗਰਸ ਪਾਰਟੀ ਦੇ ਨਾਲ ਸੀ ਤੇ ਹੈ ਅਤੇ ਕਾਂਗਰਸ ਪਾਰਟੀ ਨੇ ਵੀ ਉਨ੍ਹਾਂ ਨੂੰ ਅੱਜ ਤੱਕ ਬਣਦਾ ਮਾਣ ਸਨਮਾਨ ਦਿੱਤਾ ਹੈ । ਇਸ ਮੌਕੇ ਤੇ ਉਨ੍ਹਾਂ ਦੇ ਨਾਲ ਵਿਸ਼ੇਸ਼ ਤੌਰ ਤੇ ਰੋਹਿਤ ਖੁੱਲਰ ਮੇਜਰ ਧਾਮੀ ਜਗਰੂਪ ਧਾਮੀ ਐਮਸੀ ਸੁਰਿੰਦਰ ਸਿੰਘ ਛਿੰਦਾ ਮੇਅਰ ਪਰਮਜੀਤ ਟੀਮਾਂ ਐਮ ਸੀ ਜਸਵੰਤ ਰਾਏ ਐਮਸੀ ਬਬਲੂ ਅਤੇ ਹੋਰ ਵੀ ਕਾਂਗਰਸ ਦੇ ਵਰਕਰ ਮੌਜੂਦ ਸਨਂ।

LEAVE A REPLY

Please enter your comment!
Please enter your name here