ਐਂਟੀ ਬੈਗਿੰਗ ਟਾਸਕ ਫੋਰਸ ਨੇ ਛੁਡਾਏ 10 ਬੱਚੇ

ਜਲੰਧਰ, ( ਦ ਸਟੈਲਰ ਨਿਊਜ਼): ਐਂਟੀ ਬੈਗਿੰਗ ਟਾਸਕ ਫੋਰਸ ਵੱਲੋਂ ਵੀਰਵਾਰ ਨੂੰ ਸ਼ਹਿਰ ਦੇ ਵੱਖ-ਵੱਖ ਟ੍ਰੈਫਿਕ ਲਾਈਟ ਪੁਆਇੰਟਾਂ ਤੋਂ ਛੇ ਲੜਕੀਆਂ ਅਤੇ ਚਾਰ ਲੜਕਿਆਂ ਸਮੇਤ 10 ਬੱਚਿਆਂ ਨੂੰ ਛੁਡਾਇਆ ਗਿਆ। ਡੀਸੀਪੀਓ ਅਜੈ ਭਾਰਤੀ, ਡੀ.ਪੀ.ਓ. ਇੰਦਰਜੀਤ ਕੌਰ, ਥਾਣਾ ਮੁਖੀ ਰਵੇਲ ਸਿੰਘ, ਚਾਈਲਡਲਾਈਨ ਟੀਮ ਦੇ ਮੈਂਬਰਾਂ ਲਵਲੀ, ਹਿਮਾਂਸ਼ੂ ਅਤੇ ਜਸਲੀਨ ਕੌਰ ਦੀ ਅਗਵਾਈ ਵਿੱਚ ਅਧਿਕਾਰੀਆਂ ਦੀ ਟੀਮ ਵੱਲੋਂ ਗੁਰੂ ਨਾਨਕ ਮਿਸ਼ਨ ਚੌਕ, ਨਿੱਕੂ ਪਾਰਕ, ਚੁਨਮੁਨ ਚੌਕ ਅਤੇ ਬੱਸ ਸਟੈਂਡ ਤੋਂ ਬੱਚਿਆਂ ਨੂੰ ਛੁਡਵਾਇਆ ਗਿਆ, ਜੋ ਕਿ ਤਕਰੀਬਨ ਸੱਤ ਤੋਂ ਅਠਾਰਾਂ ਸਾਲ ਦੀ ਉਮਰ ਤੱਕ ਦੇ ਹਨ। ਉਪਰੰਤ ਇਨ੍ਹਾਂ ਨੂੰ ਡਾਕਟਰੀ ਜਾਂਚ ਲਈ ਸਿਵਲ ਹਸਪਤਾਲ ਲਿਜਾਇਆ ਗਿਆ।

Advertisements

ਇਸ ਤੋਂ ਬਾਅਦ ਇਨ੍ਹਾਂ ਨੂੰ ਬਾਲ ਭਲਾਈ ਕਮੇਟੀ ਦੇ ਸਾਹਮਣੇ ਪੇਸ਼ ਕੀਤਾ ਗਿਆ, ਜਿਸ ਵੱਲੋਂ ਛੇ ਲੜਕੀਆਂ ਨੂੰ ਗਾਂਧੀ ਵਨੀਤਾ ਆਸ਼ਰਮ ਅਤੇ ਚਾਰ ਲੜਕਿਆਂ ਨੂੰ ਹੁਸ਼ਿਆਰਪੁਰ ਦੇ ਚਿਲਡਰਨ ਹੋਮ ਫਾਰ ਬੁਆਏਜ਼ ਵਿਖੇ ਭੇਜ ਦਿੱਤਾ ਗਿਆ। ਬੱਚਿਆਂ ਨੂੰ ‘ਵਿੱਦਿਆ ਪ੍ਰਕਾਸ਼-ਸਕੂਲ ਵਾਪਸੀ ਦਾ ਆਗਾਜ਼’ ਪ੍ਰਾਜੈਕਟ ਤਹਿਤ ਸਿੱਖਿਆ ਪ੍ਰਦਾਨ ਕੀਤੀ ਜਾਵੇਗੀ ਅਤੇ ਹੋਮ ਵਿੱਚ ਰੱਖ ਕੇ ਪੜ੍ਹਾਈ ਨਾਲ ਜੋੜਨ ਦਾ ਉਪਰਾਲਾ ਕੀਤਾ ਜਾਵੇਗਾ। ਜੇਕਰ ਕੋਈ ਬੱਚਾ ਕਿਸੇ ਕਿੱਤੇ ਦਾ ਸ਼ੌਂਕ ਰੱਖਦਾ ਹੈ ਤਾਂ ਉਸ ਨੂੰ ਵੋਕੇਸ਼ਨਲ ਟ੍ਰੇਨਿੰਗ ਵੀ ਮੁਹੱਈਆ ਕਰਵਾਈ ਜਾਵੇਗੀ l

LEAVE A REPLY

Please enter your comment!
Please enter your name here