ਜ਼ਿਲ੍ਹੇ ਵਿੱਚ ਕੋਵਿਡ-19 ਦੇ 3 ਨਵੇਂ ਪਾਜੇਟਿਵ ਮਰੀਜ 

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਕਾਰਜਕਾਰੀ ਸਿਵਲ ਸਰਜਨ ਡਾ.ਪਵਨ ਕੁਮਾਰ ਨੇ ਕੋਵਿਡ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  458  ਨਵੇਂ ਸੈਪਲ ਲੈਣ  ਨਾਲ ਅਤੇ 478 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 03 ਨਵੇਂ ਪਾਜੇਟਿਵ ਮਰੀਜ ਆਏ ਹਨ ।ਹੁਣ ਤੱਕ  ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ  ਜ਼ਿਲ੍ਹੇ ਦੇ ਸੈਪਲਾਂ  ਵਿੱਚੋ 38055 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2863 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 40918 ਹੋ ਗਏ ਹਨ।

Advertisements

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1196779 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ, 1159951 ਸੈਪਲ  ਨੈਗਟਿਵ ਹਨ  ਜਦਕਿ 581  ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ। ਐਕਟਿਵ ਕੇਸਾ ਦੀ ਗਿਣਤੀ  14 ਹੈ ।  ਠੀਕ ਹੋਏ ਮਰੀਜਾਂ ਦੀ ਗਿਣਤੀ 39808 ਹੈ  ਤੇ   ਹੁਣ ਤੱਕ ਮੌਤਾਂ ਦੀ ਗਿਣਤੀ 1096  ਹੈ । 

LEAVE A REPLY

Please enter your comment!
Please enter your name here