ਆਜ਼ਾਦੀ ਦਿਵਸ ਦੀਆਂ ਤਿਆਰੀਆਂ ਨੂੰ ਲੈ ਕੇ ਡੀ ਸੀ ਨੇ ਕੀਤੀ ਰੀਵਿਊ ਬੈਠਕ 13 ਅਗਸਤ ਨੂੰ ਹੋਵੇਗੀ ਫੁਲ ਡਰੈਸ ਰਿਹਸਲ

DC Hoshiarpur

DC Hoshiarpur
ਹੁਸ਼ਿਆਰਪੁਰ, 10 ਅਗਸਤ: 15 ਅਗਸਤ ਨੂੰ ਪੁਲਿਸ ਗਰਾਉਂਡ ਵਿਖੇ ਜ਼ਿਲ੍ਹਾ ਪੱਧਰੀ ਆਜਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਦੀ ਪ੍ਰਧਾਨਗੀ ਹੇਠ ਇੱਕ ਰੀਵਿਊ ਬੈਠਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਹੋਈ। ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਆਜਾਦੀ ਦਿਵਸ ਮਨਾਉਣ ਸਬੰਧੀ ਬਣਾਈਆਂ ਗਈਆਂ ਵੱਖ-ਵੱਖ ਕਮੇਟੀਆਂ ਵੱਲੋਂ ਕੀਤੇ ਗਏ ਪ੍ਰਬੰਧਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਆਜ਼ਾਦੀ ਦਿਵਸ ਦੇ ਪ੍ਰਬੰਧਾਂ ਸਬੰਧੀ ਰੀਵੀਉ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਜਾਦੀ ਦਿਵਸ ਦੇ ਮੌਕੇ ਤੇ ਮਾਰਚ ਪਾਸਟ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਮਾਸ ਪੀ.ਟੀ.ਸ਼ੋਅ ਅਤੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਜਾਣਗੇ।  ਇਨ੍ਹਾਂ ਦੀ ਤਿਆਰੀ ਸਬੰਧੀ ਅੱਜ 10 ਅਗਸਤ ਤੋਂ  ਰਿਹਸਲਾਂ ਸ਼ੁਰੂ ਹੋ ਗਈਆਂ ਹਨ ਅਤੇ 13 ਅਗਸਤ ਨੂੰ ਅੰਤਿਮ ਫੂਲ ਡਰੈਸ ਰਿਹਸਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮੌਕੇ ਤੇ ਰੈਡ ਕਰਾਸ ਸੁਸਾਇਟੀ ਵੱਲੋਂ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਅਤੇ ਟਰਾਈ ਸਾਈਕਲ ਵੀ ਦਿੱਤੇ ਜਾਣਗੇ। ਇਸ ਮੌਕੇ ਤੇ ਆਜ਼ਾਦੀ ਘੁਲਾਟੀਆਂ ਦਾ ਵੀ ਸਨਮਾਨ ਕੀਤਾ ਜਾਵੇਗਾ ਅਤੇ ਵੱਖ-ਵੱਖ ਖੇਤਰਾਂ ਵਿੱਚ ਵਿਲੱਖਣ ਪ੍ਰਾਪਤੀਆਂ ਕਰਨ ਵਾਲੀਆਂ ਸ਼ਖਸ਼ੀਅਤਾਂ ਨੂੰ ਪ੍ਰਸੰਸਾ ਪੱਤਰ ਦਿੱਤੇ ਜਾਣਗੇ।
ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਰਾਸ਼ਟਰੀ ਮਹੱਤਤਾ ਵਾਲੇ ਸਮਾਗਮ ਨੂੰ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਉਣ ਲਈ ਲਗਾਈਆਂ ਗਈਆਂ ਡਿਊਟੀਆਂ ਨੂੰ ਅਧਿਕਾਰੀ ਪੂਰੀ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਮਾਗਮ ਵਿੱਚ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਵੀ ਅਪੀਲ ਕੀਤੀ ਕਿ ਆਜਾਦੀ ਦਿਵਸ ਦੇ ਸਮਾਗਮ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਣ।
ਇਸ ਮੌਕੇ ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ, ਐਸ ਡੀ ਐਮ ਹੁਸ਼ਿਆਰਪੁਰ ਅਨੰਦ ਸਾਗਰ ਸ਼ਰਮਾ, ਸਹਾਇਕ ਕਮਿਸ਼ਨਰ ਨਵਨੀਤ ਕੌਰ ਬੱਲ, ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਦਰਬਾਰਾ ਸਿੰਘ ਰੰਧਾਵਾ, ਜਿਲ੍ਹਾ ਖੇਡ ਅਫ਼ਸਰ ਵਿਜੇ ਕੁਮਾਰ, ਡੀ ਐਸ ਪੀ ਸਿਟੀ ਸੁਨੀਲ ਵਰਮਾ,  ਐਕਸੀਅਨ ਲੋਕ ਨਿਰਮਾਣ ਆਰ ਐਸ ਬੈਂਸ, ਏ ਈ ਟੀ ਸੀ ਦਰਬੀਰ ਰਾਜ, ਡੀ ਐਫ ਐਸ ਸੀ ਰਜਨੀਸ਼ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਰਾਮ ਪਾਲ, ਜ਼ਿਲ੍ਹਾ ਸਿੱਖਿਆ ਅਫਸਰ (ਐਲੀ:) ਮੋਹਨ ਸਿੰਘ ਲੇਹਲ, ਡਿਪਟੀ ਡੀ ਈ ਓ (ਸੈਕੰ:) ਬਲਬੀਰ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਰਾਜ ਕੁਮਾਰ, ਸਕੱਤਰ ਰੈਡ ਕਰਾਸ ਸੁਸਾਇਟੀ ਨਰੇਸ਼ ਗੁਪਤਾ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜਗਦੀਸ਼ ਮਿਤਰ ਅਤੇ ਹੋਰ ਸਬੰਧਤ ਅਧਿਕਾਰੀ ਹਾਜ਼ਰ ਸਨ।

Advertisements

LEAVE A REPLY

Please enter your comment!
Please enter your name here