ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਵੱਡੇ ਫਰਕ ਨਾਲ ਜਿੱਤੇਗੀ: ਗੁਰਸ਼ਰਨ ਕਪੂਰ/ਪਰਵਿੰਦਰ ਢੋਟ/ਕੰਵਰ ਇਕਬਾਲ

ਕਪੂਰਥਲਾ ( ਦ ਸਟੈਲਰ ਨਿਊਜ਼), ਰਿਪੋਰਟ: ਗੌਰਵ ਮੜੀਆ । ਸ਼ਨੀਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਸੰਗਰੂਰ ਦੇ ਹੋਟਲ ਵੇਲੀ ਰਿਜ਼ੋਰਟ ਵਿਖੇ ਵਪਾਰੀਆਂ ਦੇ ਨਾਲ ਮੀਟਿੰਗ ਕਰਨ ਲਈ ਵਿਸ਼ੇਸ਼ ਤੌਰ ਤੇ ਪਹੁੰਚੇ।ਇਸ ਮੌਕੇ ਹਲਕਾ ਕਪੂਰਥਲਾ ਤੋਂ ਆਮ ਆਦਮੀ ਪਾਰਟੀ ਸਮੁੱਚੀ ਟੀਮ ਨੇ ਵੀ ਸੰਗਰੂਰ ਪਹੁੰਚਕੇ ਸੀਨੀਅਰ ਆਗੂਆਂ ਨਾਲ ਮੁਲਾਕਾਤ ਕਰਕੇ ਵਿਚਾਰ ਵਟਾਂਦਰਾ ਕੀਤਾ।ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਸ.ਪਰਵਿੰਦਰ ਸਿੰਘ ਢੋਟ,ਵਪਾਰ ਮੰਡਲ ਦੇ ਜ਼ਿਲ੍ਹਾ ਪ੍ਰਧਾਨ ਕੰਵਰ ਇਕਬਾਲ ਸਿੰਘ,ਜ਼ਿਲ੍ਹਾ ਕੋਡੀਨੇਟਰ ਵਪਾਰ ਵਿੰਗ ਦੇ ਡੀਐਸਪੀ ਗੁਰਨਾਮ ਸਿੰਘ,ਇੰਸਪੈਕਟਰ ਪ੍ਰੇਮਚੰਦ, ਡੀਐਸਪੀ ਕਰਨਲ ਸਿੰਘ ਭੰਡਾਲ,ਜ਼ਿਲ੍ਹਾ ਟਰਾਂਸਪੋਰਟ ਵਿੰਗ ਦੇ ਪ੍ਰਧਾਨ ਹਰਵਿੰਦਰ ਸੁੱਖ,ਜਗਦੇਵ ਥਾਪਰ,ਸਰਵਣ ਸਿੰਘ ਆਦਿ ਹਾਜ਼ਰ ਸਨ।ਇਸ ਮੌਕੇ ਆਮ ਆਦਮੀ ਪਾਰਟੀ ਦੇ ਸੂਬਾ ਜੁਆਇੰਟ ਸਕੱਤਰ ਗੁਰਸ਼ਰਨ ਸਿੰਘ ਕਪੂਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਸੰਗਰੂਰ ਲੋਕ ਸਭਾ ਜ਼ਿਮਨੀ ਚੋਣਾਂ ਵਿੱਚ ਵੱਡੇ ਫਰਕ ਨਾਲ ਜਿੱਤ ਪ੍ਰਾਪਤ ਕਰੇਗੀ।ਇਹ ਆਉਣ ਵਾਲੀਆਂ 2024 ਦੀਆਂ ਲੋਕ ਸਭਾ ਚੋਣਾਂ ਵਿਚ ਪਾਰਟੀ ਦੀ ਵੱਡੀ ਜਿੱਤ ਦਾ ਟਰੇਲਰ ਹੋਵੇਗਾ।ਉਨ੍ਹਾਂ ਕਿਹਾ ਕਿ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਲਈ ਵਚਨਬੱਧਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਿਊਬਵੈੱਲਾਂ ਦਾ ਲੋਡ ਵਧਾਉਣ ਦੀ ਫੀਸ 4750 ਰੁਪਏ ਤੋਂ ਘਟਾ ਕੇ 2500 ਰੁਪਏ ਕਰ ਦਿੱਤੀ ਗਈ ਹੈ।

Advertisements

ਪੰਜਾਬ ਸਰਕਾਰ ਦੇ ਇਸ ਫੈਂਸਲੇ ਦਾ ਸਵਾਗਤ ਕਰਦਿਆਂ ਕਪੂਰ ਨੇ ਕਿਹਾ ਕਿ ਇਸ ਫੈਸਲੇ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ।ਉਨ੍ਹਾਂ ਕਿਹਾ ਕਿ ਪੰਜਾਬ ਸ਼ੁਰੂ ਤੋਂ ਹੀ ਖੇਤੀ ਆਧਾਰਿਤ ਸੂਬਾ ਰਿਹਾ ਹੈ ਅਤੇ ਇਸ ਦੀ ਆਬਾਦੀ ਦਾ ਵੱਡਾ ਹਿੱਸਾ ਖੇਤੀਬਾੜੀ ‘ਤੇ ਨਿਰਭਰ ਹੈ।ਉਨ੍ਹਾਂ ਅਫਸੋਸ ਪ੍ਰਗਟ ਕੀਤਾ ਕਿ ਮਜੂਦਾ ਸ਼ਮੇ ਵਿਚ ਕਿਸਾਨ ਫਿਲਹਾਲ ਅਜਿਹਾ ਨਹੀਂ ਚਾਹੁੰਦੇ ਕਿ ਉਨ੍ਹਾਂਦਾ ਦਾ ਪੁੱਤਰ ਖੇਤੀਬਾੜੀ ਕਰੇ, ਕਿਉਂਕਿ ਖੇਤੀ ਵਿੱਚ ਆਮਦਨ ਘਟਦੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਇਸ ਰੁਝਾਨ ਨੂੰ ਬਦਲਣ ਦੀ ਲੋੜ ਹੈ।ਇਸਦੇ ਲਈ ਕਿਸਾਨਾਂ ਦੀ ਲਾਗਤ ਘੱਟ ਕਰਨੀ ਹੋਵੇਗੀ,ਤਾਂ ਜੋ ਖੇਤੀਬਾੜੀ ਨੂੰ ਇੱਕ ਲਾਹੇਵੰਦ ਧੰਦਾ ਬਣਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਟਿਊਬਵੈੱਲਾਂ ਦਾ ਲੋਡ ਵਧਾਉਣ ਲਈ ਲੱਗਦੀਆਂ ਭਾਰੀ ਫੀਸਾਂ ਦੀ ਸਮੱਸਿਆ ਆ ਰਹੀ ਸੀ,ਜਿਸ ਕਾਰਨ ਇਹ ਫ਼ੀਸ ਕਰੀਬ 50 ਫੀਸਦੀ ਘੱਟ ਕੀਤੀ ਗਈ ਹੈ।ਉਨ੍ਹਾਂ ਉਮੀਦ ਜਤਾਈ ਕਿ ਇਸ ਨਾਲ ਸੂਬੇ ਮੇਹਨਤੀ ਕਿਸਾਨਾਂ ਜਿਨ੍ਹਾ ਨੇ ਅਨਾਜ ਭੰਡਾਰ ਵਿੱਚ ਵੱਡਾ ਯੋਗਦਾਨ ਪਾ ਕੇ ਦੇਸ਼ ਨੂੰ ਅਨਾਜ ਪੱਖੋਂ ਆਤਮ ਨਿਰਭਰ ਬਣਾਉਣ ਬਣਾਇਆ ਨੂੰ ਰਾਹਤ ਮਿਲੇਗੀ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਤੀ ਨੂੰ ਹੋਰ ਲਾਹੇਵੰਦ ਬਣਾਉਣ ਲਈ ਇਸ ਦਿਸ਼ਾ ਵਿੱਚ ਹੋਰ ਵੀ ਕਦਮ ਚੁੱਕੇ ਜਾਣਗੇ।ਉਨ੍ਹਾਂ ਕਿਹਾ ਕਿ ਹੁਣ ਵਿਰੋਧੀ ਪਾਰਟੀਆਂ ਦੇ ਆਗੂ ਮਾਫੀਆ ਰਾਜ ਅਤੇ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਹੋਣ ਦੇ ਡਰੋਂ ਭਾਰਤੀ ਜਨਤਾ ਪਾਰਟੀ ਦੀ ਸ਼ਰਨ ਲੈ ਰਹੇ ਹਨ।ਗੁਰਸ਼ਰਨ ਸਿੰਘ ਕਪੂਰ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਪੰਜਾਬ ਵਿੱਚ ਭ੍ਰਿਸ਼ਟਾਚਾਰ ਦਾ ਬੋਲਬਾਲਾ ਸੀ।ਕੋਈ ਵੀ ਕੰਮ ਬਿਨਾਂ ਪੈਸੇ ਤੋਂ ਨਹੀਂ ਹੁੰਦਾ ਸੀ।ਪਰ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ ਉਦੋਂ ਤੋਂ ਹੀ ਮੁੱਖ ਮੰਤਰੀ ਮਾਨ ਭ੍ਰਿਸ਼ਟਾਚਾਰੀਆਂ ਨੂੰ ਨੱਥ ਪਾਉਣ ਲਈ ਕਮਰ ਕੱਸੀ ਹੋਈ ਹੈ।ਇਸ ਦਾ ਨਤੀਜਾ ਕੁਝ ਦਿਨ ਪਹਿਲਾਂ ਉਨ੍ਹਾਂ ਦੀ ਪਾਰਟੀ ਦੇ ਆਗੂ ਵਿਰੁੱਧ ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਹੋਈ ਕਾਰਵਾਈ ਤੋਂ ਦੇਖਣ ਨੂੰ ਮਿਲਿਆ।

ਆਪ’ ਸਰਕਾਰ ਦੇ ਕੰਮਾਂ ਤੋਂ ਪੰਜਾਬ ਦੇ ਲੋਕ ‘ਖੁਸ਼ ਹਨ ਪਰ ਵਿਰੋਧੀ ਪਾਰਟੀ ਦੇ ਆਗੂ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ।ਪਰ ਲੋਕ ਇਨ੍ਹਾਂ ਝਾਂਸੇ ਵਿੱਚ ਆਉਣ ਵਾਲੇ ਨਹੀਂ ਹਨ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਪਣੇ ਤਿੰਨ ਮਹੀਨਿਆਂ ਦੇ ਰਾਜ ਦੌਰਾਨ ਹੀ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨਾ ਸ਼ੁਰੂ ਕਰ ਦਿੱਤਾ ਹੈ।ਜਦੋ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਾਸੀਆਂ ਦੀ ਸੇਵਾ ਦੇ ਲਈ ਪੰਜਾਬ ਦੀ ਸੱਤਾ ਆਈ ਹੈ ਉਸ ਸਮੇਂ ਤੋਂ ਹੀ ਉਨ੍ਹਾਂ ਵੱਲੋਂ ਕਿਸਾਨਾਂ ਦੇ ਹਿੱਤ ਵਿੱਚ ਵਧੀਆ ਫੈਸਲੇ ਲਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਵਲੋਂ ਧਾਨ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇਣ ਦਾ ਐਲਾਨ ਵੀ ਕੀਤਾ ਜਾ ਚੁਕਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੂੰਗੀ ਦੀ ਫ਼ਸਲ ‘ਤੇ 7275 ਰੁਪਏ ਘੱਟੋ-ਘੱਟ ਸਮਰਥਨ ਮੁੱਲ ਨੂੰ ਮਨਜ਼ੂਰੀ ਦੇ ਕੇ ਕਿਸਾਨ ਵਰਗ ਨੂੰ ਇੱਕ ਹੋਰ ਵੱਡੀ ਰਾਹਤ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਲੋਂ 15 ਜੂਨ ਤੋਂ ਸੁੱਖ ਸਹੂਲਤਾਂ ਨਾਲ ਲੈਸ ਸਰਕਾਰੀ ਵੋਲਵੋ ਬੱਸ ਸੇਵਾ ਦੀ ਸ਼ੁਰੂਆਤ ਨਾਲ ਜਿੱਥੇ ਪੰਜਾਬੀਆਂ ਦੀ ਵੱਡੀ ਮੰਗ ਪੂਰੀ ਹੋਈ ਹੈ,ਉੱਥੇ ਹੀ ਇਸ ਨਾਲ ਨਾਜਾਇਜ਼ ਟਰਾਂਸਪੋਰਟ ਮਾਫੀਆ ਤੇ ਵੀ ਲਗਾਮ ਲੱਗੇਗੀ।

LEAVE A REPLY

Please enter your comment!
Please enter your name here