ਹੁਸ਼ਿਆਰਪੁਰ, (ਦ ਸਟੈਲਰ ਨਿਊਜ਼)। ਕਾਰਜਕਾਰੀ ਸਿਵਲ ਸਰਜਨ ਡਾ.ਪਵਨ ਕੁਮਾਰ ਨੇ ਕੋਵਿਡ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 346 ਨਵੇਂ ਸੈਪਲ ਲੈਣ ਨਾਲ ਅਤੇ 416 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 02 ਨਵੇਂ ਪਾਜੇਟਿਵ ਮਰੀਜ ਆਏ ਹਨ ।
ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 38057 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2863 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 40920 ਹੋ ਗਏ ਹਨ । ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1197125 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 1160365 ਸੈਪਲ ਨੈਗਟਿਵ ਹਨ ਜਦਕਿ 511 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ। ਐਕਟਿਵ ਕੇਸਾ ਦੀ ਗਿਣਤੀ 16 ਹੈ । ਠੀਕ ਹੋਏ ਮਰੀਜਾਂ ਦੀ ਗਿਣਤੀ 39808 ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1096 ਹੈ ।