ਜ਼ਿਲ੍ਹੇ ਵਿੱਚ ਕੋਵਿਡ-19 ਦੇ  3 ਨਵੇਂ ਪਾਜੇਟਿਵ ਮਰੀਜ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼)। ਕਾਰਜਕਾਰੀ ਸਿਵਲ ਸਰਜਨ ਡਾ.ਪਵਨ ਕੁਮਾਰ ਨੇ ਕੋਵਿਡ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  76  ਨਵੇਂ ਸੈਪਲ ਲੈਣ  ਨਾਲ ਅਤੇ 339 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 03 ਨਵੇਂ ਪਾਜੇਟਿਵ ਮਰੀਜ ਆਏ ਹਨ ।

Advertisements

ਹੁਣ ਤੱਕ  ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ  ਜ਼ਿਲ੍ਹੇ ਦੇ ਸੈਪਲਾਂ  ਵਿੱਚੋ  38060  ਹੈ  ਅਤੇ ਬਾਹਰਲੇ ਜ਼ਿਲਿਆਂ ਤੋਂ  2863 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 40923 ਹੋ ਗਏ ਹਨ । ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1197201 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 1160701 ਸੈਪਲ  ਨੈਗਟਿਵ ਹਨ  ਜਦਕਿ 248  ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ। ਐਕਟਿਵ ਕੇਸਾ ਦੀ ਗਿਣਤੀ  19 ਹੈ ।  ਠੀਕ ਹੋਏ ਮਰੀਜਾਂ ਦੀ ਗਿਣਤੀ 39808 ਹੈ  ਤੇ   ਹੁਣ ਤੱਕ ਮੌਤਾਂ ਦੀ ਗਿਣਤੀ 1096  ਹੈ । 

LEAVE A REPLY

Please enter your comment!
Please enter your name here