ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਅਕਾਲੀ ਦਲ ਤੇ ਬਸਪਾ ਦੀ ਸਾਂਝੀ ਉਮੀਦਵਾਰ ਕਮਲਦੀਪ ਕੌਰ ਵੱਡੇ ਫਰਕ ਨਾਲ ਜਿੱਤੇਗੀ: ਅਵੀ ਰਾਜਪੂਤ

ਸੰਗਰੂਰ(ਦ ਸਟੈਲਰ ਨਿਊਜ਼), ਰਿਪੋਰਟ: ਗੌਰਵ ਮੜੀਆ : ਸੰਗਰੂਰ ਜ਼ਿਮਨੀ ਚੋਣ ਦੇ ਮੱਦੇਨਜ਼ਰ ਐਤਵਾਰ ਨੂੰ ਸ਼੍ਰੋਮਣੀ ਅਕਾਲੀ ਦਲ (ਬ)ਯੂਥ ਵਿੰਗ ਦੇ ਕੌਮੀ ਮੀਤ ਪ੍ਰਧਾਨ ਅਵੀ ਰਾਜਪੂਤ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੀ ਸਾਂਝੀ ਉਮੀਦਵਾਰ ਕਮਲਦੀਪ ਕੌਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਸੰਗਰੂਰ ਲਈ ਰਵਾਨਾ ਹੋਏ।ਇਸ ਦੌਰਾਨ ਅਵੀ ਰਾਜਪੂਤ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ‘ਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੀ ਸਾਂਝੀ ਉਮੀਦਵਾਰ ਕਮਲਦੀਪ ਕੌਰ ਵੱਡੇ ਫਰਕ ਨਾਲ ਜਿੱਤ ਪ੍ਰਾਪਤ ਕਰੇਗੀ।ਇਹ ਆਉਣ ਵਾਲੀਆਂ 2024 ਦੀਆਂ ਲੋਕ ਸਭਾ ਚੋਣਾਂ ‘ਚ ਪਾਰਟੀ ਦੀ ਵੱਡੀ ਜਿੱਤ ਦਾ ਟਰੇਲਰ ਹੋਵੇਗਾ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਹੀਂ ਸਗੋਂ ਅਰਵਿੰਦ ਕੇਜਰੀਵਾਲ ਚਲਾ ਰਹੇ ਹਨ।ਇਹ ਸਮਾਂ ਸਰਕਾਰ ਨੂੰ ਸਬਕ ਸਿਖਾਉਣ ਦਾ ਹੈ।ਇਸ ਵਿੱਚ ਕਿਸੇ ਵੀ ਪਾਰਟੀ ਦੀ ਸਰਕਾਰ ਨਹੀਂ ਬਣਨ ਵਾਲੀ।ਪੰਜਾਬ ਵਿੱਚ ਬੰਦੀ ਸਿੱਖਾਂ ਦੇ ਮੁੱਦੇ ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਕਈ ਜੇਲ੍ਹਾਂ ਵਿੱਚ ਕਈ ਬੰਦੀ ਸਿੱਖ ਕੈਦ ਹਨ,ਸਜ਼ਾ ਪੂਰੀ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ,ਅਜਿਹੇ ਵਿੱਚ ਬੰਦੀ ਸਿੱਖਾਂ ਦੀ ਰਿਹਾਈ ਲਈ ਹੁਣ ਕਮਲਦੀਪ ਕੌਰ ਨੂੰ ਲੋਕ ਸਭਾ ਵਿੱਚ ਆਵਾਜ਼ ਬੁਲੰਦ ਕਰਨ ਲਈ ਉਮੀਦਵਾਰ ਵਜੋਂ ਮੈਦਾਨ ਵਿੱਚ ਉਤਾਰਿਆ ਗਿਆ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨੂੰ ਕੋਈ ਸਹੂਲਤ ਨਹੀਂ ਦੇਣੀ ਹੈ,ਕਿਸੇ ਦੇ ਖਾਤੇ ‘ਚ ਪੈਸੇ ਨਹੀਂ ਆਉਣਗੇ ਅਤੇ ਨਾ ਹੀ ਬਿਜਲੀ ਦੇ ਬਿੱਲ ਮੁਆਫ਼ ਹੋਣਗੇ,ਇਹ ਸਿਰਫ਼ ਸਿਆਸੀ ਸਟੰਟ ਹੈ।

Advertisements

ਆਪ ਸਰਕਾਰ ਦੇ ਸ਼ਾਸਨ ਵਿੱਚ ਬੇਰੁਜ਼ਗਾਰ ਨੌਜਵਾਨ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਪਾਣੀ ਦੀਆਂ ਟੈਂਕੀਆਂ ਅਤੇ ਸੜਕਾਂ ‘ਤੇ ਰੋਸ ਪ੍ਰਦਰਸ਼ਨ ਕਰਨ ਨੂੰ ਮਜਬੂਰ ਹਨ।ਉਨ੍ਹਾਂ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਫੇਲ ਹੋ ਰਹੀ ਹੈ ਤੇ ਚੋਣਾਂ ਦੇ ਸ਼ਮੇ ਕੀਤੇ ਵਾਅਦੇ ਅਨੁਸਾਰ ਔਰਤਾਂ ਨੂੰ ਪ੍ਰਤੀ ਮਹੀਨਾ ਇੱਕ ਹਜ਼ਾਰ ਰੁਪਏ ਅਤੇ ਤਿੰਨ ਸੌ ਯੂਨਿਟ ਮੁਫ਼ਤ ਬਿਜਲੀ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਦੇ ਵਾਅਦੇ ਪੂਰੇ ਨਹੀਂ ਹੋ ਸਕੇ।ਸਰਕਾਰ ਨੇ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਪੂਰੀ ਤਰ੍ਹਾਂ ਢਹਿ-ਢੇਰੀ ਕਰ ਦਿੱਤਾ ਹੈ। ਸਾਰੇ ਵਿਕਾਸ ਕਾਰਜ ਪੂਰੀ ਤਰਾਂ ਠੱਪ ਹੋ ਕੇ ਰਹਿ ਗਏ ਹਨ।ਅਵੀ ਰਾਜਪੁ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ ‘ਤੇ ਫੇਲ ਸਾਬਤ ਹੋ ਰਹੀ ਹੈ।ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਵਿਗੜ ਚੁੱਕੀ ਹੈ।ਆਮ ਆਦਮੀ ਦਾ ਘਰੋਂ ਨਿਕਲਣਾ ਵੀ ਔਖਾ ਹੋ ਗਿਆ ਹੈ।ਦੀ ਦਿਹਾੜੇ ਗਾਇਕ ਸਿੱਧੂ ਮੂਸੇਵਾਲਾ,ਕਬੱਡੀ ਖਿਡਾਰੀ ਸੰਦੀਪ ਨੰਗਲ ਸਮੇਤ ਕਈ ਮਸ਼ਹੂਰ ਹਸਤੀਆਂ ਨੂੰ ਕਤਲ ਕਰ ਦਿੱਤਾ ਗਿਆ,ਪਰ ਮੁੱਖ ਮੰਤਰੀ ਭਗਵੰਤ ਮਾਨ ਜਾਣਬੁੱਝ ਕੇ ਇਸ ਨੂੰ ਨਜ਼ਰਅੰਦਾਜ਼ ਕਰ ਰਹੇ ਹਨ।ਜੋ ਕਿ ਖ਼ਤਰੇ ਦੀ ਘੰਟੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਵਾਸੀ ਆਮ ਆਦਮੀ ਨੂੰ ਵੋਟਾਂ ਪਾਕੇ ਪਛਤਾ ਰਹੇ ਹਨ।ਇਸ ਮੌਕੇ ਐਸ.ਪੀ.ਜੀ.ਸੀ ਮੈਂਬਰ ਜਰਨੈਲ ਸਿੰਘ ਡੋਗਰਵਾਲ,ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਵਾਲੀਆ,ਸੀਨੀਅਰ ਬਸਪਾ ਆਗੂ ਦਵਿੰਦਰ ਸਿੰਘ ਢਪਈ,ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਉਪ ਪ੍ਰਧਾਨ ਸੁਖਦੇਵ ਸਿੰਘ ਕਾਦੂਪੁਰ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here