ਸਮਾਜ ਸੇਵਾ ਵਿੱਚ ਲੱਗੇ ਨੌਜਵਾਨਾਂ ਨੂੰ ਸੰਗਠਿਤ ਕਰਨ ਦੀ ਲੋੜ: ਕਾਲੀਆ/ਮਦਾਨ

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ: ਗੌਰਵ ਮੜੀਆ : ਸ਼ਿਵ ਸੈਨਾ ਬਾਲ ਠਾਕਰੇ ਦੇ ਸੂਬਾ ਪ੍ਰਧਾਨ ਯੋਗਰਾਜ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ਿਵ ਸੈਨਾ ਬਾਲ ਠਾਕਰੇ ਦੀ ਕਪੂਰਥਲਾ ਇਕਾਈ ਵੱਲੋਂ ਸ਼ਿਵ ਸੈਨਾ ਬਾਲ ਠਾਕਰੇ ਦੇ ਗਠਨ ਦੇ 56 ਸਾਲ ਪੂਰੇ ਹੋਣ ‘ਤੇ ਐਤਵਾਰ ਨੂੰ 56ਵਾਂ ਸਥਾਪਨਾ ਦਿਵਸ ਜ਼ਿਲ੍ਹਾ ਦਫ਼ਤਰ ਵਿਖੇ ਕੇਕ ਕੱਟ ਕੇ ਤੇ ਲੱਡੂ ਵੰਡ ਕੇ ਧੂਮਧਾਮ ਨਾਲ ਮਨਾਇਆ ਗਿਆ।ਇਸ ਮੌਕੇ ਪਾਰਟੀ ਅਧਿਕਾਰੀਆਂ ਵੱਲੋਂ ਪ੍ਰੋਗਰਾਮਾਂ ਅਤੇ ਆਉਣ ਵਾਲੀਆਂ ਯੋਜਨਾਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਸ਼ਿਵ ਸੈਨਾ ਬਾਲ ਠਾਕਰੇ ਨੂੰ ਮਜ਼ਬੂਤ ​​ਕਰਨ ਲਈ ਵਰਕਰਾਂ ਵੱਲੋਂ ਸੰਕਲਪ ਲਿਆ ਗਿਆ।ਇਸ ਮੌਕੇ ਸ਼ਿਵ ਸੈਨਾ ਬਾਲ ਠਾਕਰੇ ਦੇ ਸੂਬਾ ਬੁਲਾਰੇ ਓਮਕਾਰ ਕਾਲੀਆ,ਜ਼ਿਲ੍ਹਾ ਮੁਖੀ ਦੀਪਕ ਮਦਾਨ,ਆਈ.ਟੀ.ਸੈਲ ਦੇ ਜ਼ਿਲ੍ਹਾ ਇੰਚਾਰਜ ਅਵਿਨਾਸ਼ ਸ਼ਰਮਾ,ਸ਼ਹਿਰੀ ਪ੍ਰਧਾਨ ਧਰਮਿੰਦਰ ਕਾਕਾ ਆਦਿ ਹਾਜ਼ਰ ਸਨ।ਇਸ ਮੌਕੇ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਸ਼ਿਵ ਸੈਨਾ ਬਾਲ ਠਾਕਰੇ ਦੇ ਸੂਬਾ ਬੁਲਾਰੇ ਓਮਕਾਰ ਕਾਲੀਆ ਨੇ ਕਿਹਾ ਕਿ ਸ਼ਿਵ ਸੈਨਾ ਦੀ ਸਥਾਪਨਾ 56 ਸਾਲ ਪਹਿਲਾਂ ਬਾਲਾ ਸਾਹਿਬ ਠਾਕਰੇ ਨੇ ਕੀਤੀ ਸੀ।

Advertisements

ਕਾਲੀਆ ਨੇ ਦੱਸਿਆ ਕਿ ਪਾਰਟੀ ਨੇ ਫੈਸਲਾ ਕੀਤਾ ਹੈ ਕਿ ਹੁਣ ਤੋਂ ਸ਼ਿਵ ਸੈਨਾ ਸੈਨਾ ਬਾਲ ਠਾਕਰੇ ਆਪਣਾ ਸਥਾਪਨਾ ਦਿਵਸ ਜ਼ਿਲ੍ਹਾ ਪੱਧਰ ‘ਤੇ ਮਨਾਏਗੀ।ਉਨ੍ਹਾਂ ਕਿਹਾ ਕਿ ਸ਼ਿਵ ਸੈਨਾ ਦੀ ਸਥਾਪਨਾ ਕਰਨ ਦਾ ਮਕਸਦ ਮਜ਼ਦੂਰਾਂ,ਗਰੀਬਾਂ ਅਤੇ ਕਿਸਾਨਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣਾ ਅਤੇ ਹਿੰਦੂ ਰਾਸ਼ਟਰ ਦੀ ਸਥਾਪਨਾ ਕਰਨਾ ਹੈ।ਕਾਲੀਆਂ ਨੇ ਕਿਹਾ ਕਿ ਸ਼ਿਵ ਸੈਨਾ ਅੱਜ ਵੀ ਬਾਲਾ ਸਾਹਿਬ ਠਾਕਰੇ ਦੇ ਆਦਰਸ਼ ਤੇ ਚਲਦੇ ਹੋਏ ਪ੍ਰਮੁੱਖ ਊਧਵ ਠਾਕਰੇ ਦੀ ਅਗਵਾਈ ਹੇਠ ਪੂਰੇ ਦੇਸ਼ ਵਿੱਚ ਸਮਾਜ ਹਿੱਤ ਵਿੱਚ ਕੰਮ ਕਰ ਰਹੀ ਹੈ।ਸਾਰੇ ਵਰਕਰਾਂ ਨੂੰ ਸ਼ਿਵ ਸੈਨਾ ਦੀਆਂ ਨੀਤੀਆਂ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਜੋੜਨ ਦੀ ਲੋੜ ਹੈ।ਜ਼ਿਲ੍ਹਾ ਪ੍ਰਧਾਨ ਦੀਪਕ ਮਦਾਨ ਨੇ ਕਿਹਾ ਕਿ ਹਰ ਸਾਲ ਇਹ ਸਥਾਪਨਾ ਦਿਵਸ ਮਨਾਇਆ ਜਾਂਦਾ ਹੈ।ਉਨ੍ਹਾਂ ਕਿਹਾ ਕਿ ਸ਼ਿਵ ਸੈਨਾ ਪਾਰਟੀ ਲੋਕਾਂ ਦੀ ਸੇਵਾ ਲਈ ਬਣੀ ਹੈ ਅਤੇ ਸ਼ਿਵ ਸੈਨਿਕ ਪੂਰੀ ਤਰ੍ਹਾਂ ਸਮਾਜ ਸੇਵਾ ਅਤੇ ਦੇਸ਼ ਦੀ ਸੇਵਾ ਵਿੱਚ ਲੱਗੇ ਹੋਏ ਹਨ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੀ ਸੇਵਾ ਕਰਦੇ ਰਹਿਣਗੇ।ਦੀਪਕ ਮਦਾਨ ਨੇ ਕਿਹਾ ਕਿ ਸਮਾਜ ਪ੍ਰਤੀ ਜਿੰਮੇਵਾਰੀ ਦਾ ਅਹਿਸਾਸ ਹੋਣ ਨਾਲ ਅੱਜ ਸਮਾਜ ਸੇਵਾ ਦੇ ਖੇਤਰ ਵਿੱਚ ਨੌਜਵਾਨਾਂ ਦੀ ਭਾਗੀਦਾਰੀ ਵਧੀ ਹੈ।ਪਰ ਫਿਰ ਵੀ ਉਹ ਅਸੰਗਠਿਤ ਹੋਕੇ ਕੰਮ ਕਰ ਰਹੇ ਹਨ।ਜਿਸ ਕਾਰਨ ਸਮਾਜ ਵਿੱਚ ਕੋਈ ਬਹੁਤੀ ਸਕਾਰਾਤਮਕ ਤਬਦੀਲੀ ਨਹੀਂ ਆ ਰਹੀ।ਅਜਿਹੇ ਵਿੱਚ ਜ਼ਿਆਦਾ ਤੋਂ ਜ਼ਿਆਦਾ ਨੌਜਵਾਨਾਂ ਨੂੰ ਸ਼ਿਵ ਸੈਨਾ ਨਾਲ ਜੋੜ ਕੇ ਉਨ੍ਹਾਂ ਨੂੰ ਜਥੇਬੰਦ ਕਰਨਾ ਸਮੇਂ ਦੀ ਮੁੱਖ ਲੋੜ ਹੈ।

ਉਨ੍ਹਾਂ ਕਿਹਾ ਕਿ ਸੇਵਾ ਦਾ ਦਾਇਰਾ ਵਧਾ ਕੇ ਲੋਕਾਂ ਵਿੱਚ ਜਾਣਾ ਪਵੇਗਾ।ਇਸ ਮੌਕੇ ਪਾਰਟੀ ਦੇ ਸਮੂਹ ਮੈਂਬਰਾਂ ਨੇ ਇੱਕ ਦੂਜੇ ਨੂੰ ਵਧਾਈ ਦਿੱਤੀ।ਇਸ ਦੌਰਾਨ ਓਮਕਾਰ ਕਾਲੀਆ ਨੇ ਦੱਸਿਆ ਕਿ ਜਲਦੀ ਹੀ ਭਵਾਨੀ ਸੈਨਾ ਦਾ ਗਠਨ ਕੀਤਾ ਜਾਵੇਗਾ।ਜਿਸ ਦਾ ਮੁੱਖ ਮੰਤਵ ਸਾਡੀਆਂ ਮਾਵਾਂ-ਭੈਣਾਂ ਦੀ ਹਰ ਸਮੱਸਿਆ ਦਾ ਹੱਲ ਹੋਵੇਗਾ।ਇਸ ਮੌਕੇ ਤੇ ਬਲਬੀਰ ਡੀਸੀ,ਦੀਪਕ ਵਿਗ,ਕਰਨ ਜੰਗੀ,ਕ੍ਰਿਸ਼ਨ ਰਾਜਪੂਤ,ਹਰਦੇਵ ਰਾਜਪੂਤ,ਸਚਿਨ ਬਹਿਲ,ਮਿੰਟੂ ਗੁਪਤਾ, ਗੁਰਸ਼ਰਨ ਟੀਟੂ,ਸ਼ੈਂਕੀ ਅਰੋੜਾ,ਸਾਹਿਲ ਕੁਮਾਰ,ਸਪਤ ਅਲੀ, ਬੌਬੀ ਚਾਚਾ,ਰਾਜੇਸ਼ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here