ਸੁਰੱਖਿਅਤ ਜਣੇਪੇ ਲਈ ਸਮੇਂ-ਸਮੇਂ ਆਪਣੀ ਜਾਂਚ ਕਰਵਾਉਣ ਗਰਭਵਤੀ ਔਰਤਾਂ: ਡਾ. ਅਰੋੜਾ

ਫ਼ਿਰੋਜ਼ਪੁਰ (ਦ ਸਟੈਲਰ ਨਿਊਜ਼): ਸਿਵਲ ਸਰਜਨ ਫਿਰੋਜ਼ਪੁਰ ਡਾ.ਰਜਿੰਦਰ ਅਰੋੜਾ ਦੀ ਅਗਵਾਈ ਹੇਠ ਵੱਖ-ਵੱਖ ਪ੍ਰਕਾਰ ਦੀਆਂ ਗਤੀਵਿਧੀਆਂ ਲਗਾਤਾਰ ਜਾਰੀ ਹਨ। ਇਸੇ ਸਿਲਸਿਲੇ ਵਿੱਚ ਗਰਭ ਅਵਸਥਾ ਦੌਰਾਨ ਗਰਭਵਤੀ ਔਰਤਾਂ ਨੂੰ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਬਾਰੇ ਜਾਗਰੂਕ ਕਰਨ ਲਈ ਸਿਵਲ ਸਰਜਨ  ਡਾ.ਰਜਿੰਦਰ ਅਰੋੜਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਮਾਹਲੇ ਵਾਲਾ ਵਿਖੇ ਗਰਭਵਤੀ ਔਰਤਾਂ ਲਈ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ.ਰਜਿੰਦਰ ਅਰੋੜਾ ਸਿਵਲ ਸਰਜਨ ਫ਼ਿਰੋਜ਼ਪੁਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਗਰਭ ਅਵਸਥਾ ਦੋਰਾਨ ਵੱਖ-ਵੱਖ ਕਾਰਨਾਂ ਕਰਕੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਖਤਰਾ ਹੋ ਸਕਦਾ ਹੈ,ਜੇਕਰ ਗਰਭਵਤੀ ਔਰਤਾਂ ਸਮੇਂ ਸਿਰ ਆਪਣੀ ਜਾਂਚ ਨਹੀਂ ਕਰਵਾੳਂਦੀਆਂ ਤਾਂ ਇਸਦੇ ਗੰਭੀਰ ਸਿੱਟੇ ਨਿਕਲ ਸਕਦੇ ਹਨ ਅਤੇ ਕਈ ਵਾਰ ਗਰਭਵਤੀ ਔਰਤਾਂ ਦੀ ਜਾਨ ਵੀ ਜਾ ਸਕਦੀ ਹੈ। ਇਸ ਲਈ ਹਰ ਇੱਕ ਗਰਭਵਤੀ ਮਹਿਲਾ ਨੂੰ ਸਮੇਂ ਸਿਰ ਆਪਣੀ ਸਿਹਤ ਦੀ ਜਾਂਚ ਕਰਵਾਉਂਦੇ ਰਹਿਣਾ ਚਾਹੀਦਾ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਸਿਹਤ  ਸਮੱਸਿਆ ਹੋਣ ਤੇ ਬਿਨਾਂ ਕਿਸੇ ਲਾਪ੍ਰਵਾਹੀ ਦੇ ਆਪਣੇ  ਨਜ਼ਦੀਕੀ ਸਿਹਤ ਸੰਸਥਾ ਵਿੱਚ ਮੌਜੂਦ ਡਾਕਟਰ ਤੋਂ ਆਪਣਾ ਚੈੱਕਅੱਪ ਕਰਵਾਉਂਦੇ ਰਹਿਣਾ ਚਾਹੀਦਾ ਹੈ।   

Advertisements

ਉਨ੍ਹਾਂ ਨੇ ਦੱਸਿਆ ਕਿ ਅੱਜ ਪਿੰਡ ਮਾਹਲੇਵਾਲਾ  ਵਿਖੇ ਡਾ.ਪ੍ਰੀਤੀ ਗਰਗ ਅਤੇ ਡਾ.ਕਰਨਬੀਰ ਸਿੰਘ ਅਤੇ ਉਹਨਾਂ ਦੀ ਮੈਡੀਕਲ ਟੀਮ ਵੱਲੋਂ ਗਰਭਵਤੀ ਔਰਤਾਂ ਲਈ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਗਿਆ ਹੈ,ਇਸ ਕੈਂਪ ਵਿੱਚ ਜਾਂਚ ਦੇ ਨਾਲ-ਨਾਲ ਟੈਸਟ ਅਤੇ ਦਵਾਈਆਂ ਵੀ ਦਿੱਤੀਆਂ ਗਈਆਂ । ਡਾ.ਅਰੋੜਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ  ਗਰਭਵਤੀ ਔਰਤਾਂ ਦੀ ਸਿਹਤ ਸੰਭਾਲ਼ ਅਤੇ ਸੁਰੱਖਿਅਤ ਜਣੇਪੇ ਨੂੰ ਮੁੱਖ ਰੱਖਦੇ ਹੋਏ ਗਰਭਵਤੀ ਦਾ ਟੀਕਾਕਰਨ ਤੇ ਸਾਰੇ ਟੈਸਟ ਮੁਫ਼ਤ ਕੀਤੇ ਜਾਂਦੇ ਹਨ। ਸਿਹਤ ਵਰਕਰਾਂ ਵੱਲੋਂ ਸਮੇਂ-ਸਮੇਂ ਤੇ ਗਰਭਵਤੀ ਔਰਤਾਂ ਦੀ ਕਾਊਂਸਲਿੰਗ ਕੀਤੀ ਜਾਂਦੀ ਹੈ ਤਾਂ ਜੋ ਉਹ ਆਪਣਾ ਅਤੇ ਆਪਣੀ ਗਰਭ ਵਿੱਚ ਪਲ ਰਹੇ ਬੱਚੇ ਦਾ ਧਿਆਨ ਰੱਖ ਸਕੇ।  ਕੈਂਪ ਵਿਚ 50 ਤੋਂ ਵੱਧ ਗਰਭਵਤੀ ਇਸਤਰੀਆਂ ਦੇ ਟੈਸਟ ਕੀਤੇ ਗਏ ਅਤੇ  ਜਿਸ ਵਿੱਚ 13 ਗਰਭਵਤੀ ਔਰਤਾਂ ਨੂੰ ਹਾਈ ਰਿਸਕ ਸੂਚੀ ਵਿੱਚ ਦਰਜ ਕੀਤਾ ਗਿਆ। ਇਸ ਮੌਕੇ ਗਰਭ ਅਵਸਥਾ ਦੌਰਾਨ ਗਰਭਵਤੀ ਔਰਤਾਂ ਨੂੰ ਆਪਣੀ ਸਿਹਤ ਨੂੰ ਲੈ ਕੇ ਧਿਆਨ ਰੱਖਣ ਲਈ ਕਾਉਂਸਲਿੰਗ ਵੀ ਕੀਤੀ ਗਈ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਉਹ ਆਪਣਾ ਅਤੇ ਆਪਣੇ ਗਰਭ ਵਿੱਚ ਪਲ ਰਹੇ ਬੱਚੇ ਦਾ ਖਿਆਲ ਰੱਖਣ। ਇਸ ਤੋਂ ਇਲਾਵਾਂ ਡਾ.ਅਰੋੜਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਗਰਭਵਤੀ ਔਰਤਾਂ ਦਾ ਜਣੇਪਾ ਬਿਨਾ ਕਿਸੇ ਖ਼ਰਚੇ ਤੋਂ ਮੁਫ਼ਤ ਕੀਤਾ ਜਾਂਦਾ ਹੈ ,ਇਸਦੇ ਨਾਲ ਨਾਲ ਗਰਭਵਤੀ ਔਰਤ ਨੂੰ ਹਸਪਤਾਲ ਲੈ ਕੇ ਆਉਣ ਅਤੇ ਜਣੇਪੇ ਤੋਂ ਬਾਅਦ ਵਾਪਸ ਘਰ ਛੱਡ ਕੇ ਆਉਣ ਦੀ ਮੁਫ਼ਤ ਸਹੂਲਤ ਦਿੱਤੀ ਗਈ ਹੈ।

ਇਸ ਦੋਰਾਨ ਡਾ.ਬਲਕਾਰ ਸਿੰਘ ਸੀਨੀਅਰ ਮੈਡੀਕਲ ਅਫਸਰ ਕੱਸੋਆਣਾ ਵੱਲੋਂ ਸਿਹਤ ਸੇਵਾਵਾਂ ਦਾ ਨਿਰੀਖਣ ਕੀਤਾ ਗਿਆ ਤੇ ਲੋਕਾਂ ਨੂੰ ਘਰਾਂ ਵਿੱਚ ਜਣੇਪਾ ਕਰਵਾਉਣ ਤੋਂ ਵਰਜਿਆ ਗਿਆ। ਇਸ ਕੈਂਪ ਵਿੱਚ ਡੀ.ਐਮ.ਈ.ਓ. ਦੀਪਕ ਕੁਮਾਰ, ਐਲ.ਐਚ.ਵੀ. ਸੁਦੇਸ਼, ਸੀ.ਐਚ.ੳ. ਸਰਬਜੀਤ ਕੌਰ, ਗੁਰਕਿਰਨ ਕੌਰ, ਪਰਵਿੰਦਰ ਕੌਰ, ਏ. ਐਨ.ਐਮ.ਸੁਖਪਾਲ ਕੌਰ, ਬਲਜੀਤ ਸਿੰਘ, ਨਵਜੋਤ ਸਿੰਘ, ਅੰਗਰੇਜ ਸਿੰਘ ਅਤੇ ਆਸ਼ਾ ਵਰਕਰਾਂ ਵੱਲੋਂ ਕੈਂਪ ਵਿੱਚ ਸਿਹਤ ਸੇਵਾਵਾਂ ਦਿੱਤੀਆਂ ਗਈਆਂ। 

LEAVE A REPLY

Please enter your comment!
Please enter your name here