ਯੂ.ਪੀ.ਐਸ.ਸੀ. ਦੀ ਤਿਆਰੀ ਦੇ ਇਛੁੱਕ ਵਿਦਿਆਰਥੀਆਂ ਲਈ ਸੈਮੀਨਾਰ ਦਾ ਆਯੋਜਨ

ਫ਼ਿਰੋਜ਼ਪੁਰ (ਦ ਸਟੈਲਰ ਨਿਊਜ਼): ਚੇਅਰਮੈਨ-ਕਮ-ਡਿਪਟੀ ਕਮਿਸ਼ਨਰ ਅਮ੍ਰਿਤ ਸਿੰਘ, ਆਈ.ਏ.ਐਸ, ਜ਼ਿਲ੍ਹਾ ਬਿਉਰੋ ਆੱਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ, ਫਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਫਿਰੋਜਪੁਰ ਵੱਲੋਂ ਦੱਸਵੀਂ, ਬਾਰਵੀਂ, ਗ੍ਰੈਜੂਏਸ਼ਨ ਪਾਸ ਅਤੇ ਪੜ੍ਹ ਰਹੇ ਬੱਚੇ ਜੋ ਕਿ ਯੂ.ਪੀ.ਐਸ.ਸੀ. ਦੇ ਪੇਪਰ ਦੀ ਤਿਆਰੀ ਦੇ ਇੱਛੁਕ ਹਨ, ਲਈ ਇੱਕ ਸੈਮੀਨਾਰ ਆਯੋਜਿਤ ਕੀਤਾ ਗਿਆ। ਇਸ ਸੈਮੀਨਾਰ ਵਿੱਚ ਮੁੱਖ ਮਹਿਮਾਨ, ਡਿਪਟੀ ਕਮਿਸ਼ਨਰ ਫਿਰੋਜਪੁਰ ਅਮ੍ਰਿਤ ਸਿੰਘ ਵੱਲੋਂ ਆਏ ਹੋਏ ਬੱਚਿਆਂ ਦਾ ਸਵਾਗਤ ਕੀਤਾ ਗਿਆ । ਸੈਮੀਨਾਰ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਦੇ ਰੂਬਰੂ ਹੁੰਦੇ ਹੋਏ ਬੱਚਿਆਂ ਵੱਲੋਂ ਯੂ.ਪੀ.ਐਸ.ਸੀ. ਦੀ ਤਿਆਰੀ ਸਬੰਧੀ ਪੁੱਛੇ ਗਏ ਸਵਾਲਾਂ ਦੇ ਜਵਾਬ ਬੜੇ ਹੀ ਸਕਰਾਤਮਕ ਤਰੀਕੇ ਨਾਲ ਵਿਸਥਾਰਪੂਰਵਕ ਢੰਗ ਨਾਲ ਦਿੱਤੇ। ਉਨ੍ਹਾਂ ਵੱਲੋਂ ਸਮੂਹ ਵਿਦਿਆਰਥੀਆਂ ਨੂੰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੇ ਨਿਰੰਤਰ ਸੰਪਰਕ ਵਿੱਚ ਰਹਿਣ ਲਈ ਕਿਹਾ ਗਿਆ।

Advertisements

ਇਸ ਮੌਕੇ ਨਵ-ਨਿਯੁਕਤ ਪੀ.ਸੀ.ਐਸ. ਅਫਸਰ ਸ਼੍ਰੀ ਅਭਿਸ਼ੇਕ ਸ਼ਰਮਾ ਵੱਲੋਂ ਵੀ ਬੱਚਿਆਂ ਨਾਲ ਗੱਲਬਾਤ ਕੀਤੀ ਗਈ ਅਤੇ ਆਪਣੇ ਪੜ੍ਹਾਈ ਸਬੰਧੀ ਤਜ਼ਰਬੇ ਸਾਂਝੇ ਕੀਤੇ ਗਏ। ਉਨ੍ਹਾਂ ਨੇ ਸੈਮੀਨਾਰ ਵਿਚ ਹਾਜ਼ਰ ਯੂ.ਪੀ.ਐਸ.ਸੀ. ਦੇ ਇੱਛੁਕ ਵਿਦਿਆਰਥੀਆਂ ਨਾਲ ਪ੍ਰੇਰਣਾਤਮਕ ਸੈਸ਼ਨ ਦੌਰਾਨ ਆਪਣੀ ਪੜ੍ਹਾਈ ਤੋਂ ਲੈ ਕੇ ਪੀ.ਸੀ.ਐਸ. ਅਫਸਰ ਬਣਨ ਤੱਕ ਦੇ ਸਫਰ ਦੌਰਾਨ ਕੀਤੇ ਅਨੁਭਵ ਵੀ ਸਾਂਝੇ ਕੀਤੇ। ਸੈਮੀਨਾਰ ਦੌਰਾਨ ਮੁੱਖ ਮਹਿਮਾਨਾਂ ਨੇ ਆਪਣੇ ਪਰਿਵਾਰਿਕ ਅਤੇ ਪੜ੍ਹਾਈ ਨਾਲ ਸਬੰਧਤ ਤਜ਼ਰਬਿਆਂ ਨੂੰ ਬੱਚਿਆਂ ਨਾਲ ਸਾਂਝਾ ਕਰਦੇ ਹੋਏ ਉਨ੍ਹਾਂ ਨੂੰ ਪ੍ਰੇਰਣਾ ਦਿੱਤੀ ਕਿ ਕੋਈ ਵੀ ਕੰਮ ਕਰਨ ਲਈ ਖੁਦ ਨੂੰ ਪੂਰੀ ਤਰ੍ਹਾਂ ਨਾਲ ਤਿਆਰ ਕਰਨਾ ਪੈਂਦਾ ਹੈ ਅਤੇ ਆਪਣੇ ਆਪ ਨੂੰ ਇਸ ਕਾਬਿਲ ਬਣਾਉਣਾ ਪੈਂਦਾ ਹੈ ਕਿ ਲੱਖਾਂ ਔਕੜਾਂ ਆਉਣ ਦੇ ਬਾਵਜੂਦ ਵੀ ਅਸੀਂ ਆਪਣੇ ਟੀਚੇ ਤੋਂ ਭਟਕ ਨਾ ਸਕੀਏ। ਇਸ ਮੌਕੇ ਜਿਲ੍ਹਾ ਰੋਜਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਹਰਮੇਸ਼ ਕੁਮਾਰ ਵੱਲੋਂ ਵੀ ਆਏ ਹੋਏ ਬੱਚਿਆਂ ਨੂੰ ਸੁਨਹਿਰੀ ਭਵਿੱਖ ਲਈ ਗਾਈਡ ਕਰਦੇ ਹੋਏ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਗੁਰਜੰਟ ਸਿੰਘ ਪਲੇਸਮੈਂਟ ਅਫਸਰ, ਰਾਜ ਕੁਮਾਰ ਅਤੇ ਵਿਵੇਕਾਨੰਦ ਵਰਲਡ ਸਕੂਲ, ਸਰਕਾਰੀ ਸਕੂਲ (ਲੜਕੇ ਅਤੇ ਲੜਕੀਆਂ) ਆਦਿ ਹਾਜਰ ਸਨ।

LEAVE A REPLY

Please enter your comment!
Please enter your name here