ਡਿਪਟੀ ਡਾਇਰੈਕਟਰ ਨੇ ਕੀਤਾ ਮਾਈਗੇ੍ਰਟਰੀ ਪਲਸ ਪੋਲਿਓ ਮੁਹਿੰਮ ਦੇ ਦੂਜੇ ਦਿਨ ਦਾ ਨਿਰੀਖਣ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼): ਜ਼ਿਲ੍ਹੇ ਅੰਦਰ ਚੱਲ ਰਹੀ  ਮਾਈਗੇ੍ਰਟਰੀ ਪਲਸ ਪੋਲਿਓ ਮੁਹਿੰਮ ਦੇ ਦੂਜੇ ਦਿਨ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ 0-5 ਸਾਲ ਤੱਕ ਦੇ ਪ੍ਰਵਾਸੀ ਅਬਾਦੀ ਦੇ 7721 ਬੱਚਿਆਂ ਨੂੰ ਪੋਲਿਓ ਰੋਧਕ ਬੂੰਦਾਂ ਪਿਲਾ ਕੇ ਕੁੱਲ ਟੀਚੇ ਦਾ 83.46 ਫੀਸਦੀ ਹਾਸਿਲ ਕਰ ਲਿਆ ਗਿਆ ਹੈ। ਇਸ ਸੰਬਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਟੀਕਾਕਰਨ ਅਫਸਰ ਡਾ.ਸੀਮਾ ਗਰਗ ਨੇ ਦੱਸਿਆ ਕਿ ਮੁਹਿੰਮ ਦੇ ਨਿਰੀਖਣ ਲਈ ਸਟੇਟ ਹੈਡ ਕੁਆਟਰ ਤੋਂ ਡਿਪਟੀ ਡਾਇਰੈਕਟਰ ਡਾ.ਸੁਰਿੰਦਰ ਕੌਰ ਮੱਲ ਵਲੋਂ ਸ਼ਹਿਰ ਅਤੇ ਬਲਾਕਾਂ ਦੇ ਵੱਖ-ਵੱਖ ਪ੍ਰਵਾਸੀ ਅਬਾਦੀ ਵਾਲੇ ਖੇਤਰਾਂ ਵਿੱਚ ਜਾ ਕੇ ਚੱਲ ਰਹੀ ਪਲਸ ਪੋਲਿਓ ਮੁਹਿੰਮ ਦਾ ਜਾਇਜ਼ਾ ਲਿਆ ਗਿਆ, ਇਸ ਮੌਕੇ ਕਾਰਜਕਾਰੀ ਸਿਵਲ ਸਰਜਨ ਡਾ.ਪਵਨ ਕੁਮਾਰ ਵਿਸ਼ੇਸ਼ ਤੌਰ ਹਾਜ਼ਰ ਰਹੇ।

Advertisements

ਉਨਾਂ ਦੱਸਿਆ ਕਿ ਤਿੰਨ ਦਿਨਾਂ ਮੁਹਿੰਮ ਦੌਰਾਨ ਮਾਈਕਰੋ ਪਲੈਨ ਅਨੁਸਾਰ ਬੱਚਿਆਂ ਨੂੰ ਪੋਲਿਓ ਰੋਧਕ ਬੂੰਦਾਂ ਪਿਲਾਉਣ ਦਾ ਕੰਮ ਕੱਲ ਵੀ ਜਾਰੀ ਰਹੇਗਾ। ਉਨਾਂ ਪ੍ਰਵਾਸੀ ਪਰਿਵਾਰਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਪੋਲਿਓ ਰੋਧਕ ਬੂੰਦਾਂ ਜ਼ਰੂਰ ਪਿਲਾਉਣ ਤਾਂ ਜੋ ਭਾਰਤ ਦਾ ਪੋਲਿਓ ਦਾ ਦਰਜ਼ਾ ਬਰਕਰਾਰ ਰਹੇ ।

LEAVE A REPLY

Please enter your comment!
Please enter your name here