ਮਜ਼ਦੂਰਾਂ ਨੂੰ ਪੰਜਾਬ ਲੈ ਕੇ ਜਾ ਰਹੀ ਤੇਜ਼ ਰਫਤਾਰ ਬੱਸ ਨੇ ਟਰੱਕ ਨੂੰ ਮਾਰੀ ਟੱਕਰ, 4 ਦੀ ਮੌਤ, 29 ਦੇ ਕਰੀਬ ਜ਼ਖਮੀ

ਉੱਤਰ ਪ੍ਰਦੇਸ਼ (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਉੱਤਰ ਪ੍ਰਦੇਸ਼ ਦੇ ਕੁਸ਼ੀਨਗਰ ਸਥਿਤ ਹਾਟਾ ਕੋਤਵਾਲੀ ਨੇੜੇ NH 28 ‘ਤੇ ਇਕ ਤੇਜ਼ ਰਫਤਾਰ ਬੱਸ ਦੀ ਉਥੇ ਖੜ੍ਹੇ ਇਕ ਟਰੱਕ ਨਾਲ ਟੱਕਰ ਹੋਣ ਦੀ ਦੁੱਖਦਾਇਕ ਖਬਰ ਮਿਲੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ, ਜ਼ੋਰਦਾਰ ਟੱਕਰ ਵਿੱਚ ਬੱਸ ਵਿੱਚ ਸਵਾਰ 4 ਯਾਤਰੀਆਂ ਦੀ ਮੌਕੇ ਤੇ ਮੌਤ ਹੋ ਗੀ ਜਦਕਿ 29 ਦੇ ਕਰੀਬ ਸਵਾਰੀਆਂ ਜ਼ਖਮੀ ਹੋ ਗਈਆਂ। , ਜਿਹਨਾਂ ਨੂੰ ਜ਼ਿਲ੍ਹਾਂ ਹਸਪਤਾਲ ਵਿੱਚ ਦਾਖਿਲ ਕਰਵਾਇਆਂ ਗਿਆ।

Advertisements

ਦੱਸਿਆਂ ਜਾ ਰਿਹਾ ਹੈ ਕਿ 10 ਯਾਤਰੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਹ ਬੱਸ ਬਿਹਾਰ ਦੇ ਮਧੇਪੁਰਾ ਜ਼ਿਲ੍ਹੇ ਤੋਂ ਮਜ਼ਦੂਰਾਂ ਨੂੰ ਲੈ ਕੇ ਪੰਜਾਬ ਜਾ ਰਹੀ ਸੀ। ਬੱਸ ਵਿੱਚ ਸਵਾਰ ਮਜ਼ਦੂਰਾਂ ਨੇ ਦੱਸਿਆ ਕਿ ਡਰਾਈਵਰ ਬੱਸ ਨੂੰ ਬਹੁਤ ਤੇਜ਼ ਚਲਾ ਰਿਹਾ ਸੀ। ਹਾਟਾ ਕੋਤਵਾਲੀ ਦੇ ਬਾਗਨਾਥ ਚੌਰਾਹੇ ਕੋਲ ਐਨਐਚ 28 ’ਤੇ ਇੱਕ ਟਰੱਕ ਖੜ੍ਹਾ ਸੀ ਪਰ ਬੱਸ ਦੀ ਰਫ਼ਤਾਰ ਤੇਜ਼ ਹੋਣ ਕਾਰਨ ਡਰਾਈਵਰ ਬੱਸ ’ਤੇ ਕਾਬੂ ਨਾ ਰੱਖ ਸਕਿਆ, ਜਿਸ ਕਾਰਨ ਭਿਆਨਕ ਟੱਕਰ ਹੋ ਗਈ। ਹਾਦਸਾ ਰਾਤ ਢਾਈ ਵਜੇ ਦੇ ਕਰੀਬ ਵਾਪਰਿਆ, ਜਿਸ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੁਲਾਜ਼ਮ ਮੌਕੇ ’ਤੇ ਪੁੱਜੇ। ਰਾਤ ਹੋਣ ਕਾਰਨ ਇੱਥੇ ਬਚਾਅ ਕਾਰਜਾਂ ਵਿੱਚ ਦਿੱਕਤ ਆਈ ਪਰ ਪੁਲਿਸ ਮੁਲਾਜ਼ਮਾਂ ਨੇ ਕਿਸੇ ਤਰ੍ਹਾਂ ਬੱਸ ਵਿੱਚ ਫਸੇ ਮਜ਼ਦੂਰਾਂ ਨੂੰ ਬਾਹਰ ਕੱਢਿਆ ਅਤੇ ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ।

LEAVE A REPLY

Please enter your comment!
Please enter your name here