ਡਿਪਟੀ ਕਮਿਸ਼ਨਰ ਨੇ ਖੇਲੋ ਇੰਡੀਆ ਯੂਥ ਗੇਮਜ਼ ਵਿੱਚ ਸੋਨ ਤਮਗੇ ਜਿੱਤਣ ਵਾਲੇ ਫਿਰੋਜ਼ਪੁਰ ਦੇ ਚਾਰ ਖਿਡਾਰੀਆਂ ਦਾ ਕੀਤਾ ਸਨਮਾਨ

ਫਿਰੋਜ਼ਪੁਰ, (ਦ ਸਟੈਲਰ ਨਿਊਜ਼): ਭਾਰਤੀ ਖੇਡ ਮੰਤਰਾਲੇ ਵੱਲੋਂ ਪੰਚਕੂਲਾ, ਹਰਿਆਣਾ ਵਿਖੇ ਆਯੋਜਿਤ ਚੌਥੀਆਂ ਖੇਲੋ ਇੰਡੀਆ ਯੂਥ ਗੇਮਜ਼ ਵਿੱਚ ਹੋਏ ਗਤਕਾ ਦੇ ਨੈਸ਼ਨਲ ਮੁਕਾਬਲਿਆਂ ਦੌਰਾਨ ਸੋਨ ਤਮਗੇ ਜਿੱਤਣ ਵਾਲੇ ਫਿਰੋਜ਼ਪੁਰ ਦੇ ਚਾਰ ਖਿਡਾਰੀਆਂ ਨੂੰ ਡਿਪਟੀ ਕਮਿਸ਼ਨਰ ਅਮ੍ਰਿਤ ਸਿੰਘ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੰਗਲਵਾਰ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਗੁਰੂਹਰਸਹਾਏ ਬਬਨਦੀਪ ਸਿੰਘ ਵਾਲੀਆ ਅਤੇ ਪੀ.ਸੀ.ਐਸ. ਅਧਿਕਾਰੀ ਅਭਿਸ਼ੇਕ ਸ਼ਰਮਾ ਵੀ ਮੌਜੂਦ ਸਨ।

Advertisements

ਜ਼ਿਕਰਯੋਗ ਹੈ ਕਿ ਖੇਲੋ ਇੰਡੀਆ ਯੂਥ ਗੇਮਜ਼ ਵਿੱਚ ਫਿਰੋਜ਼ਪੁਰ ਦੇ ਚਾਰ ਖਿਡਾਰੀਆਂ ਭੁਪਿੰਦਰ ਪਾਲ ਸਿੰਘ, ਹਰਸ਼ਦੀਪ ਸਿੰਘ, ਰਣਦੀਪ ਕੌਰ ਅਤੇ ਵੀਰਪਾਲ ਕੌਰ ਨੇ ਬਾਜ਼ੀ ਮਾਰਦੇ ਹੋਏ ਸੋਨ ਤਮਗੇ ਜਿੱਤੇ ਹਨ। ਇਨ੍ਹਾਂ ਖਿਡਾਰੀਆਂ ਦੀ ਹੌਂਸਲਾ ਵਧਾਉਂਦੇ ਹੋਏ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਫਿਰੋਜ਼ਪੁਰ ਦੇ ਇਨ੍ਹਾਂ ਚਾਰ ਗਤਕਾ ਖਿਡਾਰੀਆਂ ਨੇ ਪੰਚਕੂਲਾ ਵਿਖੇ ਹੋਈ ਨੈਸ਼ਨਲ ਗਤਕਾ ਚੈਂਪੀਅਨਸ਼ਿਪ ਵਿੱਚ ਸੋਨ ਤਮਗੇ ਜਿੱਤ ਕੇ ਫਿਰੋਜ਼ਪੁਰ ਦਾ ਨਾਮ ਰੋਸ਼ਨ ਕੀਤਾ ਹੈ ਅਤੇ ਇਹ ਸਾਡੇ ਜ਼ਿਲ੍ਹੇ ਲਈ ਬੜੇ ਮਾਣ ਵਾਲੀ ਗੱਲ ਹੈ। ਉਨ੍ਹਾਂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਹੋਰ ਵੀ ਖਿਡਾਰੀਆਂ ਨੂੰ ਇਨ੍ਹਾਂ ਖਿਡਾਰੀਆਂ ਤੋਂ ਪ੍ਰੇਰਿਤ ਹੋ ਕੇ ਸਖ਼ਤ ਮਿਹਨਤ ਨਾਲ ਆਪਣੇ ਟੀਚੇ ਹਾਸਲ ਕਰਨੇ ਚਾਹੀਦੇ ਹਨ।

LEAVE A REPLY

Please enter your comment!
Please enter your name here