ਭਾਸ਼ਾ ਵਿਭਾਗ ਦਫ਼ਤਰ ਵਿਖੇ ਉਰਦੂ ਆਮੋਜ਼ ਦੀਆਂ ਮੁਫ਼ਤ ਕਲਾਸਾਂ 1 ਜੁਲਾਈ ਤੋਂ


ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਭਾਸ਼ਾ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਭਾਸ਼ਾ ਦਫ਼ਤਰ ਹੁਸ਼ਿਆਰਪੁਰ ਵਿਖੇ 1 ਜੁਲਾਈ 2022 ਤੋਂ ਉਰਦੂ ਆਮੋਜ਼ ਦੀਆਂ ਮੁਫ਼ਤ ਕਲਾਸਾਂ ਸ਼ੁਰੂ ਹੋ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੋਜ ਅਫਸਰ ਡਾ. ਜਸਵੰਤ ਰਾਏ ਨੇ ਦੱਸਿਆ ਕਿ ਉਰਦੂ ਜ਼ੁਬਾਨ ਦੀ ਸਿਖਲਾਈ ਬਹੁਤ ਹੀ ਕਾਬਲ ਪੀ.ਐਚ.ਡੀ. ਉਰਦੂ ਅਧਿਆਪਕ ਦੇਣਗੇ। ਉਨ੍ਹਾਂ ਕਿਹਾ ਕਿ ਉਰਦੂ ਕਲਾਸਾਂ ਦੀ ਸਿਖਲਾਈ ਲੈਣ ਲਈ ਮੋਬਾਇਲ ਨੰਬਰ 90415-14903 ਅਤੇ 99147-48974 ’ਤੇ ਸੰਪਰਕ ਕਰਕੇ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ।

Advertisements

LEAVE A REPLY

Please enter your comment!
Please enter your name here