ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਧਾਰਾ 144 ਤਹਿਤ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਫਿਰੋਜ਼ਪੁਰ, (ਦ ਸਟੈਲਰ ਨਿਊਜ਼): ਜ਼ਿਲ੍ਹਾ ਮੈਜਿਸਟ੍ਰੇਟ ਫਿਰੋਜਪੁਰ ਅਮ੍ਰਿਤ ਸਿੰਘ ਆਈ.ਏ.ਐਸ. ਨੇ ਫੌਜਦਾਰੀ ਜ਼ਾਬਤਾ ਸੰਘਤਾ 1973  ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਫਿਰੋਜ਼ਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ ।

Advertisements

ਹੁੱਕਾ ਬਾਰ ਪੀਣ ਤੇ ਪਾਬੰਦੀ

ਜ਼ਿਲ੍ਹਾ ਮੈਜਿਸਟ੍ਰੇਟ ਨੇ ਹੁਕਮ ਰਾਹੀਂ ਜਿਲਾ ਫਿਰੋਜਪੁਰ ਦੀ ਹਦੂਦ ਅੰਦਰ ਹੁੱਕਾ ਬਾਰਾਂ ਤੇ ਪਾਬੰਦੀ ਲਗਾਈ ਹੈ । ਜਿਲੇ ਅੰਦਰ ਕਿਸੇ ਵੀ ਦੁਕਾਨ,ਹੋਟਲ, ਰੈਸਟੋਰੈਂਟ ਅਤੇ ਹੋਰ ਜਨਤਕ ਸਥਾਨਾਂ ਵਿੱਚ ਹੁੱਕਾ ਪੀਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਹੈ ।

ਕੌਮਾਂਤਰੀ ਸਰਹੱਦ ਨੇੜੇ ਉੱਚੀਆਂ ਵਧਣ ਵਾਲੀਆਂ ਫ਼ਸਲਾਂ ਬੀਜਣ ਦੀ ਮਨਾਹੀ

ਜ਼ਿਲ੍ਹਾ ਮੈਜਿਸਟਰੇਟ ਫ਼ਿਰੋਜਪੁਰ ਵੱਲੋਂ ਜਾਰੀ ਮਨਾਹੀ ਦੇ ਹੁਕਮ  ਅਨੁਸਾਰ ਅੰਤਰ-ਰਾਸ਼ਟਰੀ ਸਰਹੱਦ ਤੇ ਲੱਗੀ ਕੰਡਿਆਲੀ ਤਾਰ ਦੇ ਅੰਦਰ ਅਤੇ ਸਰਹੱਦ ਦੇ ਨੇੜੇ ਬੀ.ਟੀ. ਕਾਟਨ ਅਤੇ ਹੋਰ ਉੱਚੀਆਂ ਫ਼ਸਲਾਂ ਬੀਜਣ ਤੇ ਪਾਬੰਦੀ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ  ਬਾਰਡਰ ਸੁਰੱਖਿਆ ਫੋਰਸ ਦੀ 143 ਵੀਂ ਬਟਾਲੀਅਨ  ਕਮਾਡੈਂਟ . ਕੇ.ਐਮ.ਐਸ. ਵਾਲਾ ਨੇ ਜ਼ਿਲ੍ਹਾ ਮੈਜਿਸਟ੍ਰੇਟ ਫ਼ਿਰੋਜ਼ਪੁਰ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਕੁੱਝ ਕਿਸਾਨਾਂ ਵੱਲੋਂ ਭਾਰਤ-ਪਾਕਿ ਦੇ ਅੰਤਰਰਾਸ਼ਟਰੀ ਬਾਰਡਰ ਅਤੇ ਕੰਡਿਆਲੀਆਂ ਤਾਰਾਂ ਨੇੜੇ ਬੀ.ਟੀ. ਕਾਟਨ ਅਤੇ ਹੋਰ ਉੱਚੀਆਂ ਫ਼ਸਲਾਂ ਦੀ ਬਿਜਾਈ ਕੀਤੀ ਜਾਂਦੀ ਹੈ, ਜਿਸ ਦਾ ਫ਼ਾਇਦਾ ਉਠਾ ਕੇ ਪਾਕਿਸਤਾਨੀ ਅੱਤਵਾਦੀ ਭਾਰਤ-ਪਾਕਿਸਤਾਨ ਦੇ ਬਾਰਡਰ ਨੂੰ ਕਰਾਸ ਕਰ ਜਾਂਦੇ ਹਨ। ਜਿਸ ਨਾਲ ਦੇਸ਼ ਦੀ ਸੁਰੱਖਿਆ ਨੂੰ ਖ਼ਤਰਾ ਪੈਦਾ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਇਹ ਹੁਕਮ ਜਾਰੀ ਕੀਤੇ ਗਏ ਹਨ।  ਇਹ ਹੁਕਮ 20 ਅਗਸਤ 2022 ਤੱਕ ਲਾਗੂ ਰਹਿਣਗੇ।

ਮੈਰਿਜ ਪੈਲੇਸਾਂ ਵਿਚ ਹਥਿਆਰ ਲੈ ਕੇ ਜਾਣ ਤੇ ਪਾਬੰਦੀ

ਜ਼ਿਲ੍ਹਾ ਮੈਜਿਸਟ੍ਰੇਟ ਨੇ ਫ਼ਿਰੋਜ਼ਪੁਰ ਜ਼ਿਲ੍ਹੇ ਦੀ ਹਦੂਦ ਅੰਦਰ ਵਿਆਹ ਸ਼ਾਦੀ ਜਾਂ ਹੋਰ ਸਮਾਰੋਹਾਂ ਦੇ ਸਮੇਂ ਹਥਿਆਰ ਲੈ ਕੇ ਚੱਲਣ ਤੇ ਪਾਬੰਦੀ ਲਗਾਈ ਹੈ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਆਮ ਤੌਰ ਤੇ ਵਿਆਹ ਸ਼ਾਦੀ ਜਾਂ ਹੋਰ ਸਮਾਰੋਹਾਂ ਮੌਕੇ ਮੈਰਿਜ ਪੈਲੇਸਾਂ ਵਿਚ ਆਮ ਜਨਤਾ ਹਥਿਆਰ ਲੈ ਕੇ ਚਲੀ ਜਾਂਦੀ ਹੈ ਅਤੇ ਕਈ ਵਾਰ ਸ਼ਰਾਬ ਪੀ ਕੇ ਲੜਾਈ ਝਗੜਾ ਹੋਣ ਕਾਰਨ ਹਥਿਆਰਾਂ ਦੀ ਨਜਾਇਜ਼ ਵਰਤੋਂ ਕੀਤੀ ਜਾਂਦੀ ਹੈ ਜਿਸ ਨਾਲ ਜਾਨੀ ਨੁਕਸਾਨ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਨੂੰ ਰੋਕਣ ਲਈ ਇਹ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ।   ਇਹ ਹੁਕਮ 20 ਅਗਸਤ 2022 ਤੱਕ ਲਾਗੂ ਰਹਿਣਗੇ।

ਛੋਟੇ ਖਣਿਜਾਂ ਦੀ ਸ਼ਾਮ ਵਜੇ ਤੋਂ ਸਵੇਰੇ ਵਜੇ ਤੱਕ ਮਾਈਨਿੰਗ ਕਰਨ ਤੇ ਪਾਬੰਦੀ 

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਛੋਟੇ ਖਣਿਜਾਂ ਦੀ ਮਾਈਨਿੰਗ ਕਰਨ ਤੇ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਪੂਰਨ ਤੌਰ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ 20 ਅਗਸਤ 2022 ਤੱਕ ਲਾਗੂ ਰਹਿਣਗੇ।

LEAVE A REPLY

Please enter your comment!
Please enter your name here