ਈ-ਵਾਹਨ ਪ੍ਰੋਜੈਕਟ ਤਹਿਤ ਪ੍ਰਦੂਸ਼ਣ ਜਾਂਚ ਕੇਂਦਰ ਖੋਲ੍ਹਣ ਦਾ ਸੁਨਹਿਰੀ ਮੌਕਾ: ਜ਼ਿਲ੍ਹਾ ਰੋਜ਼ਗਾਰ ਅਫ਼ਸਰ

ਪਟਿਆਲਾ, (ਦ ਸਟੈਲਰ ਨਿਊਜ਼): ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਕਿ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਤੇ ਸਵੈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਜਿਥੇ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ, ਉਥੇ ਹੀ ਰੋਜ਼ਗਾਰ ਤੇ ਸਵੈ ਰੋਜ਼ਗਾਰ ਦੀਆਂ ਨਵੀਂਆਂ ਸੰਭਾਵਨਾਵਾਂ ਤਲਾਸ਼ੀਆ ਜਾ ਰਹੀਆਂ ਹਨ। ਇਸ ਲੜੀ ਤਹਿਤ ਹੁਣ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਪਟਿਆਲਾ ਵੱਲੋਂ ‘ਈ-ਵਾਹਨ ਕੰਪਨੀ’ ਨਾਲ ਸੰਪਰਕ ਕਰਕੇ ਪਟਿਆਲਾ ਜ਼ਿਲ੍ਹੇ ਵਿੱਚ ਵੱਖ ਵੱਖ ਪੈਟਰੋਲ ਪੰਪਾਂ ‘ਤੇ ਪ੍ਰਦੂਸ਼ਣ ਜਾਂਚ ਕੇਂਦਰ ਖੋਲ੍ਹਣ ਬਾਰੇ ਅਤੇ ਇਨ੍ਹਾਂ ਕੇਂਦਰਾਂ ਵਿੱਚ ਬਤੌਰ ਸੈਂਟਰ ਮੈਨੇਜਰ ਨੌਕਰੀ ਕਰਨ ਲਈ ਇੱਥੇ ਵਿਸ਼ੇਸ਼ ਪਹਿਲ ਕੀਤੀ ਜਾ ਰਹੀ ਹੈ।

Advertisements

ਉਨ੍ਹਾਂ ਦੱਸਿਆ ਕਿ ਨਿੱਜੀ ਵਾਹਨਾਂ ਦੀ ਵਰਤੋਂ ਵਿੱਚ ਬਹੁਤ ਤੇਜ਼ੀ ਨਾਲ ਵਾਧਾ ਹੋਣ ਕਾਰਨ ਵਾਤਾਵਰਨ ਬਹੁਤ ਪ੍ਰਦੂਸ਼ਿਤ ਹੋ ਰਿਹਾ ਹੈ, ਇਸ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਈ-ਵਾਹਨ ਪ੍ਰੋਜੈਕਟ ਤਹਿਤ ਵੱਖ-ਵੱਖ ਪੈਟਰੋਲ ਪੰਪਾਂ ‘ਤੇ ਪ੍ਰਦੂਸ਼ਣ ਜਾਂਚ ਕੇਂਦਰ ਖੋਲੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜਿਹੜੇ ਪ੍ਰਾਰਥੀ ਦੀ ਉਮਰ 18 ਤੋਂ 35 ਸਾਲ ਹੈ ਤੇ 12ਵੀਂ ਜਾਂ ਡਿਗਰੀ/ਡਿਪਲੋਮਾ ਮਕੈਨੀਕਲ ਇੰਜੀਨੀਅਰਿੰਗ ਵਿੱਚ ਪਾਸ ਹੈ ਉਹ ਪ੍ਰਾਰਥੀ ਗੂਗਲ ਫਾਰਮ https://tinyurl.com/evahanpta ‘ਤੇ ਅਪਲਾਈ ਕਰ ਸਕਦੇ ਹਨ।
 

ਇਸ ਸਬੰਧੀ ਵਧੇਰੇ ਸ਼ਰਤਾਂ ਅਤੇ ਯੋਗਤਾਵਾਂ ਦੀ ਜਾਣਕਾਰੀ ਗੂਗਲ ਫਾਰਮ ‘ਤੇ ਦੇਖੀ ਜਾ ਸਕਦੀ ਹੈ। ਇਸ ਤੋਂ ਇਲਾਵਾ ਜਾਣਕਾਰੀ ਲਈ ਕਿਸੇ ਵੀ ਕੰਮ ਵਾਲੇ ਦਿਨ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ ਮਿੰਨੀ ਸਕੱਤਰੇਤ ਪਟਿਆਲਾ ਜਾਂ ਹੈਲਪਲਾਈਨ ਨੰਬਰ 9877610877 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here