ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਫਿਰੋਜ਼ਪੁਰ , (ਦ ਸਟੈਲਰ ਨਿਊਜ਼): ਜ਼ਿਲ੍ਹਾ ਮੈਜਿਸਟ੍ਰੇਟ ਅਮ੍ਰਿਤ ਸਿੰਘ ਆਈ.ਏ.ਐਸ. ਨੇ ਫੌਜਦਾਰੀ ਜ਼ਾਬਤਾ ਸੰਘਤਾ 1973  ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਿਰੋਜ਼ਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ ।

Advertisements

ਸਰਕਾਰੀ ਅਤੇ ਗੈਰ ਸਰਕਾਰੀ ਇਮਾਰਤਾਂ ਤੇ ਅਸ਼ਲੀਲ ਪੋਸਟਰ ਲਗਾਉਣ ਤੇ ਪਾਬੰਦੀ

ਜ਼ਿਲ੍ਹਾ ਮੈਜਿਸਟ੍ਰੇਟ ਫਿਰੋਜਪੁਰ ਨੇ ਕਿਹਾ ਕਿ ਜ਼ਿਲ੍ਹੇ ਵਿਚ ਸਰਕਾਰੀ ਅਤੇ ਗੈਰ ਸਰਕਾਰੀ ਇਮਾਰਤਾਂ ਤੇ ਥਾਵਾਂ ਅਤੇ ਸਿਨੇਮਿਆਂ ਅਤੇ ਵੀਡੀਓ ਹਾਲਾਂ ਤੇ ਅਕਸਰ ਆਮ ਤੌਰ ਤੇ ਗੰਦੇ ਅਤੇ ਅਸ਼ਲੀਲ ਪੋਸਟਰ ਲਗਾਏ ਜਾਂਦੇ ਹਨ। ਇਨ੍ਹਾਂ ਨੂੰ ਪੜ੍ਹਨ ਵਾਲੇ ਆਮ ਲੋਕਾਂ ਤੋ ਇਲਾਵਾ ਲੜਕੇ ਅਤੇ ਲੜਕੀਆਂ ਦੇ ਆਚਰਣ ਤੇ ਭੈੜਾ ਅਸਰ ਪੈਂਦਾ ਹੈ। ਇਨ੍ਹਾਂ ਬੁਰੇ ਪ੍ਰਭਾਵਾਂ ਨੂੰ ਰੋਕਣ ਲਈ ਜ਼ਿਲ੍ਹੇ ਅੰਦਰ ਸਰਕਾਰੀ/ਗੈਰ ਸਰਕਾਰੀ ਇਮਾਰਤਾਂ/ਥਾਵਾਂ ਤੇ ਗੰਦੇ ਅਤੇ ਅਸ਼ਲੀਲ ਪੋਸਟਰਾਂ ਦੇ ਲਗਾਉਣ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਅਗਸਤ 2022 ਤੱਕ ਲਾਗੂ ਰਹਿਣਗੇ।

ਜਨਤਕ ਥਾਵਾਂ ਤੇ ਮਾਰੂ ਹਥਿਆਰਾਂ ਨਾਲ ਲੈ ਕੇ ਚਲਣ ਤੇ ਪਾਬੰਦੀ

ਜ਼ਿਲ੍ਹਾ ਮੈਜਿਸਟ੍ਰੇਟ ਨੇ ਫੌਜਦਾਰੀ ਦੰਡ ਸੰਘਤਾ 1973 ਦੀ ਧਾਰਾ 144 ਅਧੀਨ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਜਨਤਕ ਥਾਵਾਂ ਤੇ ਮਾਰੂ ਹਥਿਆਰਾਂ ਨੂੰ ਨਾਲ ਲੈ ਕੇ ਚਲਣ, ਕਿਸੇ ਵਿਅਕਤੀ ਵੱਲੋਂ ਮੀਟਿੰਗ ਕਰਨ, ਧਰਨੇ ਦੇਣ, ਜਲੂਸ/ਰੈਲੀਆਂ, ਮੁਜਾਹਰੇ, ਹੜਤਾਲਾਂ ਕਰਨਾ, ਪੁਤਲੇ ਸਾੜਨ ਨਾਲ ਆਵਾਜਾਈ ਵਿਚ ਵਿਘਨ ਪਾਉਣ ਅਤੇ ਜਨਤਕ ਥਾਵਾਂ ਤੇ ਮੀਟਿੰਗ ਕਰਨਾ ਆਦਿ ਦੇ ਪਾਬੰਦੀ ਲਗਾਈ ਹੈ। ਜ਼ਿਲ੍ਹਾ ਫਿਰੋਜਪੁਰ ਵਿਚ ਵੱਖ-ਵੱਖ ਜਥੇਬੰਦੀਆਂ ਵੱਲੋਂ ਸਮੇਂ ਸਮੇਂ ਤੇ ਧਰਨੇ ਦੇਣ, ਮੁਜਾਹਰੇ, ਹੜਤਾਲਾਂ ਅਤੇ ਪੁਤਲੇ ਸਾੜਨ ਦਾ ਸੱਦਾ ਦਿੱਤਾ ਜਾਂਦਾ ਹੈ ਜਿਸ ਨਾਲ ਆਵਾਜਾਈ ਵਿਚ ਵਿਘਨ ਪੈਂਦਾ ਹੈ ਅਤੇ ਆਮ ਜਨ-ਜੀਵਨ ਅਸਤ-ਵਿਅਸਤ ਹੋਣ ਦਾ ਵੀ ਡਰ ਹੁੰਦਾ ਹੈ। ਇਹ ਹੁਕਮ ਸਰਕਾਰੀ ਡਿਊਟੀ ਕਰ ਰਹੇ ਪੁਲਿਸ, ਫੌਜ ਦੇ ਜਵਾਨ, ਹਰ ਸਰਕਾਰੀ ਕਰਮਚਾਰੀ ਅਤੇ ਵਿਆਹ-ਸ਼ਾਦੀਆਂ ਤੇ ਸ਼ਾਂਤਮਈ ਢੰਗ ਨਾਲ ਕੀਤੇ ਜਾ ਰਹੇ ਜਲੂਸ, ਇਲੈਕਸ਼ਨ ਸਬੰਧੀ ਰਿਹਰਸਲਾਂ ਅਤੇ ਉਹ ਸਾਰੀਆਂ ਥਾਵਾਂ ਜਿਸ ਲਈ ਸਪਸ਼ਟ ਪ੍ਰਵਾਨਗੀ ਜ਼ਿਲ੍ਹਾ/ਉਪ ਮੰਡਲ ਮੈਜਿਸਟਰੇਟ ਤੋਂ ਲਈ ਹੋਵੇ ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ 20 ਅਗਸਤ  2022 ਤੱਕ ਲਾਗੂ ਰਹਿਣਗੇ।

ਸਰਕਾਰੀ ਸੜਕ ਦੀ ਜਮੀਨ/ਲਿੰਕ ਸੜਕਾਂ ਦੇ ਨਾਲ ਲਗਦੀ ਜਗ੍ਹਾਂ ਤੇ ਨਜਾਇਜ ਕਬਜਾ ਕਰਨ ਤੇ ਮਨਾਹੀ

ਜ਼ਿਲ੍ਹਾ ਮੈਜਿਸਟਰੇਟ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤਾ ਹੈ ਕਿ ਕੋਈ ਵੀ ਵਿਅਕਤੀ ਸਰਕਾਰੀ ਸੜਕ ਦੀ ਜਮੀਨ/ਲਿੰਕ ਸੜਕਾਂ ਦੇ ਨਾਲ ਲਗਦੀ ਜਗ੍ਹਾਂ ਤੇ ਨਜਾਇਜ ਕਬਜਾ ਨਾ ਕਰੇ ਕਿਉਂਕਿ ਅਜਿਹਾ ਕਰਨ ਨਾਲ ਪਬਲਿਕ ਦੀ ਅਸੁਰੱਖਿਅਤਤਾ ਵਧਦੀ ਹੈ।ਵੇਖਣ ਵਿਚ ਆਉਂਦਾ ਹੈ ਕਿ ਕਈ ਜਿੰਮੀਦਾਰਾਂ ਜਿਨ੍ਹਾਂ ਦੀ ਜਮੀਨ ਲਿੰਕ ਸੜਕਾਂ ਨਾਲ ਲਗਦੀ ਹੈ, ਵੱਲੋਂ ਸੜਕਾਂ ਦੇ ਬਰਮ ਕਬਜੇ ਹੇਠ ਕੀਤੇ

LEAVE A REPLY

Please enter your comment!
Please enter your name here