ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਤਹਿਤ 71165 ਰਸੋਈ ਗੈਸ ਕੁਨੈਕਸ਼ਨ ਮੁਹੱਈਆ ਕਰਵਾਏ: ਡਿਪਟੀ ਕਮਿਸ਼ਨਰ

ਜਲੰਧਰ (ਦ ਸਟੈਲਰ ਨਿਊਜ਼): ਜ਼ਿਲ੍ਹੇ ਵਿੱਚ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ (ਪੀ.ਐਮ.ਯੂ.ਵਾਈ.) ਤਹਿਤ ਹੁਣ ਤੱਕ ਕੁੱਲ 71165 ਘਰੇਲੂ ਰਸੋਈ ਗੈਸ ਕੁਨੈਕਸ਼ਨ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਪਹਿਲੇ ਪੜਾਅ ਅਧੀਨ ਜ਼ਿਲ੍ਹੇ ਵਿੱਚ 70433 ਐਲ.ਪੀ.ਜੀ. ਕੁਨੈਕਸ਼ਨ ਜਾਰੀ ਕੀਤੇ ਗਏ, ਜਿਨ੍ਹਾਂ ਵਿੱਚ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ (ਆਈ.ਓ.ਸੀ.ਐਲ) ਵੱਲੋਂ 35001, ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਐਚ.ਪੀ.ਸੀ.ਐਲ.) ਵੱਲੋਂ 17365 ਅਤੇ ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਬੀ.ਪੀ.ਸੀ.ਐਲ) ਵੱਲੋਂ ਜਾਰੀ 18067 ਕੁਨੈਕਸ਼ਨ ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪੀ.ਐਮ.ਯੂ.ਵਾਈ. ਦੇ ਦੂਜੇ ਪੜਾਅ ਵਿੱਚ  732 ਕੁਨੈਕਸ਼ਨ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵਿੱਚ 285 ਕੁਨੈਕਸ਼ਨ ਆਈ.ਓ.ਸੀ.ਐਲ. ਵੱਲੋਂ, 188 ਐਚ.ਪੀ.ਸੀ.ਐਲ. ਵੱਲੋਂ ਅਤੇ 259 ਬੀ.ਪੀ.ਸੀ.ਐਲ. ਵੱਲੋਂ ਜ਼ਿਲ੍ਹੇ ਵਿੱਚ ਜਾਰੀ ਕੀਤੇ ਗਏ ਹਨ।

Advertisements

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਕੀਮ ਤਹਿਤ ਐਸ.ਸੀ., ਐਸ.ਟੀ., ਬੀ.ਸੀ., ਗਰੀਬ ਪਰਿਵਾਰ ਦੀ ਬਾਲਗ ਮਹਿਲਾ, ਨੀਲਾ ਕਾਰਡ ਧਾਰਕ ਅਤੇ ਜਿਸ ਦੇ ਪਰਿਵਾਰ ਦੇ ਕਿਸੇ ਵੀ ਮੈਂਬਰ ਦੇ ਨਾਂ ‘ਤੇ ਪਹਿਲਾਂ ਐਲ.ਪੀ.ਜੀ. ਕੁਨੈਕਸ਼ਨ ਮੌਜੂਦ ਨਹੀਂ ਹੈ, ਦੇ ਨਾਮ ‘ਤੇ ਐਲ.ਪੀ.ਜੀ. ਕੁਨੈਕਸ਼ਨ ਜਾਰੀ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਬਿਨੈਕਾਰ ਮਹਿਲਾ ਵੱਲੋਂ ਆਨਲਾਈਨ ਅਰਜ਼ੀ ਰਾਹੀਂ ਆਪਣਾ ਨਾਮ ਦਰਜ ਕਰਵਾਇਆ ਜਾ ਸਕਦਾ ਹੈ ਜਾਂ ਓਪਚਾਰਿਕਤਾਵਾਂ ਪੂਰੀਆਂ ਕਰਨ ਉਪਰੰਤ ਸਕੀਮ ਦਾ ਲਾਭ ਲੈਣ ਲਈ ਨਜ਼ਦੀਕੀ ਐਲ.ਪੀ.ਜੀ. ਗੈਸ ਏਜੰਸੀ ਵਿਖੇ ਪਹੁੰਚ ਕੀਤੀ ਜਾ ਸਕਦੀ ਹੈ। ਯੋਜਨਾ ਤਹਿਤ ਪਹਿਲਾ ਭਰਿਆ ਸਿਲੰਡਰ ਅਤੇ ਸਟੋਵ ਮੁਫ਼ਤ ਪ੍ਰਦਾਨ ਕੀਤਾ ਜਾਂਦਾ ਹੈ। ਇਸ ਤੋਂ ਬਾਅਦ ਯੋਜਨਾ ਦੇ ਲਾਭਪਾਤਰੀਆਂ ਨੂੰ ਹਰੇਕ ਸਿਲੰਡਰ ਭਰਾਈ ‘ਤੇ 220 ਰੁਪਏ ਦੀ ਸਬਸਿਡੀ ਪ੍ਰਦਾਨ ਕੀਤੀ ਜਾ ਰਹੀ ਹੈ।   

ਘਨਸ਼ਿਆਮ ਥੋਰੀ ਨੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਪੰਚਾਇਤਾਂ ਅਤੇ ਨਗਰ ਕੌਂਸਲਾਂ ਰਾਹੀਂ ਮੁਹਿੰਮ ਚਲਾ ਕੇ ਲੋਕਾਂ ਨੂੰ ਇਸ ਯੋਜਨਾ ਸਬੰਧੀ ਜਾਗਰੂਕ ਕਰਨ ਦੀਆਂ ਹਦਾਇਤਾਂ ਦਿੱਤੀਆਂ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਸਹਾਇਤਾ/ਜਾਣਕਾਰੀ ਲਈ ਲੋਕ ਫੂਡ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀ/ਕਰਮਚਾਰੀਆਂ ਨਾਲ 87250-66777 ‘ਤੇ ਸੰਪਰਕ ਕਰ ਸਕਦੇ ਹਨ ਜਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੇਟ-2 ਦੇ ਸਾਹਮਣੇ ਜ਼ਿਲ੍ਹਾ ਖੁਰਾਕ, ਸਿਵਲ ਅਤੇ ਸਪਲਾਈ ਅਫ਼ਸਰ ਦੇ ਦਫ਼ਤਰ ਵਿਖੇ ਪਹੁੰਚ ਕੀਤੀ ਜਾ ਸਕਦੀ ਹੈ।

LEAVE A REPLY

Please enter your comment!
Please enter your name here