ਅਫਗਾਨਿਸਤਾਨ ਵਿੱਚ ਭੂਚਾਲ ਨੇ ਮਚਾਈ ਤਬਾਈ, 950 ਤੋਂ ਵੱਧ ਲੋਕਾਂ ਦੀ ਮੌਤ, 600 ਜ਼ਖਮੀ

ਦਿੱਲੀ ( ਦ ਸਟੈਲਰ ਨਿਊਜ਼) , ਰਿਪੋਰਟ : ਜੋਤੀ ਗੰਗੜ੍ਹ। ਅਫਗਾਨਿਸਤਾਨ ‘ਚ ਅੱਜ ਸਵੇਰੇ ਆਏ ਭੂਚਾਲ ਕਾਰਨ ਜਾਨ-ਮਾਲ ਦਾ ਭਾਰੀ ਨੁਕਸਾਨ ਹੋਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ, 6.1 ਦੀ ਤੀਬਰਤਾ ਵਾਲੇ ਇਸ ਭੂਚਾਲ ਕਾਰਨ ਘੱਟੋ-ਘੱਟ 950 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। 600 ਤੋਂ ਵੱਧ ਲੋਕ ਜ਼ਖਮੀ ਹੋ ਗਏ। ਅਫ਼ਗ਼ਾਨ ਐਮਰਜੈਂਸੀ ਅਧਿਕਾਰੀ ਦਾ ਕਹਿਣਾ ਹੈ ਕਿ ਅਫ਼ਗ਼ਾਨਿਸਤਾਨ ‘ਚ ਆਏ ਸ਼ਕਤੀਸ਼ਾਲੀ ਭੂਚਾਲ ਕਾਰਨ 950 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ 600 ਜ਼ਖਮੀ ਹੋਏ ਹਨ।

Advertisements

ਅਧਿਕਾਰੀਆਂ ਨੇ ਕਿਹਾ ਹੈ ਕਿ ਅਫਗਾਨਿਸਤਾਨ ਦੇ ਦੋ ਦਹਾਕਿਆਂ ਵਿੱਚ ਸਭ ਤੋਂ ਘਾਤਕ ਭੂਚਾਲ ਨੇ ਬੁੱਧਵਾਰ ਨੂੰ ਦੱਖਣੀ-ਪੂਰਬੀ ਸ਼ਹਿਰ ਖੋਸਤ ਦੇ ਨੇੜੇ ਘੱਟੋ-ਘੱਟ 950 ਲੋਕਾਂ ਦੀ ਮੌਤ ਹੋ ਗਈ। ਯੂਰਪੀਅਨ ਮੈਡੀਟੇਰੀਅਨ ਭੂਚਾਲ ਕੇਂਦਰ ਨੇ ਕਿਹਾ ਕਿ ਇਸ ਭੂਚਾਲ ਦਾ ਪ੍ਰਭਾਵ 500 ਕਿਲੋਮੀਟਰ ਦੇ ਘੇਰੇ ਵਿੱਚ ਸੀ। ਇਸ ਕਾਰਨ ਅਫਗਾਨਿਸਤਾਨ, ਪਾਕਿਸਤਾਨ ਅਤੇ ਭਾਰਤ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

LEAVE A REPLY

Please enter your comment!
Please enter your name here