Saturday, October 10, 2026
Home Chandigarh ਚੰਡੀਗੜ੍ਹ ਦੀ ਸਭ ਤੋਂ ਵੱਡੀ ਫਰਨੀਚਰ ਮਾਰਕਿਟ ਵਿੱਚ ਲੱਗੀ ਅੱਗ, ਲੱਖਾਂ ਰੁਪਏ...

ਚੰਡੀਗੜ੍ਹ ਦੀ ਸਭ ਤੋਂ ਵੱਡੀ ਫਰਨੀਚਰ ਮਾਰਕਿਟ ਵਿੱਚ ਲੱਗੀ ਅੱਗ, ਲੱਖਾਂ ਰੁਪਏ ਦਾ ਸੜਿਆਂ ਸਮਾਨ

ਚੰਡੀਗੜ੍ਹ ( ਦ ਸਟੈਲਰ ਨਿਊਜ਼) , ਰਿਪੋਰਟ : ਜੋਤੀ ਗੰਗੜ੍ਹ। ਚੰਡੀਗੜ੍ਹ ਦੀ ਸਭ ਤੋਂ ਵੱਡੀ ਫਰਨੀਚਰ ਮਾਰਕੀਟ ‘ਚ ਭਿਆਨਕ ਅੱਗ ਲੱਗਣ ਦੀ ਸੂਚਨਾ ਮਿਲੀ ਹੈ । ਮਿਲੀ ਜਾਣਕਾਰੀ ਦੇ ਅਨੁਸਾਰ, ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ, ਹਾਲਾਂਕਿ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਚੰਡੀਗੜ੍ਹ ਦੇ ਸੈਕਟਰ 53-54 ਦੀ ਫਰਨੀਚਰ ਮਾਰਕੀਟ ‘ਚ ਅੱਗ ਲੱਗੀ ਸੀ।

Advertisements

ਜਿਸ ਦੀ ਸੂਚਨਾ ਮਿਲਣ ‘ਤੇ ਅੱਗ ਬੁਝਾੳ ਦਸਤੇ ਦੀਆਂ ਗੱਡੀਆਂ ਨੇ ਮੌਕੇ ਤੇ ਪਹੁੰਚ ਕੇ ਅੱਗ ਤੇ ਕਾਬੂ ਪਾਇਆਂ। ਦੱਸਿਆ ਜਾ ਰਿਹਾ ਹੈ 5 ਦੁਕਾਨਾਂ ਵੀ ਇਸ ਭਿਆਨਕ ਅੱਗ ਦੀ ਲਪੇਟ ‘ਚ ਆਈਆਂ ਹਨ। ਮੌਕੇ ‘ਤੇ 6 ਅੱਗ ਬੁਝਾਊ ਗੱਡੀਆਂ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਅੱਗ ਦੇ ਕਾਰਨਾਂ ਪਿੱਛੇ ਸ਼ਾਰਟ ਸਰਕਟ ਨੂੰ ਮੰਨਿਆ ਜਾ ਰਿਹਾ ਹੈ।

LEAVE A REPLY

Please enter your comment!
Please enter your name here