ਦਫ਼ਤਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲੜਕੀਆਂ ਨੂੰ ਦਿੱਤੀ ਜਾ ਰਹੀ ਹੈ ਕੰਪਿਊਟਰ ਕੋਰਸ ਦੀ ਮੁਫ਼ਤ ਸਿਖਲਾਈ

ਫਿਰੋਜ਼ਪੁਰ , (ਦ ਸਟੈਲਰ ਨਿਊਜ਼): ਜ਼ਿਲ੍ਹਾ ਬਿਊਰੋ ਆਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ, ਫਿਰੋਜਪੁਰ ਵੱਲੋਂ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਅਮ੍ਰਿਤ ਸਿੰਘ ਆਈ. ਏ. ਐਸ. ਦੇ ਦਿਸ਼ਾ ਨਿਰਦੇਸ਼ਾਂ ਤੇ ਇੱਕ ਵੱਖਰਾ ਉਪਰਾਲਾ ਕਰਦੇ ਹੋਏ ਦਫਤਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਅੰਦਰ ਮੌਜੂਦ ਕੰਪਿਊਟਰ ਲੈਬ ਵਿੱਚ ਜਿਲ੍ਹੇ ਦੀਆਂ ਲੋੜਵੰਦ ਅਤੇ ਇਛੁੱਕ ਲੜਕੀਆਂ ਲਈ ਬਿਲਕੁਲ ਮੁਫ਼ਤ ਕੋਰਸ ਸ਼ੁਰੂ ਕੀਤਾ ਗਿਆ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਹਰਮੇਸ਼ ਕੁਮਾਰ ਵੱਲੋਂ ਵਧੇਰੇ ਜਾਣਕਾਰੀ ਦਿੰਦੇ ਦੱਸਿਆ ਗਿਆ ਕਿ ਇਹ ਕੋਰਸ ਤਿੰਨ ਮਹੀਨੇ ਲਈ ਚਲਾਇਆ ਜਾਵੇਗਾ, ਜਿਸ ਦਾ ਮੁੱਖ ਮੰਤਵ ਨੌਜਵਾਨ ਲੜਕੀਆਂ ਨੂੰ ਕੰਪਿਊਟਰ ਦੀ ਮੁੱਢਲੀ ਜਾਣਕਾਰੀ ਦੇਣ ਦੇ ਨਾਲ ਨਾਲ ਭਵਿੱਖ ਵਿੱਚ ਆਉਣ ਵਾਲੀ ਭਰਤੀ ਦੇ ਕਾਬਲ ਬਣਾਉਣਾ ਹੈ। ਕੋਰਸ ਦੌਰਾਨ ਪ੍ਰਾਰਥੀਆਂ ਨੂੰ ਬੇਸਿਕ ਕੰਪਿਊਟਰ, ਡਿਜੀਟਲ ਲਿਟਰੇਸੀ, ਪਰਸਨੈਲਟੀ ਡਿਪੈਲਪਮੈਂਟ, ਇੰਟਰਵਿਊ ਸਕਿੱਲਜ਼, ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਅਤੇ ਹੁਨਰ ਨੂੰ ਨਿਖਾਰਣ ਲਈ ਲੋੜੀਂਦੀ ਸਿੱਖਿਆ ਦਿੱਤੀ ਜਾਵੇਗੀ।

Advertisements


ਉਨ੍ਹਾਂ ਨੇ ਦੱਸਿਆ ਕਿ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਫਿਰੋਜਪੁਰ ਵੱਲੋਂ ਵੱਖਰਾ ਉਪਰਾਲਾ ਕੀਤਾ ਗਿਆ ਤਾਂ ਜੋ ਸਰਕਾਰ ਵੱਲੋਂ ਸਥਾਪਿਤ ਇਨਫਰਾਸੱਟਰਕਚਰ ਨੂੰ ਲੋੜਵੰਦ ਪ੍ਰਾਰਥੀਆਂ ਦੀ ਭਲਾਈ ਲਈ ਲਾਹੇਵੰਦ ਬਣਾਇਆ ਜਾ ਸਕੇ। ਇਸ ਸਬੰਧੀ ਪਲੇਸਮੈਂਟ ਅਫਸਰ, ਸ਼੍ਰੀ ਗੁਰਜੰਟ ਸਿੰਘ ਵੱਲੋਂ ਵਧੇਰੇ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਬਿਊਰੋ ਵਿੱਚ ਸਥਾਪਿਤ ਕੰਪਿਊਟਰ ਲੈਬ/ਲਾਇਬ੍ਰੇਰੀ ਵਿੱਚ ਇਹ ਬੈਚ ਚਲਾਇਆ ਜਾ ਰਿਹਾ ਹੈ ਜਿਸ ਵਿੱਚ ਫਿਰੋਜਪੁਰ ਸ਼ਹਿਰ ਅਤੇ ਛਾਉਣੀ ਤੋਂ ਪ੍ਰਾਰਥੀਆਂ ਵੱਲੋਂ ਭਾਗ ਲਿਆ ਜਾ ਰਿਹਾ ਹੈ।ਬਿਊਰੋ ਵੱਲੋਂ ਸ਼ੁਰੂ ਕਰਵਾਏ ਇਸ ਕੋਰਸ ਦਾ ਮੰਤਵ ਭਵਿੱਖ ਨੂੰ ਧਿਆਨ ਵਿੱਚ ਰੱਖਦੇ ਹੋਏ ਜਿਲ੍ਹੇ ਫਿਰੋਜਪੁਰ ਦੀਆਂ ਲੜਕੀਆਂ ਦੇ ਹੁਨਰ ਨੂੰ ਨਿਖਾਰ ਕੇ ਆਪਣੇ ਪੈਰਾਂ ਤੇ ਖੜ੍ਹਾ ਕਰਨਾ ਹੈ। 

LEAVE A REPLY

Please enter your comment!
Please enter your name here