ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ ਆਇਆਂ ਧਮਕੀ ਭਰਿਆ ਫੋਨ, ਫਿਰੌਤੀ ਦੀ ਕੀਤੀ ਮੰਗ

ਚੰਡੀਗੜ੍ਹ: (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਸਿੱਧੂ ਮੂਸੇਵਾਲਾ ਕਤਲਕਾਂਡ ਤੋਂ ਬਾਅਦ ਲਗਾਤਾਰ ਗੈਂਗਸਟਰਾਂ ਵੱਲੋਂ ਫੋਨ ਰਾਹੀਂ ਰੋਜ਼ਾਨਾ ਕਿਸੇ ਨਾ ਕਿਸੇ ਵਿਅਕਤੀ ਜਾਂ ਮੰਤਰੀ ਨੂੰ ਫੋਨ ਰਾਹੀਂ ਧਮਕੀਆਂ ਮਿਲਣ ਦਾ ਸਿਲਸਿਲਾ ਜਾਰੀ ਹੈ। ਦੱਸਿਆਂ ਜਾ ਰਿਹਾ ਹੈ ਕਿ ਹੁਣ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਤੋਂ ਬਾਅਦ ਕਾਂਗਰਸ ਦੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ ਧਮਕੀ ਭਰਿਆ ਫੋਨ ਆਇਆ ਹੈ।

Advertisements

ਫੋਨ ਕਰਨ ਵਾਲੇ ਨੇ ਉਨ੍ਹਾਂ ਕੋਲੋਂ ਫਿਰੌਤੀ ਦੀ ਮੰਗ ਕੀਤੀ ਹੈ ਅਤੇ ਨਾ ਦੇਣ ‘ਤੇ ਅੰਜਾਮ ਭੁਗਤਣ ਦੀ ਗੱਲ ਕਹੀ ਹੈ। ਮਾਮਲੇ ਦੀ ਸੂਚਨਾ ਮਿਲਣ ‘ਤੇ ਪੰਜਾਬ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ। ਸੂਤਰਾਂ ਅਨੁਸਾਰ ਇਹ ਵੀ ਪਤਾ ਲੱਗਿਆ ਹੈ ਇਹ ਜਿਹੜੀਆਂ ਪਿਛਲੇ ਲੰਬੇ ਸਮੇਂ ਤੋਂ ਧਮਕੀਆਂ ਬਾਰੇ ਦੱਸਿਆ ਜਾ ਰਿਹਾ ਹੈ। ਇਹ ਧਮਕੀਆਂ ਬਿਸ਼ਨੋਈ ਗੈਂਗ ਦੇ ਮੈਂਬਰ ਹੀ ਦੱਸੇ ਜਾ ਰਹੇ ਹਨ।

LEAVE A REPLY

Please enter your comment!
Please enter your name here