27 ਜੂਨ ਤੋਂ 3 ਜੁਲਾਈ 2022 ਤੱਕ ਮਨਾਇਆ ਜਾਵੇਗਾ ਬਾਲ ਅਤੇ ਕਿਸ਼ੋਰ ਮਜਦੂਰੀ ਖਾਤਮਾ ਸਪਤਾਹ: ਡਿਪਟੀ ਕਮਿਸ਼ਨਰ

ਫਿਰੋਜ਼ਪੁਰ (ਦ ਸਟੈਲਰ ਨਿਊਜ਼): ਡਿਪਟੀ ਕਮਿਸ਼ਨਰ ਅਮ੍ਰਿਤ ਸਿੰਘ ਨੇ ਦਸਿਆ ਕਿ ਜ਼ਿਲ੍ਹੇ ’ਚ 27 ਜੂਨ ਤੋਂ 3 ਜੁਲਾਈ 2022 (ਸਿਵਾਏ 2 ਜੁਲਾਈ ਤੇ 3 ਜੁਲਾਈ ਨੂੰ ਛੁੱਟੀ ਹੋਣ ਕਰਕੇ) ਤੱਕ ਬਾਲ ਅਤੇ ਕਿਸ਼ੋਰ (ਅਡੋਲਸੈਂਟ) ਮਜਦੂਰੀ ਖਾਤਮਾ ਸਪਤਾਹ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਚਾਈਲਡ ਐਂਡ ਅਡੋਲਸੈਂਟ ਲੇਬਰ (ਪ੍ਰੋਹਿਬਸ਼ਨ ਐਂਡ ਰੈਗੂਲੇਸ਼ਨ) ਅਮੈਂਡਮੈਂਟ ਐਕਟ-2016 ਅਤੇ ਕੇਂਦਰ ਸਰਕਾਰ ਵੱਲੋਂ ਜਾਰੀ ਐਸ.ਓ.ਪੀ. ਅਧੀਨ ਬਾਲ ਮਜਦੂਰੀ ਖਾਤਮੇ ਸਬੰਧੀ ਜਿਲ੍ਹੇ ਦੀਆਂ ਸਮੂਹ ਸਬ-ਡਵੀਜਨਾਂ ਦੇ ਉਪ ਮੰਡਲ ਮੈਜਿਸਟ੍ਰੇਟਾਂ ਦੀ ਅਗਵਾਈ ਵਿੱਚ ਅਚਨਚੇਤ ਛਾਪੇ ਮਾਰਨ, ਲੱਭੇ ਗਏ ਬਾਲ ਮਜਦੂਰਾਂ ਦੇ ਪੁਨਰਵਾਸ ਅਤੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਟੀਮਾਂ ਗਠਿਤ ਕੀਤੀਆਂ ਗਈਆਂ ਹਨ।

Advertisements

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੈਕਿੰਗ ਟੀਮਾਂ ਨਾਲ ਪੁਲਿਸ ਵਿਭਾਗ ਦੇ ਕਰਮਚਾਰੀ ਤਾਇਨਾਤ ਹਨ ਜੋ ਕਿ ਦੋਸ਼ੀਆਂ ਖਿਲਾਫ ਐਫ.ਆਈ. ਆਰ. ਦਰਜ ਕਰਨਗੇ ਅਤੇ ਮੁਆਇਨਾ ਕਰਨ ਲਈ ਮੈਡੀਕਲ ਅਫ਼ਸਰ ਚੈਕਿੰਗ ਟੀਮਾਂ ਨਾਲ ਮੌਜੂਦ ਰਹਿਣਗੇ। ਡਿਪਟੀ ਡਾਇਰੈਕਟਰ ਆਫ਼ ਫੈਕਟਰੀਜ ਵੀ ਭੱਠਿਆਂ/ਫੈਕਟਰੀਆਂ ਵਿੱਚ ਚੈਕਿੰਗ ਕਰਨ ਲਈ ਟੀਮ ਦੇ ਨਾਲ ਹੋਣਗੇ। ਉਨ੍ਹਾਂ ਅੱਗੇ ਕਿਹਾ ਕਿ ਦਫ਼ਤਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਦਾ ਨੁਮਾਇੰਦਾ ਚੈਕਿੰਗ ਟੀਮਾਂ ਨਾਲ ਰਹੇਗਾ ਅਤੇ ਲੋੜ ਪੈਣ ’ਤੇ ਬਾਲ ਮਜ਼ਦੂਰਾਂ ਨੂੰ ਸ਼ੈਲਟਰ ਹੋਮ ਵਿੱਚ ਭੇਜਣ ਲਈ ਪਾਬੰਦ ਹੋਵੇਗਾ। ਚੈਕਿੰਗ ਦੌਰਾਨ ਨਗਰ ਕੌਂਸਲਾਂ ਦੇ ਅਧਿਕਾਰੀ ਵੀ ਟੀਮਾਂ ਨਾਲ ਰਹਿਣਗੇ ਅਤੇ ਇਹ ਟੀਮਾਂ ਸਬੰਧਤ ਉਪ ਮੰਡਲ ਮੈਜਿਸਟਰੇਟ ਦੀ ਅਗਵਾਈ ਵਿੱਚ ਹਫ਼ਤੇ ਦੌਰਾਨ ਚੈਕਿੰਗ ਕਰਕੇ ਆਪਣੀ ਰਿਪੋਰਟ ਸਹਾਇਕ ਕਿਰਤ ਕਮਿਸ਼ਨਰ ਨੂੰ ਭੇਜਣਗੇ ਜੋ ਕਿ ਅਗਲੇਰੀ ਕਾਰਵਾਈ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਭੇਜਣਗੇ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿਖਿਆ ਅਫਸਰ ਬਾਲ ਮਜ਼ਦੂਰਾਂ ਦੀ ਸਰਵ ਸਿਖਿਆ ਅਭਿਆਨ ਤਹਿਤ ਪੜ੍ਹਾਈ ਸਬੰਧੀ ਪੁਖਤਾ ਇੰਤਜਾਮ ਕਰਵਾਉਣੇ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਇੰਨ੍ਹਾਂ ਟੀਮਾਂ ਵੱਲੋਂ ਸਾਂਝੇ ਤੌਰ ’ਤੇ ਦੁਕਾਨਾਂ, ਭੱਠਿਆਂ, ਫੈਕਟਰੀਆਂ, ਮਨ-ਪ੍ਰਚਾਵੇ ਨਾਲ ਸਬੰਧਤ ਅਦਾਰਿਆਂ ਆਦਿ ਵਿੱਚ ਚੈਕਿੰਗ ਕੀਤੀ ਜਾਵੇਗੀ। ਸਪਤਾਹ ਦੌਰਾਨ ਘਰੇਲੂ ਕੰਮਾਂ ’ਚ ਲੱਗੇ ਬਾਲ ਕਿਰਤੀਆਂ ਦੀ ਵੀ ਵਿਸ਼ੇਸ਼ ਤੌਰ ’ਤੇ ਚੈਕਿੰਗ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਉਪ ਮੰਡਲ ਮੈਜਿਸਟਰੇਟ ਚੈਕਿੰਗ ਟੀਮਾਂ ਦੀ ਸੁਪਰਵੀਜ਼ਨ ਅਤੇ ਅਗਵਾਈ ਕਰਨਗੇ।

LEAVE A REPLY

Please enter your comment!
Please enter your name here