ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਵੱਲੋਂ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਲਗਾਇਆ ਰੋਜ਼ਗਾਰ ਕੈਂਪ

ਫਿਰੋਜ਼ਪੁਰ, (ਦ ਸਟੈਲਰ ਨਿਊਜ਼): ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ, ਫਿਰੋਜਪੁਰ ਵੱਲੋਂ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 23 ਜੂਨ 2022 ਨੂੰ ਰੋਜਗਾਰ ਕੈਂਪ ਲਗਾਇਆ ਗਿਆ। ਇਸ ਸਬੰਧੀ  ਜ਼ਿਲ੍ਹਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀ ਹਰਮੇਸ਼ ਕੁਮਾਰ ਨੇ ਦਸਿਆ ਕਿ ਇਸ ਰੋਜਗਾਰ ਕੈਂਪ ਵਿੱਚ ਐਲੀਨਾ ਆਟੋ ਇੰਡਸਟਰੀਜ਼ ਪ੍ਰਾਈਵੇਟ ਲਿਮਟਿਡ ਕੰਪਨੀ ਵੱਲੋਂ ਭਾਗ ਲਿਆ ਗਿਆ। ਇਸ ਕੈਂਪ ਵਿੱਚ 103 ਪ੍ਰਾਰਥੀਆਂ ਵੱਲੋਂ ਹਿੱਸਾ ਲਿਆ ਗਿਆ, ਜਿਨ੍ਹਾਂ ਵਿੱਚੋ ਕੰਪਨੀ ਵੱਲੋਂ 75 ਪ੍ਰਾਰਥੀਆਂ ਨੂੰ ਸ਼ਾਰਟਲਿਸਟ ਕੀਤਾ ਗਿਆ ਹੈ।

Advertisements


ਇਸ ਮੌਕੇ ਸ਼੍ਰੀ ਗੁਰਜੰਟ ਸਿੰਘ, ਪਲੇਸਮੈਂਟ ਅਫਸਰ, ਫਿਰੋਜਪੁਰ ਵੱਲੋਂ ਇਸ ਕੈਂਪ ਵਿੱਚ ਹਾਜ਼ਰ ਹੋਏ ਪ੍ਰਾਰਥੀਆਂ ਦੀ ਕਾਊਂਸਲਿੰਗ ਕੀਤੀ ਗਈ, ਜਿਸ ਵਿੱਚ ਉਹਨਾਂ ਨੂੰ ਆਪਣੀ ਵਿਦਿਅਕ ਯੋਗਤਾ ਦੇ ਮੁਤਾਬਿਕ ਸਹੀ ਕਿੱਤਾ ਚੁੰਨਣ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਪੰਜਾਬ ਸਰਕਾਰ ਦੇ ਆਨਲਾਈਨ ਪੋਰਟਲ  www.pgrkam.com  ਅਤੇ  www.ncs.gov.in    ਤੇ ਰਜਿਸਟਰਡ ਹੋਣ ਬਾਰੇ ਕਿਹਾ ਗਿਆ ਅਤੇ ਪੰਜਾਬ ਸਰਕਾਰ ਦੁਆਰਾ ਦਿੱਤੀਆਂ ਜਾ ਰਹੀਆਂ ਮੁਫਤ ਟ੍ਰੇਨਿੰਗਾਂ, ਸਵੈ-ਰੋਜ਼ਗਾਰ ਦੀਆਂ ਵੱਖ-ਵੱਖ ਸਕੀਮਾਂ, ਸਕਿੱਲ ਕੋਰਸਾਂ ਅਤੇ ਜਿਲ੍ਹਾ ਬਿਊਰੋ ਆਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫਤਰ, ਫਿਰੋਜਪੁਰ ਵਿਖੇ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ।

LEAVE A REPLY

Please enter your comment!
Please enter your name here