ਸੀ-ਪਾਈਟ ਕੈਂਪ ਰਾਹੋਂ ਵਿਖੇ ਯੁਵਕਾਂ ਲਈ ਪੰਜਾਬ ਪੁਲਿਸ ਤੇ ਆਰਮੀ ਦੀ ਭਰਤੀ ਵਾਸਤੇ ਮੁਫ਼ਤ ਪ੍ਰੀ-ਟਰੇਨਿੰਗ ਕੈਂਪ ਸ਼ੁਰੂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਜ਼ਿਲ੍ਹਾ ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਦੇ ਯੁਵਕਾਂ ਦੀ ਪੰਜਾਬ ਪੁਲਿਸ ਤੇ ਆਰਮੀ ਦੀ ਭਰਤੀ ਲਈ ਸੀ-ਪਾਈਟ ਕੈਂਪ (ਰਾਹੋਂ) ਨਵਾਂਸ਼ਹਿਰ ਵਿਖੇ ਮੁਫ਼ਤ ਪ੍ਰੀ-ਟਰੇਨਿੰਗ ਕੈਂਪ ਸ਼ੁਰੂ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਂਪ ਇੰਚਾਰਜ ਸ੍ਰੀ ਨਿਰਮਲ ਸਿੰਘ ਨੇ ਦੱਸਿਆ ਕਿ ਚਾਹਵਾਨ ਯੁਵਕ ਹਰ ਹਫ਼ਤੇ ਮੰਗਲਵਾਰ ਤੇ ਵੀਰਵਾਰ ਵਾਲੇ ਦਿਨ ਆਪਣੇ ਅਸਲ ਸਰਟੀਫਿਕੇਟ ਲੈ ਕੇ ਸਵੇਰੇ 9 ਵਜੇ ਟਰਾਇਲ ਦੇਣ ਲਈ ਸੀ-ਪਾਈਟ ਕੈਂਪ, ਨਹਿਰੀ ਰੈਸਟ ਹਾਊਸ, ਰਾਹੋਂ ਰੋਡ, ਨਵਾਂਸ਼ਹਿਰ ਵਿਖੇ ਆ ਸਕਦੇ ਹਨ। ਉਨ੍ਹਾਂ ਦੱਸਿਆ ਕਿ ਆਰਮੀ ਲਈ ਨੌਜਵਾਨ ਦੀ ਵਿਦਿਅਕ ਯੋਗਤਾ 10ਵੀਂ ਪਾਸ (ਘੱਟੋਂ ਘੱਟ 45 ਪ੍ਰਤੀਸ਼ਤ) ਅਤੇ ਉਮਰ 17 ਸਾਲ 6 ਮਹੀਨੇ ਤੋਂ 23 ਸਾਲ ਵਿਚ ਹੋਣੀ ਲਾਜ਼ਮੀ ਹੈ ਜਦਕਿ ਪੁਲਿਸ ਲਈ ਵਿਦਿਅਕ ਯੋਗਤਾ 12ਵੀਂ ਪਾਸ, ਕੱਦ 5 ਫੁੱਟ 7 ਇੰਚ (170 ਸੈਂਟੀਮੀਟਰ) ਅਤੇ ਕੰਢੀ ਏਰੀਆ ਲਈ 163 ਸੈਂਟੀਮੀਟਰ, ਛਾਤੀ 77-82 ਸੈਂਟੀਮੀਟਰ ਅਤੇ ਉਮਰ 18 ਤੋਂ 25 ਸਾਲ ਦਰਮਿਆਨ ਹੋਵੇ।

Advertisements

ਉਨ੍ਹਾਂ ਦੱਸਿਆ ਕਿ ਟਰਾਇਲ ਪਾਸ ਯੁਵਕਾਂ ਦਾ ਕੈਂਪ ਵਿਚ ਹੀ ਮੈਡੀਕਲ ਕੀਤਾ ਜਾਵੇਗਾ। ਪੰਜਾਬ ਸਰਕਾਰ ਵਲੋਂ ਇਸ ਪ੍ਰੀ-ਟਰੇਨਿੰਗ ਕੈਂਪ ਦੌਰਾਨ ਯੁਵਕਾਂ ਨੂੰ ਖਾਣਾ ਅਤੇ ਰਿਹਾਇਸ਼ ਮੁਫ਼ਤ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ 94637-38300, 87258-66019 ਅਤੇ 98145-86921 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here