ਕਪੂਰ ਅਤੇ ਢੋਟ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਕੀਤੀ ਮੁਲਾਕਾਤ 

ਕਪੂਰਥਲਾ ( ਦ ਸਟੈਲਰ ਨਿਊਜ਼), ਰਿਪੋਰਟ: ਗੌਰਵ ਮੜੀਆ। ਆਮ ਆਦਮੀ ਪਾਰਟੀ ਦੇ ਸੂਬਾ ਜੁਆਇੰਟ ਸਕੱਤਰ ਗੁਰਸ਼ਰਨ ਸਿੰਘ ਕਪੂਰ ਅਤੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੋਟ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਰਾਜ ਸਭਾ ਮੈਂਬਰ ਬਣਨ ਤੇ ਸਨਮਾਨਿਤ ਕੀਤਾ।ਇਸ ਦੌਰਾਨ ਉਪਰੋਕਤ ਆਗੂਆਂ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਕਈ ਮੁੱਦਿਆਂ ਤੇ ਲੰਮਾ ਸਮਾਂ ਵਿਚਾਰ ਵਟਾਂਦਰਾ ਕੀਤਾ।ਕਪੂਰ ਤੇ ਢੋਟ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਪੰਜਾਬ ਵਿੱਚ ਲੋਕ ਭਲਾਈ ਅਤੇ ਸਮਾਜ ਸੇਵਾ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ।ਉਪਰੋਕਤ ਆਗੂਆਂ ਨੇ ਕਿਹਾ ਕਿ ਸਾਲ 2000 ਵਿੱਚ ਸਾਵਣ ਸੰਕ੍ਰਾਂਤੀ ਦੇ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੰਗਤਾਂ ਸਮੇਤ ਪਵਿੱਤਰ ਕਾਲੀ ਵੇਈਂ ਦੀ ਕਾਰ ਸੇਵਾ ਦੀ ਸ਼ੁਰੂਆਤ ਕੀਤੀ।ਉਪਰੋਕਤ ਆਗੂਆਂ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਉਹ ਇਤਿਹਾਸਕ ਅਸਥਾਨ ਹੈ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਦੁਨੀਆਂ ਨੂੰ ਨਵੀਂ ਚੇਤਨਾ ਦਿੱਤੀ ਦਿੰਦੇ ਹੋਏ ਕਿਹਾ ਕਿ ਮਨੁੱਖ ਜਾਤੀ ਨੂੰ ਜਾਤ-ਪਾਤ ਵਿੱਚ ਵੰਡਿਆ ਨਹੀਂ ਗਿਆ।

Advertisements

ਉਨ੍ਹਾਂ ਕਿਹਾ ਕਿ ਇਤਿਹਾਸਕ ਵੇਈਂ ਦਾ ਰੋਲ ਨਾ ਸਿਰਫ ਪੰਜਾਬ ਜਾਂ ਦੇਸ਼ ਨੂੰ ਨਵੀਂ ਚੇਤਨਾ ਦੇਣ ਵਾਲਾ ਹੈ,ਸਗੋਂ ਇਸ ਨੇ ਵਿਸ਼ਵ ਦੇ ਸਰਬੱਤ ਦੇ ਭਲੇ ਲਈ ਅਰਦਾਸ ਦਾ ਸੰਦੇਸ਼ ਦਿੱਤਾ ਹੈ। ਉਪਰੋਕਤ ਆਗੂਆਂ ਨੇ ਕਿਹਾ ਕਿ ਸੰਤ ਸੀਚੇਵਾਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ 165 ਕਿਲੋਮੀਟਰ ਲੰਬੀ ਕਾਲੀ ਵੇਈਂ ਨੂੰ ਮੁੜ ਨਿਰਮਲ ਧਾਰਾ ਵਿੱਚ ਤਬਦੀਲ ਕਰਕੇ ਬਹੁਤ ਹੀ ਸ਼ਲਾਘਾਯੋਗ ਕੰਮ ਕੀਤਾ ਹੈ।ਉਨ੍ਹਾਂ ਕਿਹਾ ਕਿ ਇਹ ਆਮ ਆਦਮੀ ਪਾਰਟੀ ਦਾ ਵਧੀਆ ਫੈਸਲਾ ਹੈ ਜਿਸ ਨੇ ਪੰਜਾਬ ਦੇ ਲੋਕਾਂ ਦੀ ਨਬਜ਼ ਨੂੰ ਪਛਾਣਦਿਆਂ ਤੇ ਸੰਤ ਸੀਚੇਵਾਲ ਨੂੰ ਰਾਜ ਸਭਾ ਮੈਂਬਰ ਨਿਯੁਕਤ ਕੀਤਾ ਹੈ।ਉਨ੍ਹਾਂ ਕਿਹਾ ਕਿ ਵਾਤਾਵਰਨ ਦਾ ਮੁੱਦਾ ਉੱਚ ਪੱਧਰ ਦਾ ਹੈ।ਉਨ੍ਹਾਂ ਕਿਹਾ ਕਿ ਦੁਨੀਆਂ ਵਿੱਚ ਪ੍ਰਦੂਸ਼ਿਤ ਹੋ ਰਹੇ ਵਾਲੇ ਪਹਿਲੇ ਦਸ ਦਰਿਆਵਾਂ ਵਿੱਚ ਭਾਰਤ ਦੇ ਦਰਿਆ ਵੀ ਸ਼ਾਮਲ ਹਨ।ਇਨ੍ਹਾਂ ਦਰਿਆਵਾਂ ਨੂੰ ਸਾਫ਼ ਕਰਨ ਲਈ ਸੰਤ ਸੀਚੇਵਾਲ ਨੇ ਪਵਿੱਤਰ ਕਾਲੀ ਵੇਈਂ ਦੀ ਸਫ਼ਾਈ ਦੇ ਨਾਲ ਜੋ ਮਾਡਲ ਕਾਇਮ ਕੀਤਾ ਹੈ।ਰਾਜ ਸਭਾ ਵਿੱਚ ਪੰਜਾਬ ਦੀ ਧਰਤੀ ਅਤੇ ਦਰਿਆਵਾਂ ਦੀ ਜੋ  ਹਾਲਤ ਹੋ ਚੁਕੀ ਹੈ ਉਸ ਬਾਰੇ ਸਹੀ ਤਰੀਕੇ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।ਕਪੂਰ ਨੇ ਮੁੱਖਮੰਤਰੀ ਭਗਵੰਤ ਮਾਨ ਵਲੋਂ ਕੀਤੇ ਗਏ ਫੈਂਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਰਾਜ ਸਭਾ ਭੇਜਣਾ ਅਸਲ ਵਿੱਚ ਪੰਜਾਬ ਸਰਕਾਰ ਦੀ ਭਾਵਨਾ ਨੂੰ ਪ੍ਰਗਟ ਕਰਦਾ ਹੈ।

ਕਪੂਰ ਨੇ ਕਿਹਾ ਕਿ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਪਵਿੱਤਰ ਵੇਈਂ ਦੀ ਸਫ਼ਾਈ ਕਰਕੇ ਜੋ ਮਿਸਾਲ ਕਾਇਮ ਕੀਤੀ ਹੈ,ਉਸ ਤੋਂ ਪ੍ਰੇਰਨਾ ਲੈ ਕੇ ਪਾਣੀ ਦੇ ਕੁਦਰਤੀ ਸੋਮੇ ਨੂੰ ਬਚਾਇਆ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਸੰਤ ਸੀਚੇਵਾਲ ਨੇ ਸਿੱਖਿਆ,ਸਿਹਤ, ਵਾਤਾਵਰਨ ਅਤੇ ਸੜਕਾਂ ਬਣਾਉਣ ਦਾ ਜੋ ਕੰਮ ਕੀਤਾ ਹੈ,ਉਹ ਸ਼ਲਾਘਾਯੋਗ ਹੈ।ਕਪੂਰ ਨੇ ਕਿਹਾ ਕਿ ਪਛੜੇ ਇਲਾਕਿਆਂ ਵਿੱਚ ਹਜ਼ਾਰਾਂ ਕਿਲੋਮੀਟਰ ਸੜਕਾਂ ਬਣਾਉਣ ਦਾ ਕੰਮ ਸੰਤ ਬਲਬੀਰ ਸਿੰਘ ਸੀਚੇਵਾਲ ਕੀਤਾ। ਨਾਲ ਹੀ ਰੁੱਖ ਲਗਾਉਣ, ਛੂਤ-ਛਾਤ-ਅੰਧ-ਵਿਸ਼ਵਾਸ-ਨਸ਼ਿਆਂ ਦੇ ਖਾਤਮੇ,ਹੜ੍ਹ ਰਾਹਤ ਅਤੇ ਘੱਟ ਖਰਚੇ ਵਾਲੀ ਸਿੱਖਿਆ ਆਦਿ ਵਰਗੇ ਸੇਵਾ ਕਾਰਜਾਂ ਲਈ ਓਮਕਾਰ ਚੈਰੀਟੇਬਲ ਟਰੱਸਟ ਦੀ ਸਥਾਪਨਾ ਵੀ ਕੀਤੀ ਤੇ ਈਕੋ ਬਾਬਾ ਵਜੋਂ ਮਸ਼ਹੂਰ ਹੋਏ।ਉਹਨਾਂ ਦੇ ਸੇਵਾ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ,ਭਾਰਤ ਸਰਕਾਰ ਨੇ ਉਹਨਾਂ ਨੂੰ 2017 ਵਿੱਚ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ।ਪੰਜਾਬ ਰਤਨ ਅਵਾਰਡ,ਨਿਰਮਲ ਗ੍ਰਾਮ ਪੁਰਸਕਾਰ, ਮਧੂ ਭਾਸੀਨ ਵਰਗੇ ਕਈ ਸਨਮਾਨਾਂ ਨਾਲ ਸਨਮਾਨਿਤ ਕੀਤਾ ਗਿਆ।ਸੀਚੇਵਾਲ ਨੂੰ ਵਾਤਾਵਰਣ ਦਾ ਮੋਢੀ ਮੰਨਿਆ ਜਾਂਦਾ ਹੈ।ਇਸ ਮੌਕੇ ਤੇ ਵਪਾਰ ਮੰਡਲ ਦੇ ਜਿਲਾ ਪ੍ਰਧਾਨ ਕੰਵਰ ਇਕਬਾਲ ਸਿੰਘ,ਰਿਟਾਇਰ ਡੀ ਐਸ ਪੀ ਕਰਨੈਲ ਸਿੰਘ,ਰਿਟਾਇਰ ਡੀਐਸਪੀ ਗੁਰਨਾਮ ਸਿੰਘ,ਸਵਰਨ ਸਿੰਘ ਨਵਾਂ ਪਿੰਡ,ਜਗਦੇਵ ਥਾਪਰ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here