ਆਸ ਕਿਰਨ ਡਰੱਗ ਕਾਉਂਸਲਿੰਗ ਅਤੇ ਮੁੜ ਵਸੇਬਾ ਕੇਂਦਰ ਵਿਖੇ ਵਿਸ਼ਵ ਨਸ਼ਾ ਵਿਰੋਧੀ ਦਿਵਸ ਮੌਕੇ ਸਮਾਗਮ ਆਯੋਜਿਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਹਰ ਸਾਲ 26 ਜੂਨ ਦੇ ਦਿਨ ਨੂੰ ਵਿਸ਼ਵ ਭਰ ਵਿੱਚ ਨਸ਼ਿਆਂ ਦੀ ਵਰਤੋਂ ਵਿਰੋਧੀ ਅੰਤਰਰਾਸ਼ਟਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸੇ ਹੀ ਸੰਬੰਧ ਵਿਚ ਨਿਰੋਲ ਧਾਰਮਿਕ ਅਤੇ ਸਮਾਜ ਸੇਵੀ ਸੰਸਥਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸੰਨ ਈਸਵੀ 2001 ਤੋਂ ਹੁਸ਼ਿਆਰਪੁਰ ਵਿਖੇ ਸਫਲਤਾ ਪੂਰਵਕ ਚਲਾਏ ਜਾ ਰਹੇ ਆਸ ਕਿਰਨ ਡਰੱਗ ਕਾਊੰਸਲਿੰਗ ਅਤੇ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਵਿਖੇ ਇਕ ਸਮਾਗਮ ਦਾ ਆਯੋਜਨ ਕੀਤਾ ਗਿਆ।

Advertisements

ਇਸ ਸਮਾਗਮ ਵਿੱਚ ਸਰਕਾਰੀ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਤੋਂ ਕੌਂਸਲਰ ਚੰਦਨ ਸੋਨੀ, ਮੈਡਮ ਰਜਨੀ ਦੇਵੀ, ਕੇਂਦਰ ਦੇ ਪ੍ਰੋਜੈਕਟ ਡਾਇਰੈਕਟਰ ਡਾ ਜਸਵਿੰਦਰ ਸਿੰਘ ਡੋਗਰਾ, ਸ ਅਮਰੀਕ ਸਿੰਘ ਕਬੀਰਪੁਰ ਨੇ ਸੰਬੋਧਨ ਕੀਤਾ। ਇਸ ਮੌਕੇ ਕੇਂਦਰ ਦੇ ਕੌਂਸਲਰ ਮੈਡਮ ਸੰਦੀਪ ਕੁਮਾਰੀ ਨੇ ਪ੍ਰੋਜੈਕਟਰ ਦੀ ਵਰਤੋਂ ਕਰਦਿਆਂ ਨਸ਼ਿਆਂ ਦੇ ਮਨੁੱਖੀ ਸਰੀਰ ਤੇ ਪੈਂਦੇ ਬੁਰੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਸਮਾਗਮ ਦੇ ਅੰਤ ਵਿਚ ਬਾਹਰੋਂ ਆਏ ਪਤਵੰਤਿਆਂ ਨੂੰ ਯਾਦ ਚਿੰਨ੍ਹ ਵੀ ਭੇਂਟ ਕੀਤੇ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੌਂਸਲਰ ਸ ਬਹਾਦਰ ਸਿੰਘ ਸਿੱਧੂ, ਸ ਏਕਮਜੋਤ ਸਿੰਘ ਸੇਖੋਂ, ਸ ਗੁਰਪ੍ਰੀਤ ਸਿੰਘ ਪਥਿਆਲ, ਸ ਸੁਖਵਿੰਦਰ ਸਿੰਘ, ਸ ਅਮਨਦੀਪ ਸਿੰਘ , ਸ ਬਲਜੀਤ ਸਿੰਘ, ਮੈਡਮ ਕਿਰਨ ਮੈਡਮ ਰਾਜਵੀਰ ਕੌਰ ਹਾਜ਼ਰ ਸਨ।

LEAVE A REPLY

Please enter your comment!
Please enter your name here