ਸਰਕਾਰ ਪੱਧਰ ’ਤੇ ਪੱਖ ਪੇਸ਼ ਕਰਨ ਲਈ 7 ਮੈਂਬਰੀ ਕਮੇਟੀ ਗਠਿਤ ਕਰਨ ਦਾ ਫੈਸਲਾ


ਹੁਸ਼ਿਆਰਪੁਰ ( ਦ ਸਟੈਲਰ ਨਿਊਜ਼): ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਅਹੁਦੇਦਾਰਾਂ ਅਤੇ ਪਿੰਡਾਂ ਦੇ ਸਰਪੰਚਾਂ ਦੀ ਬਣਾਈ ਸਬ-ਕਮੇਟੀ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਵਲੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਅਹੁਦੇਦਾਰਾਂ ਦੀ 7 ਮੈਂਬਰੀ ਕਮੇਟੀ ਗਠਿਤ ਕਰਨ ਦਾ ਫੈਸਲਾ ਲਿਆ ਗਿਆ, ਜੋ ਸਰਬ ਸੰਮਤੀ ਨਾਲ ਕੰਢੀ ਨਹਿਰ ਦਾ ਕੰਮ ਸ਼ੁਰੂ ਕਰਵਾਉਣ ਲਈ ਸਰਕਾਰ ਪੱਧਰ ’ਤੇ ਆਪਣਾ ਪੱਖ ਪੇਸ਼ ਕਰੇਗੀ। ਇਸ ਮੌਕੇ ਐਸ.ਐਸ.ਪੀ. ਸ੍ਰੀ ਸਰਤਾਜ ਸਿੰਘ ਚਾਹਲ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।

Advertisements


ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੰਢੀ ਨਹਿਰ ਸਬੰਧੀ ਗਠਿਤ ਕੀਤੀ ਜਾ ਰਹੀ ਇਸ 7 ਮੈਂਬਰੀ ਕਮੇਟੀ ਦੀ ਜਲਦੀ ਹੀ ਮੀਟਿੰਗ ਕਰਵਾਈ ਜਾਵੇਗੀ, ਤਾਂ ਜੋ ਕਮੇਟੀ ਆਪਣਾ ਪੱਖ ਸਰਕਾਰ ਅੱਗੇ ਪੇਸ਼ ਕਰ ਸਕੇ ਅਤੇ ਸਰਬ ਸੰਮਤੀ ਨਾਲ ਕੰਢੀ ਨਹਿਰ ਦਾ ਕੰਮ ਜਲਦੀ ਸ਼ੁਰੂ ਹੋ ਸਕੇ। ਉਨ੍ਹਾਂ ਕਿਹਾ ਕਿ ਕੰਢੀ ਨਹਿਰ ਦੇ ਸ਼ੁਰੂ ਹੋਣ ਨਾਲ ਕਿਸਾਨਾਂ ਨੂੰ ਸਿੰਚਾਈ ਲਈ ਪਾਣੀ ਦੀ ਸਹੂਲਤ ਮਿਲਣੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਤਲਵਾੜਾ ਤੋਂ ਬਲਾਚੌਰ ਟੇਲ ਤੱਕ ਪਾਣੀ ਪਹੁੰਚਾਉਣ ਲਈ ਵਿਭਾਗ ਵਲੋਂ ਕੰਢੀ ਨਹਿਰ ਨੂੰ ਵਿਸ਼ੇਸ਼ ਤੌਰ ’ਤੇ ਡਿਜ਼ਾਇਨ ਕੀਤਾ ਗਿਆ ਹੈ, ਜਿਸ ਆਧਾਰ ’ਤੇ ਇਸ ਦਾ ਕੰਮ ਕਰਵਾਇਆ ਜਾਣਾ ਹੈ। ਇਸ ਮੌਕੇ ਕੰਢੀ ਕੈਨਾਲ ਦੇ ਅਧਿਕਾਰੀਆਂ ਵਲੋਂ ਕੰਢੀ ਨਹਿਰ ਦੇ ਡਿਜ਼ਾਇਨ ਬਾਰੇ ਕਿਸਾਨ ਜਥੇਬੰਦੀਆਂ ਦੇ ਅਹੁਦੇਦਾਰਾਂ ਨੂੰ ਬਾਰੀਕੀ ਨਾਲ ਜਾਣੂ ਕਰਵਾਇਆ ਗਿਆ।


ਇਸ ਮੌਕੇ ਐਸ.ਈ. ਸ੍ਰੀ ਵਿਜੇ ਗਿੱਲ, ਕਾਰਜਕਾਰੀ ਇੰਜੀਨੀਅਰ ਕੰਢੀ ਕੈਨਾਲ ਮੰਡਲ ਸ੍ਰੀ ਅਮਿਤ ਸੱਭਰਵਾਲ, ਪ੍ਰਧਾਨ ਦੋਆਬਾ ਕਿਸਾਨ ਕਮੇਟੀ ਸ੍ਰੀ ਜੰਗਵੀਰ ਸਿੰਘ ਚੌਹਾਨ, ਕਨਵੀਨਰ ਕੰਢੀ ਸੰਘਰਸ਼ ਕਮੇਟੀ ਸ੍ਰੀ ਦਰਸ਼ਨ ਸਿੰਘ ਮੱਟੂ, ਡਾ. ਚਮਨ ਲਾਲ ਵਸ਼ਿਸ਼ਟ, ਸ਼ੇਰੇ ਪੰਜਾਬ ਕਿਸਾਨ ਯੂਨੀਅਨ ਦੇ ਸਕੱਤਰ ਸ੍ਰੀ ਪਰਮਜੀਤ ਸਿੰਘ ਬੱਬਰ ਸਮੇਤ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਅਹੁਦੇਦਾਰ ਅਤੇ ਨੁਮਾਇੰਦੇ ਹਾਜ਼ਰ ਸਨ।

LEAVE A REPLY

Please enter your comment!
Please enter your name here