ਪਰਸਨੈਲਟੀ ਡਿਵੈਲਪਮੈਂਟ ਟਿਪਸ ਅਤੇ ਇੰਟਰਵਿਊ ਸਕਿੱਲ ਸਬੰਧੀ ਆਨਲਾਈਨ ਵੈਬੀਨਾਰ ਦਾ ਆਯੋਜਨ 30 ਜੂਨ ਨੂੰ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਦੁਆਰਾ ਵੱਧ ਤੋਂ ਵੱਧ ਰੋਜ਼ਗਾਰ ਦੇ ਉਪਰਾਲੇ ਮੁਹੱਈਆ ਕਰਵਾਉਣ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ 30 ਜੂਨ, 2022 (ਵੀਰਵਾਰ) ਨੂੰ ਇੱਕ ਆਨਲਾਈਨ ਵੈਬੀਨਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ  ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀ ਹਰਮੇਸ਼ ਕੁਮਾਰ ਨੇ ਦੱਸਿਆ ਕਿ ਇਸ ਆਨਲਾਈਨ ਵੈਬੀਨਾਰ ਵਿੱਚ ਸ਼੍ਰੀ ਵਿਵੇਕ ਅਤਰੀ, ਰਿਟਾਇਰਡ ਆਈ.ਏ.ਐਸ. ਵੱਲੋਂ ਪਰਸਨੈਲਟੀ ਡਿਵੈਲਪਮੈਂਟ ਟਿਪਸ ਅਤੇ ਇੰਟਰਵਿਊ ਸਕਿੱਲ ਦੇ ਵਿਸ਼ੇ ਉੱਤੇ ਪ੍ਰਾਰਥੀਆਂ ਨੂੰ ਗਾਈਡ ਕੀਤਾ ਜਾਵੇਗਾ ਤਾਂ ਜੋ ਇਸ ਕਿੱਤੇ ਸਬੰਧੀ ਭਰਪੂਰ ਜਾਣਕਾਰੀ ਹਾਸਿਲ ਕਰਕੇ ਰੋਜ਼ਗਾਰ ਵੱਲ ਵੱਧ ਸਕਣ। ਉਨ੍ਹਾਂ ਕਿਹਾ ਕਿ ਇਸ ਵੈਬੀਨਾਰ ਵਿੱਚ ਘੱਟੋ-ਘੱਟ ਬਾਰ੍ਹਵੀਂ ਪਾਸ ਅਤੇ ਜੋ ਪ੍ਰਾਰਥੀ ਗ੍ਰੈਜੂਏਸ਼ਨ ਦੇ ਅੰਤਿਮ ਸਾਲ ਵਿੱਚ ਹਨ, ਬਿਊਰੋ ਵਿੱਚ ਪਹੁੰਚ ਕੇ ਹਿੱਸਾ ਲੈ ਸਕਦੇ ਹਨ।

Advertisements

ਉਨ੍ਹਾਂ ਨੇ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਜਿਹੜੇ ਚਾਹਵਾਨ ਪ੍ਰਾਰਥੀ ਇਸ ਆਨਲਾਈਨ ਵੈਬੀਨਾਰ ਵਿੱਚ ਹਿੱਸਾ ਲੈਣਾ ਚਾਹੁੰਦੇ ਹਨ, ਉਹ 30 ਜੂਨ, 2022 ਨੂੰ ਸਵੇਰੇ 11:00 ਵਜੇ  ਦਿੱਤੇ ਗਏ ਫੇਸਬੂਕ ਲਾਈਵ ਲਿੰਕ https://fb.me/e/3H7X4S7cT ‘ਤੇ ਘਰ ਬੈਠੇ ਵੀ ਹਿੱਸਾ ਲੈ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ, ਫਿਰੋਜ਼ਪੁਰ, ਆਈ-ਬਲਾਕ, ਦੂਜੀ ਮੰਜ਼ਿਲ, ਡੀ.ਸੀ. ਕੰਪਲੈਕਸ ਫਿਰੋਜ਼ਪੁਰ ਜਾਂ ਹੈਲਪਲਾਈਨ ਨੰਬਰ 94654-74122 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here