ਡੇਰਾਬੱਸੀ ਵਿੱਚ ਝਗੜੇ ਦੋਰਾਨ ਸਬ-ਇੰਸਪੈਕਟਰ ਨੇ ਨੌਜ਼ਵਾਨ ਦੀ ਲੱਤ ਤੇ ਮਾਰੀ ਗੋਲੀ, ਕੀਤਾ ਸਸਪੈਂਡ

ਚੰਡੀਗੜ੍ਹ ( ਦ ਸਟੈਲਰ ਨਿਊਜ਼)। ਡੇਰਾਬੱਸੀ ਵਿੱਚ ਨਾਕੇ ਦੌਰਾਨ ਕੁੱਝ ਲੋਕਾਂ ਨਾਲ ਹੱਥੋਪਾਈ ਦੌਰਾਨ ਨੌਜਵਾਨ ਦੀ ਲੱਤ ਤੇ ਗੋਲੀ ਚਲਾਉਣ ਵਾਲਾ ਸਬ-ਇੰਸਪੈਕਟਰ ਬਲਵਿੰਦਰ ਸਿੰਘ ਸਸਪੈਂਡ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਘਟਨਾ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਕਾਰਵਾਈ ਕੀਤੀ ਗਈ ਹੈ। ਜ਼ਖਮੀ ਨੌਜਵਾਨ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਮੋਹਾਲੀ ਪੁਲਿਸ ਨੇ ਡੇਰਾਬੱਸੀ ਦੇ ਹੈਬਤਪੁਰ ਰੋਡ ‘ਤੇ ਇਕ ਵਿਅਕਤੀ ਅਤੇ ਉਸਦੇ ਸਾਥੀਆਂ ਨਾਲ ਹੋਏ ਝਗੜੇ ਦੌਰਾਨ ਇਕ ਵਿਅਕਤੀ ‘ਤੇ ਗੋਲੀ ਚਲਾਉਣ ਦੇ ਦੋਸ਼ ਵਿਚ ਮੁਬਾਰਿਕਪੁਰ ਪੁਲਿਸ ਚੌਕੀ ਦੇ ਇੰਚਾਰਜ ਸਬ-ਇੰਸਪੈਕਟਰ ਬਲਵਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ।

Advertisements

ਇਸ ਮਾਮਲੇ ਦੀ ਹੋਰ ਜਾਂਚ ਕਰਨ ਲਈ ਇੱਕ ਐਸਆਈਟੀ ਵੀ ਗਠਿਤ ਕੀਤੀ ਗਈ ਹੈ ਅਤੇ ਜੇਕਰ SI ਬਲਵਿੰਦਰ ਦੋਸ਼ੀ ਨਹੀਂ ਪਾਏ ਗਏ, ਤਾਂ ਫੈਸਲਾ ਰੱਦ ਕਰ ਦਿੱਤਾ ਜਾਵੇਗਾ । ਪੀੜਤ ਹਿਤੇਸ਼ ਅਜੇ ਵੀ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ (ਜੀਐਮਸੀਐਚ), ਸੈਕਟਰ 32, ਚੰਡੀਗੜ੍ਹ ਵਿੱਚ ਇਲਾਜ ਅਧੀਨ ਹੈ ।

LEAVE A REPLY

Please enter your comment!
Please enter your name here