ਵਿਜੇ ਦੱਤ ਵੱਲੋਂ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਕਣਕ ਦੀ ਵੰਡ ਦੀ ਅਚਨਚੇਤ ਚੈਕਿੰਗ

ਤਲਵੰਡੀ ਭਾਈ/ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਮੰਗਲਵਾਰ ਨੂੰ ਇੱਥੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਕਣਕ ਦੀ ਵੰਡ ਦੀ ਅਚਨਚੇਤ ਚੈਕਿੰਗ ਕੀਤੀ। ਉਨ੍ਹਾਂ ਨੇ ਪਿੰਡ ਹਰਾਜ  ਤਲਵੰਡੀ ਭਾਈ ਵਿਖੇ ਡਿਪੂਆਂ ਦਾ ਨਿਰੀਖਣ ਕੀਤਾ ਅਤੇ ਡਿਪੂ ਹੋਲਡਰਾਂ ਨੂੰ ਕਣਕ ਦੀ ਗੁਣਵੱਤਾ, ਵਜ਼ਨ ਅਤੇ ਨਾ ਵਸੂਲੀ ਹੋਈ ਰਕਮ ਬਾਰੇ ਪੁੱਛਿਆ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਖੁਰਾਕ ਕਮਿਸ਼ਨ ਨੂੰ ਕੌਮੀ ਖੁਰਾਕ ਸੁਰੱਖਿਆ ਐਕਟ ਨੂੰ ਹੇਠਲੇ ਪੱਧਰ ‘ਤੇ ਲਾਗੂ ਕਰਨ ਅਤੇ ਇਸ ਐਕਟ ਤਹਿਤ ਲਾਭਪਾਤਰੀਆਂ ਨੂੰ ਅਨਾਜ ਉਪਲਬੱਧ ਕਰਵਾਉਣ ਨੂੰ ਯਕੀਨੀ ਬਣਾਉਣ ਦਾ ਜਿੰਮਾ ਸੌਂਪਿਆ ਗਿਆ।

Advertisements

ਦੱਤ ਨੇ ਸਬੰਧਤ ਵਿਭਾਗ ਦੇ ਸਟਾਫ਼ ਨੂੰ ਇਹ ਵੀ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੀ ਅਨਾਜ ਦੀ ਵੰਡ ਕੀਤੀ ਜਾ ਰਹੀ ਹੈ ਅਤੇ ਕਣਕ ਦੀ ਗੁਣਵੱਤਾ ਅਤੇ ਮਾਤਰਾ ਨੂੰ ਬਰਕਰਾਰ ਰੱਖਣ ਵਿਚ ਕਿਸੇ ਤਰ੍ਹਾਂ ਦੀ ਅਣਗਹਿਲੀ ਨਾ ਹੋਵੇ। ਉਨ੍ਹਾਂ ਕਿਹਾ ਕਿ ਇਸ ਐਕਟ ਨੂੰ ਲਾਗੂ ਕਰਨ ਵਿੱਚ ਕੋਈ ਕਮੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਹਰੇਕ ਲਾਭਪਾਤਰੀ ਲਈ 5 ਕਿਲੋਗ੍ਰਾਮ ਕਣਕ ਦਾ ਕੋਟਾ ਨਿਰਧਾਰਤ ਕੀਤਾ ਗਿਆ  ਅਤੇ ਉਨ੍ਹਾਂ ਨੂੰ 6 ਮਹੀਨਿਆਂ ਦੇ ਸਟਾਕ ਵਜੋਂ 30 ਕਿਲੋਗ੍ਰਾਮ ਕਣਕ ਮਿਲ ਰਹੀ ਹੈ।

ਦੱਤ ਨੇ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਵੰਦਨਾ ਕੰਬੋਜ,  ਏ.ਐਫ.ਐਸ.ਓ ਅਤੇ ਇੰਸਪੈਕਟਰਾਂ ਨਾਲ ਵੀ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਪੀਣ ਵਾਲੇ ਪਾਣੀ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਸਮਾਜਿਕ ਦੂਰੀ ਦਾ ਧਿਆਨ ਰੱਖਣ ਦੇ ਨਿਰਦੇਸ਼ ਦਿੱਤੇ। ਦੱਤ ਨੇ ਕਣਕ ਪ੍ਰਾਪਤ ਕਰਨ ਆਏ ਲਾਭਪਾਤਰੀਆਂ ਨਾਲ ਵੀ ਗੱਲਬਾਤ ਕੀਤੀ।

LEAVE A REPLY

Please enter your comment!
Please enter your name here