ਓਲੰਪੀਅਨ ਵਰਿੰਦਰ ਸਿੰਘ ਦਾ ਭਾਰਤੀ ਹਾਕੀ ਵਿੱਚ ਅਹਿਮ ਯੋਗਦਾਨ: ਘਨਸ਼ਿਆਮ ਥੋਰੀ

ਜਲੰਧਰ (ਦ ਸਟੈਲਰ ਨਿਊਜ਼)। ਓਲੰਪਿਕ ਤਮਗਾ ਜੇਤੂ ਹਾਕੀ ਓਲੰਪੀਅਨ ਵਰਿੰਦਰ ਸਿੰਘ ਦਾ 75 ਸਾਲ ਦੀ ਉਮਰ ਵਿੱਚ ਅੱਜ ਸਥਾਨਕ ਹਸਪਤਾਲ ਵਿੱਚ ਸੰਖੇਪ ਬਿਮਾਰੀ ਤੋਂ ਬਾਦ ਦਿਹਾਂਤ ਹੋ ਗਿਆ ਹੈ।ਸੁਰਜੀਤ ਹਾਕੀ ਸੁਸਾਇਟੀ ਦੇ ਪ੍ਰਧਾਨ ਅਤੇ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਓਲੰਪਿਕ ਤਮਗਾ ਜੇਤੂ ਅਤੇ 1975 ਸੰਸਾਰ ਕੱਪ ਦੇ ਗੋਲਡ ਮੈਡਲਿਸਟ ਹਾਕੀ ਓਲੰਪੀਅਨ ਵਰਿੰਦਰ ਸਿੰਘ ਦੇ ਦਿਹਾਂਤ ਉਪਰ ਪਰਿਵਾਰ ਪ੍ਰਤੀ ਸੰਵੇਦਨਾ ਪ੍ਰਗਟ ਕਰਦੇ ਹੋਏ ਕਿਹਾ ਖੇਡ ਜਗਤ ਵਿਚ ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਬਹੁਤ ਦੁਖਦਾਈ ਹੈ । ਉਹਨਾਂ ਕਿਹਾ ਕਿ ਭਾਰਤੀ ਹਾਕੀ ਵਿੱਚ ਉਨ੍ਹਾਂ ਦਾ ਅਹਿਮ ਯੋਗਦਾਨ  ਰਿਹਾ ਹੈ ਅਤੇ ਉਹ ਯਾਦ ਹਮੇਸ਼ਾ ਸਾਡੇ ਦਿਲਾਂ ਵਿੱਚ ਰਹੇਗੀ । ਇਸ ਦੌਰਾਨ ਸੁਰਜੀਤ ਹਾਕੀ ਸੁਸਾਇਟੀ ਦੇ ਮੈਂਬਰਾਂ ਵੱਲੋਂ ਵਿਛੜੀ ਰੂਹ ਦੀ ਸ਼ਾਂਤੀ ਲਈ ਦੋ ਮਿੰਟ ਦਾ ਮੌਨ ਧਾਰਨ ਕੀਤਾ ਗਿਆ ਅਤੇ ਉਹਨਾਂ ਦੀ ਹਾਕੀ ਪ੍ਰਤੀ ਅਵੱਲ ਦਰਜੇ ਦੀਆਂ ਪ੍ਰਾਪਤੀਆਂ ਨੂੰ ਵੀ ਯਾਦ ਕੀਤਾ ਗਿਆ ।

Advertisements

ਸੁਵਰਗਵਸੀ ਓਲੰਪੀਅਨ ਵਰਿੰਦਰ ਸਿੰਘ ਨੂੰ ਅੱਜ ਸੁਰਜੀਤ ਹਾਕੀ ਸੁਸਾਇਟੀ ਦੇ ਐਲ.ਆਰ.ਨਈਅਰ, ਲਖਵਿੰਦਰ ਪਾਲ ਸਿੰਘ ਖੈਰਾ, ਸੁਰਿੰਦਰ ਸਿੰਘ ਭਾਪਾ, ਰਨਬੀਰ ਸਿੰਘ ਟੁੱਟ, ਗੁਰਵਿੰਦਰ ਸਿੰਘ ਗੁੱਲੂ, ਰਾਮ ਪਰਤਾਪ, ਗੌਰਵ ਅਗਰਵਾਲ, ਰਨਦੀਪ ਗੁਪਤਾ ਅਤੇ ਰਮਨੀਕ ਸਿੰਘ ਰੰਧਾਵਾ (ਸਟੇਟ ਜੁਆਇੰਟ ਸਕੱਤਰ ਆਮ ਆਦਮੀ ਪਾਰਟੀ) ਵੱਲੋਂ ਸ਼ਰਧਾਂਜਲੀ ਭੇਟ ਕੀਤੀ ਗਈ । ਉੱਘੇ ਖੇਡ ਵਿਸਲ ਬਲੋਅਰ ਇਕਬਾਲ ਸਿੰਘ ਸੰਧੂ ਨੇ ਕਿਹਾ ਕਿ ਉਹਨਾਂ ਦੀ ਹਾਕੀ ਪ੍ਰਤੀ ਲਗਨ ਦਾ ਅੰਦਾਜਾ ਇਸ ਗੱਲ੍ਹ ਤੋਂ ਲਗਾਇਆ ਜਾ ਸਕਦਾ ਹੈ ਕਿ ਉਹ 75 ਸਾਲਾਂ ਦੀ ਉਮਰ ਵਿੱਚ ਵੀ ਰੈਗੂਲਰ ਤੌਰ ਉਪਰ ਖਿਡਾਰੀਆਂ ਨੁੰ ਟ੍ਰੇਨਿੰਗ ਜਾਇਆਂ ਕਰਦੇ ਸਨ । ਹਾਕੀ ਪੰਜਾਬ ਦੀ ਐਡਹਾਕ ਕਮੇਟੀ ਦੇ ਮੈਂਬਰ ਓਲੰਪੀਅਨ ਬਲਵਿੰਦਰ ਸਿੰਘ ਸ਼ੰਮੀ ਵੱਲੋਂ ਓਲੰਪੀਅਨ ਵਰਿੰਦਰ ਸਿੰਘ ਮੌਤ ਉਪਰ ਦੁੱਖ ਦਾ ਪ੍ਰਗਟਾਵਾ ਕੀਤਾ ਹੈ ।

LEAVE A REPLY

Please enter your comment!
Please enter your name here