ਪ੍ਰਸ਼ੋਤਮ ਪਾਸੀ ਨੂੰ ਮਾਤਾ ਭੱਦਰਕਾਲੀ ਮੰਦਰ ਕਮੇਟੀ ਦਾ ਪ੍ਰਧਾਨ ਬਣਾਉਣ ਤੇ ਭਾਜਪਾ ਆਗੂਆਂ ਨੇ ਕੀਤਾ ਸਨਮਾਨਿਤ  

ਕਪੂਰਥਲਾ (ਦ ਸਟੈਲਰ ਨਿਊਜ਼) ਰਿਪੋਰਟ: ਗੌਰਵ ਮੜੀਆ। ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਅਤੇ ਜਲੰਧਰ ਸਾਊਥ ਦੇ ਇੰਚਾਰਜ ਪ੍ਰਸ਼ੋਤਮ ਪਾਸੀ ਨੂੰ ਇਤਿਹਾਸਕ ਮੰਦਰ ਮਾਤਾ ਭੱਦਰਕਾਲੀ ਕਮੇਟੀ ਦਾ ਪ੍ਰਧਾਨ ਬਣਾਏ ਜਾਣ ਤੇ ਭਾਜਪਾ ਆਗੂਆਂ ਵੱਲੋਂ ਮੰਡਲ ਪ੍ਰਧਾਨ ਚੇਤਨ ਸੂਰੀ ਦੀ ਅਗਵਾਈ ਹੇਠ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਗਿਆ।ਪ੍ਰਧਾਨ ਪ੍ਰਸ਼ੋਤਮ ਪਾਸੀ ਨੇ ਭਾਜਪਾ ਆਗੂਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਵੱਲੋਂ ਸਨਮਾਨਿਤ ਕੀਤੇ ਜਾਨ ਤੇ ਉਨ੍ਹਾਂ ਦਾ ਹੌਸਲਾ ਵਧੇਗਾ ਅਤੇ ਉਹ ਭਵਿੱਖ ਵਿੱਚ ਵੀ ਆਪਣੀ ਜ਼ਿੰਮੇਵਾਰੀ ਨੂੰ ਹੋਰ ਵਧੀਆਂ ਢੰਗ ਨਾਲ ਨਿਭਾਉਣਗੇ।ਉਨ੍ਹਾਂ ਕਿਹਾ ਕਿ ਮੰਦਿਰ ਕਮੇਟੀ ਧਾਰਮਿਕ ਪਰੋਗਰਾਮਾਂ ਦੇ ਇਲਾਵਾ ਸਮਾਜ ਸੇਵਾ ਦੇ ਕੰਮਾਂ ਵਿਚ ਵੀ ਅੱਗੇ ਨਾਲੋਂ ਵੱਧਚੜ ਕੇ ਕਾਰਜ ਕਰੇਗੀ।ਪਾਸੀ ਨੇ ਕਿਹਾ ਕਿ ਮੰਦਿਰ ਕਮੇਟੀ ਵਲੋਂ ਸਮਾਜ ਸੇਵਾ ਦੇ ਨਾਲ-ਨਾਲ ਵਿੱਦਿਆ ਦੇ ਖੇਤਰ ਵਿੱਚ ਵੀ ਕੰਮ ਕੀਤਾ ਜਾਵੇਗਾ।ਪਾਸੀ ਨੇ ਕਿਹਾ ਕਿ ਉਹ ਮੰਦਿਰ ਕਮੇਟੀ ਦੇ ਹਰ ਮੈਂਬਰ ਨੂੰ ਨਾਲ ਲੈਕੇ ਹਰ ਕੰਮ ਕਰਨਗੇ।ਇਸ ਮੌਕੇ ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਰਾਜੇਸ਼ ਪਾਸੀ,ਸੂਬਾ ਕਾਰਜਕਾਰਨੀ ਦੇ ਮੈਂਬਰ ਮਨੂੰ ਧਿਰ,ਸੂਬਾ ਕਾਰਜਕਾਰਨੀ ਦੇ ਮੈਂਬਰ ਉਮੇਸ਼ ਸ਼ਾਰਦਾ ਨੇ ਆਸ ਪ੍ਰਗਟਾਈ ਕਿ ਪ੍ਰਸ਼ੋਤਮ ਪਾਸੀ ਹੁਣ ਇਤਿਹਾਸਕ ਮੰਦਰ ਮਾਤਾ ਭੱਦਰਕਾਲੀ ਕਮੇਟੀ ਦੇ ਪ੍ਰਧਾਨ ਰਹਿੰਦੇ ਹੋਏ ਵੀ ਮੰਦਿਰ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਕੰਮਾਂ ਨੂੰ ਅੱਗੇ ਲਿਜਾਣ ਲਈ ਉਪਰਾਲੇ ਕਰਨਗੇ।

Advertisements

ਮਨੂੰ ਧਿਰ ਨੇ ਕਿਹਾ ਕਿ ਪਾਸੀ ਦਾ ਪਰਿਵਾਰ ਸ਼ੁਰੂ ਤੋਂ ਹੀ ਭਾਜਪਾ ਅਤੇ ਜਨ ਸੰਘ ਨਾਲ ਜੁੜਿਆ ਹੈ ਤੇ ਸਮਾਜਿਕ ਕੰਮਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਂਦੇ ਰਹੇ ਹਨ।ਪਾਸੀ ਨੇ ਦੋ ਵਾਰ ਮੰਡਲ ਪ੍ਰਧਾਨ,ਭਾਜਪਾ ਤੇ ਫਿਰ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਵਜੋਂ ਵਧੀਆ ਕੰਮ ਕੀਤਾ ਹੈ।ਇਸ ਦੇ ਨਾਲ ਹੀ ਪਾਸੀ ਨੇ ਨਗਰ ਕੌਂਸਲ ਕਪੂਰਥਲਾ ਦੇ ਮੀਤ ਪ੍ਰਧਾਨ ਵਜੋਂ ਵੀ ਚੰਗੀਆਂ ਸੇਵਾਵਾਂ ਨਿਭਾਈਆਂ ਹਨ।ਇਸ ਮੌਕੇ ਭਾਜਪਾ ਮੰਡਲ ਪ੍ਰਧਾਨ ਚੇਤਨ ਸੂਰੀ ਨੇ ਕਿਹਾ ਕਿ ਪਾਸੀ ਪਿਛਲੇ ਲੰਮੇ ਸਮੇਂ ਤੋਂ ਸਮਾਜਿਕ ਜ਼ਿੰਮੇਵਾਰੀਆਂ ਨਿਭਾਉਂਦੇ ਆ ਰਹੇ ਹਨ ਹਨ,ਜਿਸ ਕਾਰਨ ਮੰਦਿਰ ਕਮੇਟੀ ਦੇ ਪ੍ਰਧਾਨ ਦੀ ਅਹਿਮ ਜਿੰਮੇਵਾਰੀ ਮਿਲਣ ਤੋਂ ਬਾਅਦ ਵੀ ਪਾਸੀ ਸਮਾਜ ਦੀ ਬਿਹਤਰੀ ਲਈ ਕੰਮ ਕਰਦੇ ਰਹਿਣਗੇ।ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਐਡਵੋਕੇਟ ਚੰਦਰ ਸ਼ੇਖਰ,ਜ਼ਿਲ੍ਹਾ ਸਕੱਤਰ ਰਿੰਪੀ ਸ਼ਰਮਾ, ਕੁਸੁਮ ਪਸਰੀਚਾ,ਯਾਦਵਿੰਦਰ ਪਾਸੀ,ਯੁਵਾ ਮੋਰਚਾ ਦੇ ਜ਼ਿਲ੍ਹਾ ਜਨਰਲ ਸਕੱਤਰ ਵਿਵੇਕ ਸਿੰਘ ਸੰਨੀ ਬੈਂਸ,ਸਾਬਕਾ ਕੌਂਸਲਰ ਰਜਿੰਦਰ ਸਿੰਘ ਧੰਜਲ,ਜ਼ਿਲ੍ਹਾ ਉਪ ਪ੍ਰਧਾਨ ਅਸ਼ੋਕ ਮਾਹਲਾ,ਮੰਡਲ ਜਨਰਲ ਸਕੱਤਰ ਅਸ਼ਵਨੀ ਤੁਲੀ, ਮੰਡਲ ਜਨਰਲ ਸਕੱਤਰ ਕਮਲਜੀਤ ਪ੍ਰਭਾਕਰ,ਸ਼ੁਸ਼ੀਲ ਭੱਲਾ,ਨਰੇਸ਼ ਸੇਠੀ,ਸਵਾਮੀ ਪ੍ਰਸਾਦ ਸ਼ਰਮਾ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here