ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਪੁੱਜਦਾ ਕਰਨ ਲਈ ਵਿਭਾਗ ਲਗਾਉਣ ਪਿੰਡ ਪੱਧਰ ‘ਤੇ ਕੈਂਪ: ਵਧੀਕ ਡਿਪਟੀ ਕਮਿਸ਼ਨਰ

ਪਟਿਆਲਾ,(ਦ ਸਟੈਲਰ ਨਿਊਜ਼): ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਨੇ ਵੱਖ ਵੱਖ ਵਿਭਾਗਾਂ ਅਧੀਨ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਜਾਇਜ਼ਾ ਲੈਂਦਿਆਂ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਵਿਭਾਗ ਨਾਲ ਸਬੰਧਤ ਸਕੀਮਾਂ ਸਬੰਧੀ ਲੋੜਵੰਦਾਂ ਤੱਕ ਪਹੁੰਚ ਬਣਾਉਣ ਲਈ ਉਪਰਾਲੇ ਕਰਨ ਤੇ ਪਿੰਡ ਪੱਧਰ ‘ਤੇ ਕੈਂਪ ਲਗਾਕੇ ਸਕੀਮਾਂ ਸਬੰਧੀ ਲਾਭਪਾਤਰੀਆਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਪੁਜਦਾ ਕੀਤਾ ਜਾ ਸਕੇ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਕਿਰਨ ਸ਼ਰਮਾ ਵੀ ਮੌਜੂਦ ਸਨ।

Advertisements

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮਾਜਿਕ ਸੁਰੱਖਿਆ ਵਿਭਾਗ, ਐਸ.ਸੀ ਤੇ ਬੀ.ਸੀ. ਕਾਰਪੋਰੇਸ਼ਨ, ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਬਲਾਕ ਮਿਸ਼ਨ ਮੈਨੇਜਰ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਵਿਭਾਗ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਬਾਗਬਾਨੀ, ਸਹਿਕਾਰੀ ਸੰਭਾਵਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਰੋਜ਼ਗਾਰ ਤੇ ਸਵੈ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਵੱਖ ਵੱਖ ਵਿਭਾਗਾਂ ਰਾਹੀਂ ਜੋ ਸਕੀਮਾਂ ਚਲਾਈ ਜਾਂਦੀ ਹਨ, ਬਹੁਤੇ ਲੋਕਾਂ ਨੂੰ ਇਨ੍ਹਾਂ ਸਕੀਮਾਂ ਸਬੰਧੀ ਜਾਣਕਾਰੀ ਨਾ ਹੋਣ ਕਾਰਨ ਉਹ ਯੋਗ ਹੋਣ ਦੇ ਬਾਵਜੂਦ ਸਕੀਮ ਦਾ ਲਾਭ ਉਠਾਉਣ ਤੋਂ ਵਾਂਝੇ ਰਹਿ ਜਾਂਦੇ ਹਨ, ਇਸ ਲਈ ਵਿਭਾਗਾਂ ਨੂੰ ਪਿੰਡ ਪੱਧਰ ‘ਤੇ ਜਾ ਕੇ ਸਕੀਮਾਂ ਸਬੰਧੀ ਜਾਣਕਾਰੀ ਦੇਣਾ ਜ਼ਰੂਰੀ ਹੈ ਤਾਂ ਕਿ ਇਨ੍ਹਾਂ ਸਕੀਮਾਂ ਦਾ ਲਾਭ ਲੋੜਵੰਦ ਲਾਭਪਾਤਰੀ ਉਠਾ ਸਕਣ।

ਵਧੀਕ ਡਿਪਟੀ ਕਮਿਸ਼ਨਰ ਨੇ ਡੇਅਰੀ ਵਿਕਾਸ ਵਿਭਾਗ ਦੇ ਕੰਮ ਦੀ ਸਮੀਖਿਆ ਕਰਦਿਆ ਕਿਹਾ ਕਿ ਸਵੈ ਰੋਜ਼ਗਾਰ ਲਈ ਜੋ ਵਿਭਾਗ ਵੱਲੋਂ ਸਿਖਲਾਈ ਕੋਰਸ ਕਰਵਾਇਆ ਜਾਂਦਾ ਹੈ ਉਸ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਲੋੜਵੰਦ ਕੋਰਸ ਕਰਕੇ ਆਪਣਾ ਡੇਅਰੀ ਫਾਰਮਿੰਗ ਦਾ ਕਿੱਤਾ ਸ਼ੁਰੂ ਕਰ ਸਕਣ। ਇਸ ਮੌਕੇ ਡਿਪਟੀ ਡਾਇਰੈਕਟਰ ਡੇਅਰੀ ਨੇ ਦੱਸਿਆ ਕਿ ਇਸ ਸਾਲ ਜ਼ਿਲ੍ਹੇ ਦੇ 88 ਵਿਅਕਤੀਆਂ ਵੱਲੋਂ ਟਰੇਨਿੰਗ ਪ੍ਰਾਪਤ ਕੀਤੀ ਗਈ ਹੈ ਅਤੇ ਨਵੇਂ ਡੇਅਰੀ ਯੂਨਿਟਾਂ ਸਥਾਪਤ ਕਰਨ ਲਈ ਵਿਭਾਗ ਵੱਲੋਂ 70 ਕੇਸ ਸਪਾਂਸਰ ਕੀਤੇ ਗਏ ਹਨ।

ਮੀਟਿੰਗ ਦੌਰਾਨ ਬਾਗਬਾਨੀ ਵਿਭਾਗ ਦੇ ਡਿਪਟੀ ਡਾਇਰੈਕਟਰ ਨਿਰਵੰਤ ਸਿੰਘ ਨੇ ਬਾਗਾਂ ਹੇਠ ਰਕਬੇ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਜ਼ਿਲ੍ਹੇ ‘ਚ 2904 ਹੈਕਟੇਅਰ ਰਕਬਾ ਫਲਦਾਰ ਬੂਟਿਆਂ ਹੇਠ ਹੈ ਤੇ 52500 ਐਮ.ਟੀ ਹਰੇਕ ਸਾਲ ਫਲਾਂ ਦਾ ਉਤਾਪਾਦਨ ਹੁੰਦਾ ਹੈ ਜਦਕਿ ਸਬਜ਼ੀਆਂ, ਫੁੱਲ, ਮਸ਼ਰੂਮ ਤੇ ਸ਼ਹਿਦ ਦਾ ਕੰਮ ਵੀ ਵੱਡੀ ਗਿਣਤੀ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਵਿਭਾਗ ਵੱਲੋਂ ਮਿੱਟੀ ਦੀ ਜਾਂਚ ਲਈ 5488 ਸੈਂਪਲ ਲਏ ਗਏ ਹਨ ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦੇ ਖੇਤ ਦੀ ਮਿੱਟੀ ਅਨੁਸਾਰ ਖਾਦਾਂ ਦੀ ਵਰਤੋਂ ਸਬੰਧੀ ਜਾਗਰੂਕ ਕੀਤਾ ਜਾ ਸਕੇ। ਇਸ ਮੌਕੇ ਸਮਾਜਿਕ ਸੁਰੱਖਿਆ ਵਿਭਾਗ, ਸਮਾਜਿਕ ਨਿਆਂ ਅਧਿਕਾਰਤਾ ਵਿਭਾਗ, ਐਸ.ਸੀ. ਤੇ ਬੀ.ਸੀ. ਕਾਰਪੋਰੇਸ਼ਨ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦੀ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਮੀਖਿਆ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ। ਮੀਟਿੰਗ ‘ਚ ਸਬੰਧਤ ਵਿਭਾਗ ਦੇ ਅਧਿਕਾਰੀ ਮੌਜੂਦ ਸਨ।

LEAVE A REPLY

Please enter your comment!
Please enter your name here